23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਇੰਦਰਾ ਕਾਲੋਨੀ ’ਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ

ਲੁਧਿਆਣਾ, 22 ਅਕਤੂਬਰ (ਜਸਵਿੰਦਰ ਸਿੰਘ)-ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਲੁਧਿਆਣਾ ਵਲੋਂ ਸ਼ਹਿਰ ਦੀ ਇੰਦਰਾ ਕਾਲੋਨੀ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਦੁੱਧ ਖਪਤਕਾਰਾਂ ਨੂੰ ਸ਼ੁੱਧ, ਮਿਆਰੀ ਅਤੇ ਸਾਫ਼ ਦੁੱਧ ਉਪਲਬਧ ਕਰਵਾਉਣ ਲਈ ਜਾਗਰੂਕ ਕਰਨਾ ਅਤੇ ਦੁੱਧ ਦੀ ਗੁਣਵੱਤਾ ਦੀ ਜਾਂਚ ਕਰਨਾ ਸੀ।

ਅਜੀਤ ਡੈਸਕ 23-10-2026
ਲੁਧਿਆਣਾ, 22 ਅਕਤੂਬਰ (ਜਸਵਿੰਦਰ ਸਿੰਘ)-ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਲੁਧਿਆਣਾ ਵਲੋਂ ਸ਼ਹਿਰ ਦੀ ਇੰਦਰਾ ਕਾਲੋਨੀ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਦੁੱਧ ਖਪਤਕਾਰਾਂ ਨੂੰ ਸ਼ੁੱਧ, ਮਿਆਰੀ ਅਤੇ ਸਾਫ਼ ਦੁੱਧ ਉਪਲਬਧ ਕਰਵਾਉਣ ਲਈ ਜਾਗਰੂਕ ਕਰਨਾ ਅਤੇ ਦੁੱਧ ਦੀ ਗੁਣਵੱਤਾ ਦੀ ਜਾਂਚ ਕਰਨਾ ਸੀ। ਕੈਂਪ ਦੌਰਾਨ ਦੁੱਧ ਦੇ ਕੁੱਲ 30 ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 12 ਸੈਂਪਲਾਂ ਵਿਚ ਪਾਣੀ ਦੀ ਮਾਤਰਾ ਵੱਧ ਪਾਈ ਗਈ। ਜਾਂਚ ਦੌਰਾਨ ਕਿਸੇ ਵੀ ਸੈਂਪਲ ਵਿਚ ਕੋਈ ਹਾਨੀਕਾਰਕ ਰਸਾਇਣ ਨਹੀਂ ਪਾਇਆ ਗਿਆ। ਇਸ ਮੁਹਿੰਮ ਰਾਹੀਂ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਗੁਣਵੱਤਾ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਸ਼ੁੱਧ ਤੇ ਮਿਆਰੀ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਦਾ ਉਪਰਾਲਾ ਕੀਤਾ ਗਿਆ।
ਪਿਛਲੀ ਖ਼ਬਰ ਖੇਡ ਵਿਭਾਗ ਵਲੋਂ ਸਕਾਲਰਸ਼ਿਪ ਸਕੀਮ ਲਈ ਅਰਜ਼ੀਆਂ ਦੀ ਮੰਗ ਅਗਲੀ ਖ਼ਬਰ ਡਿਪਟੀ ਮੇਅਰ ਪ੍ਰਿੰਸ ਜੌਹਰ ਵਲੋਂ ਯਸ਼ਪਾਲ ਸ਼ਰਮਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।