25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

1 ਨਵੰਬਰ ਦੀ ਰੈਲੀ ’ਤੇ ਭਾਜਪਾ ਨੇ ਕਾਂਗਰਸ ਨੂੰ ਘੇਰਿਆ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੀ ਬਜਾਏ ਸੰਗਤ ਤੋਂ ਮਾਫੀ ਮੰਗੇ ਕਾਂਗਰਸ-ਕੇਵਲ ਸਿੰਘ ਢਿਲੋਂ

ਲੁਧਿਆਣਾ, 24 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕਾਂਗਰਸ ਵਲੋਂ 1 ਨਵੇੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਰੈਲੀ ਕਰਨ ਦੇ ਫੈਸਲੇ ਨੂੰ ਲੈਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿਲੋਂ ਨੇ ਤਿੱਖਾ ਵਿਰੋਧ ਪ੍ਰਗਟ ਕਰਦਿਆਂ ਕਿਹਾ ਕਿ 1 ਨਵੰਬਰ ਸਿੱਖ ਭਾਈਚਾਰੇ ਲਈ 1984 ਦੇ ਕਤਲੇਆਮ ਦੀਆਂ ਦਰਦਨਾਕ ਯਾਦਾਂ ਨਾਲ ਜੁੜਿਆ ਦਿਨ ਹੈ। ਅਜਿਹੇ ਦਿਨ ਰੈਲੀ ਕਰਨ ਦਾ ਫੈਸਲਾ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ।

ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿਲੋਂ, ਨਾਲ ਮੌਜੂਦ ਅਨਿਲ ਸਰੀਨ, ਸੁਨੀਲ ਮੌਦਗਿਲ ਤੇ ਹੋਰ। ਤਸਵੀਰ : ਸੇਵਕ ਸਿੰਘ 25-10-2026
ਲੁਧਿਆਣਾ, 24 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕਾਂਗਰਸ ਵਲੋਂ 1 ਨਵੇੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਰੈਲੀ ਕਰਨ ਦੇ ਫੈਸਲੇ ਨੂੰ ਲੈਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿਲੋਂ ਨੇ ਤਿੱਖਾ ਵਿਰੋਧ ਪ੍ਰਗਟ ਕਰਦਿਆਂ ਕਿਹਾ ਕਿ 1 ਨਵੰਬਰ ਸਿੱਖ ਭਾਈਚਾਰੇ ਲਈ 1984 ਦੇ ਕਤਲੇਆਮ ਦੀਆਂ ਦਰਦਨਾਕ ਯਾਦਾਂ ਨਾਲ ਜੁੜਿਆ ਦਿਨ ਹੈ। ਅਜਿਹੇ ਦਿਨ ਰੈਲੀ ਕਰਨ ਦਾ ਫੈਸਲਾ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਲੁਧਿਆਣਾ ਸਥਿਤ ਭਾਜਪਾ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢਿਲੋਂ ਨੇ ਕਿਹਾ ਕਿ 1984 ਦੇ ਕਤਲੇਆਮ ਦੌਰਾਨ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਸਿੱਖ ਪ ਰਿਵਾਰਾਂ ਨੇ ਆਪਣੇ ਜੀਅ ਗੁਆਏ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਘਟਨਾ ਦੇ ਜ਼ਖਮ ਅੱਜ ਵੀ ਪੀੜਤ ਪਰਿਵਾਰਾਂ ਦੇ ਮਨਾਂ ਵਿਚ ਤਾਜ਼ਾ ਹਨ। ਇਸ ਲਈ ਕਾਂਗਰਸ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਆਪਣੇ ਫੈਸਲੇ ਤੇ ਮੁੜ ਵਿਚਾਰ ਕਰਨ ਚਾਹੀਦਾ ਹੈ। ਢਿਲੋਂ ਨੇ ਕਿਹਾ ਕਿ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ 1984 ਦੇ ਕਤਲੇਆਮ ਅਤੇ 1 ਨਵੰਬਰ ਨੂੰ ਰੈਲੀ ਕਰਨ ਦੇ ਫੈਸਲੇ ਸਿੱਖ ਸੰਗਤ ਤੋ ਜਨਤਕ ਤੌਰ ‘ਤੇ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਾਂਗਰਸ ਦੇ ਵੋਟ ਬਚਾਉ, ਦੇਸ਼ ਬਚਾੳ ਨਾਅਰੇ ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਸ ਪਾਰਟੀ ਤੇ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਦੋਸ਼ਾਂ ਦਾ ਦਾਗ ਲੱਗਿਆ ਹੋਵੇ, ਉਹ ਕਿਸ ਮੂੰਹ ਨਾਲ ਲੋਕਤੰਤਰ ਬਚਾਉਣ ਦੀ ਗੱਲ ਕਰਦੀ ਹੈ। ਢਿਲੋਂ ਨੇ ਕਿਹਾ ਕਿ ਸਿੱਖ ਕੌਮ 1984 ਦੀਆਂ ਘਟਨਾਵਾਂ ਨੂੰ ਨਾ ਭੁੱਲੀ ਹੈ ਅਤੇ ਨਾ ਹੀ ਕਦੇ ਭੁੱਲੇਗੀ। ਉਨ੍ਹਾਂ ਕਿਹਾ ਕਿ ਭਾਜਪਾ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਅੱਗੇ ਵੀ ਉਨ੍ਹਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਕਾਂਗਰਸ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਉਹ 1984 ਨਾਲ ਜੁੜੇ ਦੋਸ਼ਾਂ ਸਾਹਮਣਾ ਕਰਨ ਵਾਲਿਆਂ ਦੇ ਨਾਲ ਖੜ੍ਹੀ ਹੈ ਜਾਂ ਪੀੜਤ ਪਰਿਵਾਰਾਂ ਦੇ ਨਾਲ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਨਿਲ ਸਰੀਨ, ਜਤਿੰਦਰ ਮਿੱਤਲ, ਗੁਰਦੇਵ ਸ਼ਰਮਾ ਦੇਬੀ, ਜੀਵਨ ਗੁਪਤਾ, ਸੁਨੀਲ ਮੌਦਗਿਲ, ਪ੍ਰਵੀਨ ਬਾਂਸਲ, ਡਾ. ਸਤੀਸ਼ ਕੁਮਾਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪੁਲਿਸ ਨੇ ‘ ਆਪ੍ਰੇਸ਼ਨ ਕਾਸੋ ’ ਤਹਿਤ ਵੱਖ - ਵੱਖ ਇਲਾਕਿਆਂ ’ ਚ ਕੀਤੀ ਛਾਪੇਮਾਰੀ ਅਗਲੀ ਖ਼ਬਰ ਡਾ . ਰਣਜੀਤ ਨੇ ਏ . ਆਈ . ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਬਜ਼ੁਰਗ ਵਿਅਕਤੀ ਦੇ ਸਫਲਤਾਪੂਰਵਕ ਬਦਲੇ ਦੋਵੇਂ ਗੋਡੇ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।