23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੀਨੀਅਰ ਕਾਂਗਰਸੀ ਆਗੂ ਪਹਿਲਵਾਨ ਨੇ ਕੀਤੀ ਆਪਣੇ ਪੁਰਾਣੇ ਸਾਥੀ ਅਜੈਬ ਸਿੰਘ ਨਾਲ ਮੁਲਾਕਾਤ

ਲੁਧਿਆਣਾ, 22 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਪਹਿਲਵਾਨ ਨੇ ਅੱਜ ਵਾਰਡ ਨੰਬਰ 10 ਦੇ ਮੁਹੱਲਾ ਆਨੰਦਪੁਰਾ ਵਿਖੇ ਆਪਣੇ ਪੁਰਾਣੇ ਸਾਥੀ ਅਜੈਬ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਹਿਲਵਾਨ ਨੇ ਉਨ੍ਹਾਂ ਨਾਲ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਵੀ ਕੀਤਾ।

ਅਜੀਤ ਡੈਸਕ 23-10-2026
ਲੁਧਿਆਣਾ, 22 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਪਹਿਲਵਾਨ ਨੇ ਅੱਜ ਵਾਰਡ ਨੰਬਰ 10 ਦੇ ਮੁਹੱਲਾ ਆਨੰਦਪੁਰਾ ਵਿਖੇ ਆਪਣੇ ਪੁਰਾਣੇ ਸਾਥੀ ਅਜੈਬ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਹਿਲਵਾਨ ਨੇ ਉਨ੍ਹਾਂ ਨਾਲ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਹਾਲਾਤ ਅੱਜ ਬਹੁਤ ਹੀ ਨਾਜ਼ੁਕ ਬਣੇ ਹੋਏ ਹਨ, ਨਸ਼ਿਆਂ ਕਾਰਨ ਮਾਵਾਂ ਦੇ ਪੁੱਤ ਮਰ ਰਹੇ ਹਨ, ਪਰ ‘ਆਪ’ ਸਰਕਾਰ ਸੂਬੇ ਵਿਚੋਂ ਨਸ਼ਾ ਖ਼ਤਮ ਕਰਨ ‘ਚ ਪੁਰੀ ਤਰ੍ਹਾਂ ਨਾਲ ਨਾਕਾਮ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸੂਬੇ ਵਿਚੋਂ ਨਸ਼ਾ ਪੂਰੀ ਤਰ੍ਹਾਂ ਨਾਲ ਖ਼ਤਮ ਕਰਨਾ ਹੈ ਤਾਂ ਕਾਂਗਰਸ ਹੀ ਇਕੋ ਇਕ ਅਜਿਹੀ ਪਾਰਟੀ ਹੈ, ਜੋ ਸੂਬੇ ਵਿਚੋਂ ਨਸ਼ਾ ਖ਼ਤਮ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਤੋਂ ਅੱਕੇ ਲੋਕ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ਤਾਂ ਜੋ ਸੂਬੇ ਵਿਚੋਂ ਨਸ਼ੇ ਦਾ ਖ਼ਾਤਮਾ ਹੋ ਸਕੇ। ਇਸ ਮੌਕੇ ਸੁਰਿੰਦਰ ਸਿੰਘ ਮਾਸਕੋ, ਰੋਸ਼ਨ ਸਿੰਘ ਸਾਗਰ, ਚਰਨ ਸਿੰਘ ਚੰਨਾ, ਸਤਪਾਲ ਸਿੰਘ ਸੱਤਾ, ਪਰਮਜੀਤ ਸਿੰਘ ਇਲਾਹੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੂਬੇ ਅੰਦਰ ਸਰਕਾਰ ਬਣਨ ’ਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਾਂਗੇ-ਸ਼ਿਵਾਲਿਕ ਅਗਲੀ ਖ਼ਬਰ ਸੂਬੇ ਦੇ ਲੋਕ 2027 ‘ ਚ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਸਰਕਾਰ ਬਣਾਉਣ ਲਈ ਕਾਹਲੇ - ਮਰਵਾਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।