ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸਮਾਗਮ ’ ਚ ਕੇਵਲ ਸਿੰਘ ਢਿਲੋਂ ਨੇ ਕੀਤੀ ਸ਼ਮੂਲੀਅਤ
ਲੁਧਿਆਣਾ, 26 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿਲੋ ਨੇ ਕਿਲ੍ਹਾ ਮੁਹੱਲਾ, ਸ਼ਿਵਪੁਰੀ ਰੋਡ ਸਥਿਤ ਭਗਵਾਨ ਵਾਲਮੀਕਿ ਮੰਦਰ ਵਿਖੇ ਭਗਵਾਨ ਵਾਲਮੀਕਿ ਦੇ ਪਵਿੱਤਰ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਸਮੁੱਚੀ ਸੰਗਤ ਨੂੰ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ।
ਅਜੀਤ ਡੈਸਕ
27-10-2026