ਕੌਂਸਲਰ ਸੁਖਜਿੰਦਰ ਕੌਰ ਦੇ ਯਤਨਾਂ ਸਦਕਾ ਢੰਡਾਰੀ ਖ਼ੁਰਦ ਦੇ ਇਲਾਕੇ ਪ੍ਰੇਮ ਨਗਰ ’ਚ ਸੜਕ ਬਣਾਉਣ ਦਾ ਕੰਮ ਹੋਇਆ ਸ਼ੁਰੂ
ਢੰਡਾਰੀ ਕਲਾਂ/ਲੁਧਿਆਣਾ, 23 ਅਕਤੂਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਖ਼ੁਰਦ ਦੇ ਇਲਾਕੇ ਪ੍ਰੇਮ ਨਗਰ ’ਚ ਸੜਕ ਬਣਾਉਣ ਦਾ ਕੰਮ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਕਮਲਜੀਤ ਸਿੰਘ ਬੋਪਾਰਾਏ ਦੇ ਯਤਨਾਂ ਸਦਕਾ ਸ਼ੁਰੂ ਹੋ ਗਿਆ ਹੈ, ਜਿਸ ਨੂੰ ਲੈ ਕੇ ਆਸ-ਪਾਸ ਰਹਿੰਦੇ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਕੌਂਸਲਰ ਸੁਖਜਿੰਦਰ ਕੌਰ ਤੇ ਕੌਂਸਲਰ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਇਸ ਸੜਕ ਦਾ ਨਿਰਮਾਣ ਪਿਛਲੇ 20 ਸਾਲਾਂ ਤੋਂ ਲਟਕਿਆ ਹੋਇਆ ਸੀ।
ਢ
ਢੰਡਾਰੀ ਖ਼ੁਰਦ ਦੇ ਇਲਾਕੇ ਪ੍ਰੇਮ ਨਗਰ ‘ਚ ਸੜਕ ਬਣਾਉਣ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ। ਅਜੀਤ ਤਸਵੀਰ
24-10-2026
ਢੰਡਾਰੀ ਕਲਾਂ/ਲੁਧਿਆਣਾ, 23 ਅਕਤੂਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਖ਼ੁਰਦ ਦੇ ਇਲਾਕੇ ਪ੍ਰੇਮ ਨਗਰ ’ਚ ਸੜਕ ਬਣਾਉਣ ਦਾ ਕੰਮ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਕਮਲਜੀਤ ਸਿੰਘ ਬੋਪਾਰਾਏ ਦੇ ਯਤਨਾਂ ਸਦਕਾ ਸ਼ੁਰੂ ਹੋ ਗਿਆ ਹੈ, ਜਿਸ ਨੂੰ ਲੈ ਕੇ ਆਸ-ਪਾਸ ਰਹਿੰਦੇ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਕੌਂਸਲਰ ਸੁਖਜਿੰਦਰ ਕੌਰ ਤੇ ਕੌਂਸਲਰ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਇਸ ਸੜਕ ਦਾ ਨਿਰਮਾਣ ਪਿਛਲੇ 20 ਸਾਲਾਂ ਤੋਂ ਲਟਕਿਆ ਹੋਇਆ ਸੀ। ਇਸ ਸੜਕ ਨੂੰ ਬਣਾਉਣ ਲਈ ਲੋਕਾਂ ਨੇ ਕੌਂਸਲਰ ਸੁਖਜਿੰਦਰ ਕੌਰ ਅਤੇ ਕਮਲਜੀਤ ਸਿੰਘ ਬੋਪਾਰਾਏ ਤੋਂ ਮੰਗ ਕੀਤੀ ਸੀ ਕਿ ਇਸ ਸੜਕ ਨੂੰ ਬਣਾਉਣ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾਵੇ। ਸਮਾਜ ਸੇਵਕ ਬੋਪਾਰਾਏ ਨੇ ਦੱਸਿਆ ਕਿ ਲੋਕਾਂ ਦੀ ਇਸ ਵੱਡੀ ਸਮੱਸਿਆ ਦਾ ਹੱਲ ਕਰਦਿਆਂ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜਿਸਦੇ ਮੁਕੰਮਲ ਹੋਣ ਤੋਂ ਬਾਅਦ ਲੋਕਾਂ ਨੂੰ ਜਿੱਥੇ ਰਾਹਤ ਮਿਲੇਗੀ, ਉਥੇ ਹੀ ਵਾਹਨ ਚਾਲਕਾਂ ਨੂੰ ਵੀ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ। ਬੋਪਾਰਾਏ ਨੇ ਕਿਹਾ ਕਿ ਵਾਰਡ ਨੰਬਰ 25 ‘ਚ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਪੂਰੀ ਇਮਾਨਦਾਰੀ, ਲਗਨ ਅਤੇ ਲੋਕਾਂ ਦੇ ਸਾਥ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਵਾਰਡ ਦਾ ਵਿਕਾਸ ਕਰਨਾ ਅਤੇ ਵਾਰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਉਪਲਬਧ ਕਰਵਾਉਣਾ ਹੈ। ਇਸ ਮੌਕੇ ਬੋਪਾਰਾਏ ਨੇ ਸੜਕ ਬਣਾਉਣ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਸੜਕ ਬਣਾਉਣ ਲਈ ਵਰਤੀ ਜਾ ਰਹੀ ਸਮਗਰੀ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵਾਰਡ ਵਾਸੀਆਂ ਨੇ ਸੜਕ ਦਾ ਕੰਮ ਸ਼ੁਰੂ ਕਰਵਾਉਣ ਲਈ ਕੌਂਸਲਰ ਸੁਖਜਿੰਦਰ ਕੌਰ ਤੇ ਕੌਂਸਲਰ ਪਤੀ ਸਮਾਜ ਸੇਵਕ ਬੋਪਾਰਾਏ ਦਾ ਧੰਨਵਾਦ ਕੀਤਾ।