ਕਾਂਗਰਸ ਸਰਕਾਰ ਆਉਣ ’ਤੇ ਭਗਵਾਨ ਵਾਲਮੀਕਿ ਜੀ ਦੇ ਨਾਂਅ ’ਤੇ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ-ਚੰਨੀ
ਲੁਧਿਆਣਾ, 26 ਅਕਤੂਬਰ (ਜਤਿੰਦਰ ਭੰਬੀ)-ਵੀਰ ਏਕਲਵਯ ਯੂਥ ਫੈਡਰੇਸ਼ਨ ਵਲੋਂ ਸਥਾਨਕ ਗੁਰੂ ਨਾਨਕ ਭਵਨ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸੂਬਾ ਪੱਧਰੀ ਸਤਿਸੰਗ ਸਮਾਗਮ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ ਵਿਚ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਸ਼ਾਮਿਲ ਹੋਏ।
ਲੁਧਿਆਣਾ, 26 ਅਕਤੂਬਰ (ਜਤਿੰਦਰ ਭੰਬੀ)-ਵੀਰ ਏਕਲਵਯ ਯੂਥ ਫੈਡਰੇਸ਼ਨ ਵਲੋਂ ਸਥਾਨਕ ਗੁਰੂ ਨਾਨਕ ਭਵਨ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸੂਬਾ ਪੱਧਰੀ ਸਤਿਸੰਗ ਸਮਾਗਮ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ ਵਿਚ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਸ਼ਾਮਿਲ ਹੋਏ। ਸਮਾਗਮ ਦੀ ਪ੍ਰਧਾਨਗੀ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਕੀਤੀ ਗਈ, ਜਦ ਕਿ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ, ਕੌਂਸਲਰ ਜਸਵਿੰਦਰ ਸਿੰਘ ਵੀਰੂ, ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ, ਹਲਕਾ ਸਾਹਨੇਵਾਲ ਤੋਂ ਇੰਚਾਰਜ ਵਿਕਰਮ ਸਿੰਘ ਬਾਜਵਾ, ਸਾਬਕਾ ਮੇਅਰ ਬਲਕਾਰ ਸਿੰਘ ਸੰਧੂ, ਕੌਂਸਲਰ ਅਰੁਣ ਸ਼ਰਮਾ, ਕੌਂਸਲਰ ਗੌਰਵ ਭੱਟੀ, ਸਾਬਕਾ ਕੌਂਸਲਰ ਸ਼ੀਲਾ ਦੁੱਗਰੀ, ਸਾਬਕਾ ਕੌਂਸਲਰ ਉਮੇਸ਼ ਸ਼ਰਮਾ, ਹਰਪ੍ਰੀਤ ਸਿੰਘ ਰਾਜਧਾਨੀ, ਲਾਲਾ ਸੁਰਿੰਦਰ ਅਟਵਾਲ, ਯੋਗੇਸ਼ ਹਾਂਡਾ, ਅਵੀਸ਼ ਵਰਮਾ ਆਦਿ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਚਰਨਜੀਤ ਸਿੰਘ ਚੰਨੀ ਵਲੋਂ ਭਗਵਾਨ ਵਾਲਮੀਕਿ ਜੀ ਦੀ ਪ੍ਰਤਿਮਾ ਅੱਗੇ ਜੋਤ ਰੌਸ਼ਨ ਕੀਤੀ ਗਈ। ਇਸ ਮੌਕੇ ਭਾਰਤ ਭੂਸ਼ਣ ਆਸ਼ੂ ਨੇ ਸਭ ਤੋਂ ਪਹਿਲਾਂ ਸਮੁੱਚੇ ਵਾਲਮੀਕਿ ਸਮਾਜ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਵਾਲਮੀਕਿ ਸਮਾਜ ਕਾਂਗਰਸ ਪਾਰਟੀ ਦਾ ਅਟੁੱਟ ਅੰਗ ਹੈ। ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਹੀ ਵਾਲਮੀਕਿ ਸਮਾਜ ਕਾਂਗਰਸ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਉਨ੍ਹਾਂ ਨੇ ਰਾਹੁਲ ਡੁਲਗਚ ਅਤੇ ਉਨ੍ਹਾਂ ਦੀ ਟੀਮ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਭਾਰਤੀ ਸਭਿਆਚਾਰ ਦੇ ਪਿਤਾਮਾ ਹਨ। ਉਨ੍ਹਾਂ ਨੇ ਭਗਵਾਨ ਰਾਮ ਦੇ ਜਨਮ ਤੋਂ ਕਈ ਸੌ ਸਾਲ ਪਹਿਲਾਂ ਰਾਮਾਇਣ ਦੀ ਰਚਨਾ ਕੀਤੀ ਸੀ ਅਤੇ ਭਗਵਾਨ ਵਾਲਮੀਕਿ ਮਹਾਰਾਜ ਦੇ ਹੱਥ ਵਿਚ ਸੁੰਦਰ ਕਲਮ ਸਾਨੂੰ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦੀ ਹੈ ਅਤੇ ਵਾਲਮੀਕਿ ਭਾਈਚਾਰੇ ਨੂੰ ਸਿੱਖਿਆ ਦੇ ਉਦੇਸ਼ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ’ਤੇ ਭਗਵਾਨ ਵਾਲਮੀਕਿ ਜੀ ਦੇ ਨਾਮ ’ਤੇ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ, ਜਿੱਥੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਸਿੱਖਿਆ ਮਿਲੇਗੀ ਅਤੇ ਬਰਨਾਲਾ , ਮਾਨਸਾ, ਸੰਗਰੂਰ ਸਮੇਤ ਸਮੁੱਚੇ ਪੰਜਾਬ ਵਿਚ ਜਿੰਨੀਆਂ ਵੀ ਤ੍ਰਾਸਦੀਆਂ ਹੋਈਆਂ ਹਨ ਸਾਰਿਆਂ ਦੀ ਸਿੱਟ ਬਣਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਕਦਮ ਚੁੱਕੇ ਜਾਣਗੇ। ਇਸ ਤੋਂ ਇਲਾਵਾ ਠੇਕੇਦਾਰੀ ਪ੍ਰਥਾ ਖ਼ਤਮ ਕਰਨੇ ਕਰਮਚਾਰੀਆਂ ਲਈ ਸਿੱਧੀ ਭਰਤੀ ਸਮੇਤ ਵਾਲਮੀਕਿ ਸਮਾਜ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਰਾਹੁਲ ਡੁਲਗਚ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਮਾਗਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰੀਖਿਆਵਾਂ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਅਤੇ ਭਗਵਾਨ ਵਾਲਮੀਕਿ ਜੀ ਬਾਰੇ ਚੰਗਾ ਗਿਆਨ ਰੱਖਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੇਖਕ ਅਮਨ ਸੌਦੇ ਵਲੋਂ ਡਾ. ਅੰਬੇਡਕਰ ਦੇ ਬਾਰੇ ਲਿਖੀ ਗਈ ਕਿਤਾਬ ਵੀ ਰਿਲੀਜ਼ ਕੀਤੀ ਗਈ। ਸਮਾਗਮ ਵਿਚ ਰਾਸ਼ਟਰੀ ਗਾਇਕ ਪਵਨ ਦ੍ਰਾਵਿੜ ਅਤੇ ਰਾਕੇਸ਼ ਰਾਹੀ ਨੇ ਭਗਵਾਨ ਵਾਲਮੀਕਿ ਜੀ ਮਹਾਰਾਜ ਦਾ ਗੁਣਗਾਨ ਕੀਤਾ। ਇਸ ਮੌਕੇ ਦਿਲਬਾਗ ਸਿੰਘ, ਨਿਖਿਲ ਖੋਸਲਾ, ਸੰਯਮ ਵਾਲੀਆ, ਮਨਦੀਪ ਹੰਬੜਾਂ, ਜਤਿੰਦਰ ਚਨਾਲੀਆ, ਅਮਨ ਸੌਦੇ, ਵਿਵੇਕ ਸੂਦ, ਰਾਮ ਕੁਮਾਰ ਪਰਚਾ, ਸੰਜੀਵ ਸੌਦਾਈ, ਵਿੱਕੀ ਜਵੱਦੀ, ਸੁਰਿੰਦਰ, ਐਡਵੋਕੇਟ ਸਾਹਿਲ ਧੀਂਗਾਨ, ਵਿਕਾਸ ਸੌਦਾਈ, ਪਿਆਰ ਚਨਾਲਿਆ, ਨੀਰਜ ਸਰਸਵਾਲ, ਵਿਰਾਟ ਢਿਲੋੜ, ਨੰਨੂ ਸੌਦੇ, ਕਾਰਤਿਕ ਚਨਾਲੀਆ, ਵਰੁਣ ਸੌਦਾਈ, ਜੋਨੀ ਟਾਂਕ, ਮਾਨਵ ਚਨਾਲਿਆ, ਅਕਸ਼ੈ ਕੇਸ਼ਲਾ, ਓਮਪਾਲ ਪਰਚਾ, ਵਿਕਾਸ ਸੂਦ, ਰਾਜੂ ਵੈਦ, ਸੋਨੂੰ ਸੱਤਿਆ, ਹਰਸ਼ ਟਾਂਕ, ਸੰਜੀਵ ਪੁਹਾਲ, ਵਿੱਕੀ ਸਵੱਦੀ, ਰਾਜੂ ਚਨਾਲੀਆ, ਬਿੱਟੂ, ਅਮਿਤ ਚੱਕ ਆਦਿ ਹਾਜ਼ਰ ਸਨ।