28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਇਆ ਪਾਵਨ ਸਤਿਸੰਗ ਸਮਾਗਮ

ਲੁਧਿਆਣਾ, 26 ਅਕਤੂਬਰ (ਜਤਿੰਦਰ ਭੰਬੀ)-ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪਾਵਨ ਪ੍ਰਗਟ ਦਿਵਸ ਮੌਕੇ ਪ੍ਰਭੂ ਰਤਨਾਕਰ ਸੈਨਾ ਪੰਜਾਬ ਅਤੇ ਲੋਕਤ ਐਜੂਕੇਸ਼ਨ ਸੇਵਾ ਸੋਸਾਇਟੀ ਵਲੋਂ ਸਥਾਨਕ ਪ੍ਰਭੂ ਰਤਨਾਕਰ ਚੌਂਕ, ਗੋਪਾਲ ਨਗਰ, ਹੈਬੋਵਾਲ ਕਲਾਂ ਵਿਖੇ ਪਾਵਨ ਸਤਸੰਗ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਰਾਸ਼ੀ ਸਲੀਮ ਅਤੇ ਉਨ੍ਹਾਂ ਦੀ ਟੀਮ ਵੱਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਪੇਸ਼ ਕੀਤੇ ਭਜਨਾਂ ਨੇ ਸੰਗਤਾਂ ਨੂੰ ਮੰਤਰ-ਮੁਗਧ ਕਰ ਦਿੱਤਾ।

ਅਜੀਤ ਡੈਸਕ 27-10-2026
ਲੁਧਿਆਣਾ, 26 ਅਕਤੂਬਰ (ਜਤਿੰਦਰ ਭੰਬੀ)-ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪਾਵਨ ਪ੍ਰਗਟ ਦਿਵਸ ਮੌਕੇ ਪ੍ਰਭੂ ਰਤਨਾਕਰ ਸੈਨਾ ਪੰਜਾਬ ਅਤੇ ਲੋਕਤ ਐਜੂਕੇਸ਼ਨ ਸੇਵਾ ਸੋਸਾਇਟੀ ਵਲੋਂ ਸਥਾਨਕ ਪ੍ਰਭੂ ਰਤਨਾਕਰ ਚੌਂਕ, ਗੋਪਾਲ ਨਗਰ, ਹੈਬੋਵਾਲ ਕਲਾਂ ਵਿਖੇ ਪਾਵਨ ਸਤਸੰਗ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਰਾਸ਼ੀ ਸਲੀਮ ਅਤੇ ਉਨ੍ਹਾਂ ਦੀ ਟੀਮ ਵੱਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਪੇਸ਼ ਕੀਤੇ ਭਜਨਾਂ ਨੇ ਸੰਗਤਾਂ ਨੂੰ ਮੰਤਰ-ਮੁਗਧ ਕਰ ਦਿੱਤਾ।ਸਮਾਰੋਹ ਵਿੱਚ ਵਿਸ਼ੇਸ਼ ਤੌਰ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਲੁਧਿਆਣਾ ਸ਼ਹਿਰੀ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਪਹੁੰਚੇ। ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਸਮੂਹ ਸੰਗਤ ਨੂੰ ਪਾਵਨ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ। ਸੰਗਤਾਂ ਨੂੰ ਸੰਬੋਧਨ ਕਰਦਿਆਂ ਪਵਨ ਦੀਵਾਨ ਨੇ ਕਿਹਾ ਕਿ ਇਸ ਪਾਵਨ ਮੌਕੇ ‘ਤੇ ਹਾਜ਼ਰੀ ਭਰ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਸਿਰਫ਼ ਰਮਾਇਣ ਦੇ ਰਚੇਤਾ ਹੀ ਨਹੀਂ ਸਨ, ਸਗੋਂ ਉਹ ਗਿਆਨ, ਸਿੱਖਿਆ, ਮਨੁੱਖਤਾ, ਸਮਾਨਤਾ ਅਤੇ ਸਮਾਜਿਕ ਨਿਆਂ ਦੇ ਮਹਾਨ ਪ੍ਰਤੀਕ ਵੀ ਸਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕੀ ਜੀ ਦੀ ਮਹਾਨ ਰਚਨਾ ਰਮਾਇਣ ਸਾਨੂੰ ਸੱਚਾਈ, ਤਿਆਗ, ਮਰਿਆਦਾ ਅਤੇ ਧਰਮ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਦੇ ਉਪਦੇਸ਼ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਦੇ ਨਾਲ-ਨਾਲ ਆਪਸੀ ਭਾਈਚਾਰੇ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੇ ਹਨ।ਇਸ ਮੌਕੇ ਦੀਪਕ ਹੰਸ, ਵਰੁਣ ਸ਼ਰਮਾ, ਅਰੁਣ ਸਿੱਧੂ, ਨੇਤਾ ਜੀ ਸੋਂਧੀ, ਮੁੱਖ ਸੇਵਾਦਾਰ ਬੀ.ਕੇ. ਟਾਂਕ, ਅਨਿਲ ਘਈ, ਸੰਜੇ ਭੇਨੀਵਾਲ, ਨਿਸ਼ੂ ਭਗਾਣੀਆ ਸਮੇਤ ਹੋਰ ਪਤਵੰਤੇ ਅਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਅੰਗਦ ਸਿੰਘ ਮੈਮੋਰੀਅਲ 12ਵਾਂ ਸੀਸੂ ਕਾਰਪੋਰੇਟ ਟੀ-20 ਕ੍ਰਿਕਟ ਟੂਰਨਾਮੈਂਟ-2026 ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।