25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਦੇਸੀ ਘਿਓ ਦੀ ਫ਼ੈਕਟਰੀ ’ਤੇ ਖਾਧ ਸੁਰੱਖਿਆ ਵਿਭਾਗ ਦੀ ਛਾਪੇਮਾਰੀ, 675 ਕਿੱਲੋ ਮਿਆਦ ਪੁੱਗਿਆ ਘਿਓ ਜ਼ਬਤ

ਲੁਧਿਆਣਾ, 24 ਅਕਤੂਬਰ (ਡਾ. ਤਰਲੋਚਨ ਸਿੰਘ)-ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੇ ਖਾਧ ਸੁਰੱਖਿਆ ਵਿੰਗ ਵਲੋਂ ਜ਼ਿਲ੍ਹੇ ਭਰ ਵਿਚ ਜਾਂਚ ਮੁਹਿੰਮ ਤਹਿਤ ਸਿਵਲ ਸਰਜਨ ਡਾ.

ਅਜੀਤ ਡੈਸਕ 25-10-2026
ਲੁਧਿਆਣਾ, 24 ਅਕਤੂਬਰ (ਡਾ. ਤਰਲੋਚਨ ਸਿੰਘ)-ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੇ ਖਾਧ ਸੁਰੱਖਿਆ ਵਿੰਗ ਵਲੋਂ ਜ਼ਿਲ੍ਹੇ ਭਰ ਵਿਚ ਜਾਂਚ ਮੁਹਿੰਮ ਤਹਿਤ ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਖਾਧ ਸੁਰੱਖਿਆ ਟੀਮ ਨੇ ਕੈਲਾਸ਼ ਨਗਰ ਸਥਿਤ ਦੇਸੀ ਘਿਓ ਦੀ ਇਕ ਫ਼ੈਕਟਰੀ ‘ਤੇ ਛਾਪੇਮਾਰੀ ਕਰਕੇ ਉਥੇ ਤਿਆਰ ਕੀਤੇ ਜਾ ਰਹੇ ਅਤੇ ਸਟੋਰ ਕੀਤੇ ਉਤਪਾਦਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ। ਜਾਂਚ ਦੌਰਾਨ ਟੀਮ ਵਲੋਂ ਫ਼ੈਕਟਰੀ ਵਿਚੋਂ ਦਿਆਲ, ਸਰਤਾਜ ਅਤੇ ਡੇਅਰੀ ਫਾਰਮ ਬ੍ਰਾਂਡਾਂ ਦਾ 135 ਕਿੱਲੋ ਦੇਸੀ ਘਿਓ ਅਤੇ 3,405 ਕਿੱਲੋ ਖੁੱਲ੍ਹਾ ਦੇਸੀ ਘਿਓ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਕੁੱਲ 4215 ਕਿੱਲੋ ਸ਼ੱਕੀ ਦੇਸੀ ਘਿਓ ਜ਼ਬਤ ਕੀਤਾ ਗਿਆ। ਇਸ ਦੇ ਨਾਲ ਹੀ ਮਿਆਦ ਪੁੱਗ ਚੁੱਕੇ 675 ਕਿੱਲੋ ਦੇਸੀ ਘਿਓ ਦੀ ਪਛਾਣ ਕਰਕੇ ਉਸ ਨੂੰ ਨਿਯਮਾਂ ਅਨੁਸਾਰ ਜ਼ਬਤ ਕਰ ਲਿਆ ਗਿਆ, ਤਾਂ ਜੋ ਇਹ ਉਤਪਾਦ ਬਾਜ਼ਾਰ ਵਿਚ ਨਾ ਪਹੁੰਚ ਸਕੇ ਅਤੇ ਲੋਕਾਂ ਦੀ ਸਿਹਤ ਲਈ ਖ਼ਤਰਾ ਨਾ ਬਣੇ। ਟੀਮ ਨੇ ਫ਼ੈਕਟਰੀ ਵਿਚ ਮੌਜੂਦ ਉਤਪਾਦਾਂ ਦੀ ਪੈਕਿੰਗ, ਲੇਬਲਿੰਗ, ਮਿਆਦ ਅਤੇ ਸਟੋਰੇਜ ਪ੍ਰਬੰਧਾਂ ਦੀ ਵੀ ਜਾਂਚ ਕੀਤੀ। ਇਸ ਤੋਂ ਇਲਾਵਾ ਘਿਓ ਦੇ ਪੰਜ ਅਤੇ ਦੂਸਰੇ ਗੋਦਾਮ ਰੋਹਿਤ ਟਰੇਡਰ ਤੋਂ ਸਰ੍ਹੋਂ ਦੇ ਤੇਲ ਦਾ ਇਕ ਨਮੂਨਾ ਲੈ ਕੇ ਸਰਕਾਰੀ ਲੈਬਾਰਟਰੀ ਵਿਚ ਜਾਂਚ ਲਈ ਭੇਜਿਆ ਗਿਆ ਹੈ। ਇਨ੍ਹਾਂ ਨਮੂਨਿਆਂ ਦੀ ਜਾਂਚ ਰਾਹੀਂ ਉਤਪਾਦਾਂ ਵਿਚ ਮਿਲਾਵਟ, ਗੁਣਵੱਤਾ, ਸ਼ੁੱਧਤਾ ਅਤੇ ਸੁਰੱਖਿਆ ਸਬੰਧੀ ਨਿਰਧਾਰਿਤ ਮਾਪਦੰਡਾਂ ਦੀ ਪੜਤਾਲ ਕੀਤੀ ਜਾਵੇਗੀ। ਲੈਬਾਰਟਰੀ ਰਿਪ ੋਰਟ ਪ੍ਰਾਪਤ ਹੋਣ ਉਪਰੰਤ ਜੇਕਰ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਸਬੰਧਿਤ ਫ਼ਰਮ ਜਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਖਾਧ ਸੁਰੱਖਿ ਆ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ, ਦੁੱਧ ਤੋਂ ਬਣੇ ਉਤਪਾਦਾਂ, ਘਿਓ, ਤੇਲ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਮੰਗ ਵਧ ਜਾਂਦੀ ਹੈ। ਇਸ ਕਾਰਨ ਮਿਲਾਵਟਖੋਰੀ ਅਤੇ ਮਿਆਦ ਪੁੱਗੀਆਂ ਵਸਤਾਂ ਦੀ ਵਿੱਕਰੀ ਨੂੰ ਰੋਕਣ ਲਈ ਖਾਧ ਸੁਰੱਖਿਆ ਵਿਭਾਗ ਵਲੋਂ ਵਿਸ਼ੇਸ਼ ਨਿਗਰਾਨੀ ਅਤੇ ਅਚਨਚੇਤ ਜਾਂਚਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਟੀਮਾਂ ਵਲੋਂ ਉਤਪਾਦਨ ਇਕਾਈਆਂ, ਗੋਦਾਮਾਂ, ਦੁਕਾਨਾਂ ਅਤੇ ਬਾਜ਼ਾਰਾਂ ਵਿਚ ਨਿਯਮਿਤ ਤੌਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਫੂਡ ਕਾਰੋਬਾਰ ਨਾਲ ਜੁੜੇ ਸਾਰੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਮਿਆਰੀ ਕੱਚਾ ਮਾਲ ਵਰਤਣ, ਉਤਪਾਦਾਂ ਦੀ ਸਹੀ ਲੇਬਲਿੰਗ ਕਰਨ ਅਤੇ ਮਿਆਦ ਪੁੱਗੀਆਂ ਜਾਂ ਸ਼ੱਕੀ ਵਸਤਾਂ ਨੂੰ ਬਾਜ਼ਾਰ ਵਿਚ ਨਾ ਭੇਜਣ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ’ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਅਗਲੀ ਖ਼ਬਰ ਪੁਲਿਸ ਨੇ ‘ ਆਪ੍ਰੇਸ਼ਨ ਕਾਸੋ ’ ਤਹਿਤ ਵੱਖ - ਵੱਖ ਇਲਾਕਿਆਂ ’ ਚ ਕੀਤੀ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।