29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਰਵਿੰਦਰ ਝੋਟੇ ਦੇ ਕਤਲ ਦੇ ਇਨਸਾਫ਼ ਲਈ ਗੁਰਦੁਆਰਾ ਆਲਮਗੀਰ ਵਿਖੇ ਅਰਦਾਸ ਬੇਨਤੀ ਸਮਾਗਮ ਕਰਵਾਇਆ

ਆਲਮਗੀਰ, 28 ਅਕਤੂਬਰ (ਜਰਨੈਲ ਸਿੰਘ ਪੱਟੀ)-ਸੂਬਾ ਪੰਜਾਬ ਅੰਦਰ ਫੈਲੇ ਨਸ਼ਿਆਂ ਦੇ ਮੱਕੜ ਜਾਲ ਨੂੰ ਤੋੜਨ ਅਤੇ ਨਸ਼ਿਆਂ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਸਵ. ਪਰਮਿੰਦਰ ਸਿੰਘ ਝੋਟਾ ਦੇ ਕਤਲ ਦਾ ਇਨਸਾਫ ਲੈਣ ਲਈ ਉਹਨਾਂ ਦਾ ਪਰਿਵਾਰ ਪਿਛਲੇ ਲਗਭਗ 15 ਦਿਨਾਂ ਤੋਂ ਸੜਕਾਂ ਤੇ ਰੁਲ ਰਿਹਾ ਹੈ, ਦੇ ਹੱਕ ਵਿੱਚ ਜੋਰਦਾਰ ਆਵਾਜ਼ ਬੁਲੰਦ ਕਰਨ ਅਤੇ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ਿਸ਼ ਕਰਨ ਲਈ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਦਿਸ਼ਾ-ਨਿਰਦੇਸ਼ਾਂ ਤੇ ਸਥਾਨਕ ਇਤਿਹਾਸਕ ਧਰਤੀ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਕਰਵਾਏ ਅਰਦਾਸ ਸਮਾਗਮ ਮੌਕੇ ਗੁਰੂ ਚਰਨਾਂ ਵਿੱਚ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਅਰਦਾਸ ਬੇਨਤੀ ਕੀਤੀ ।

ਅਜੀਤ ਡੈਸਕ 29-10-2026

ਆਲਮਗੀਰ, 28 ਅਕਤੂਬਰ (ਜਰਨੈਲ ਸਿੰਘ ਪੱਟੀ)-ਸੂਬਾ ਪੰਜਾਬ ਅੰਦਰ ਫੈਲੇ ਨਸ਼ਿਆਂ ਦੇ ਮੱਕੜ ਜਾਲ ਨੂੰ ਤੋੜਨ ਅਤੇ ਨਸ਼ਿਆਂ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਸਵ. ਪਰਮਿੰਦਰ ਸਿੰਘ ਝੋਟਾ ਦੇ ਕਤਲ ਦਾ ਇਨਸਾਫ ਲੈਣ ਲਈ ਉਹਨਾਂ ਦਾ ਪਰਿਵਾਰ ਪਿਛਲੇ ਲਗਭਗ 15 ਦਿਨਾਂ ਤੋਂ ਸੜਕਾਂ ਤੇ ਰੁਲ ਰਿਹਾ ਹੈ, ਦੇ ਹੱਕ ਵਿੱਚ ਜੋਰਦਾਰ ਆਵਾਜ਼ ਬੁਲੰਦ ਕਰਨ ਅਤੇ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ਿਸ਼ ਕਰਨ ਲਈ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਦਿਸ਼ਾ-ਨਿਰਦੇਸ਼ਾਂ ਤੇ ਸਥਾਨਕ ਇਤਿਹਾਸਕ ਧਰਤੀ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਕਰਵਾਏ ਅਰਦਾਸ ਸਮਾਗਮ ਮੌਕੇ ਗੁਰੂ ਚਰਨਾਂ ਵਿੱਚ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਅਰਦਾਸ ਬੇਨਤੀ ਕੀਤੀ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਮੁੱਚੇ ਸਟਾਫ ਅਤੇ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸੂਬਾ ਪੰਜਾਬ ਵਿੱਚੋਂ ਨਸ਼ੇ ਦਾ ਖਾਤਮਾ, ਸਰਬੱਤ ਦੇ ਭਲੇ ਅਤੇ ਨੌਜਵਾਨ ਵਰਗ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਹਲਕਾ ਐਸਜੀਪੀਸੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਕਿਹਾ ਕਿ ਸਿੱਖ ਧਰਮ ਸਾਨੂੰ ਸੱਚ, ਨਿਆਂ, ਸਰਬੱਤ ਦੇ ਭਲੇ ਅਤੇ ਹੱਕ-ਸੱਚ ਦੀ ਰਾਖੀ ਲਈ ਡਟਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਹਰ ਵਿਅਕਤੀ ਨੂੰ ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਤਤਪਰ ਰਹਿਣਾ ਚਾਹੀਦਾ ਹੈ । ਮੈਂਬਰ ਜਥੇਦਾਰ ਆਲਮਗੀਰ ਨੇ ਪੰਜਾਬ ਦੀ ਨੌਜਵਾਨੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਅਤੇ ਬਾਣੀ ਤੇ ਬਾਣੇ ਨਾਲ ਜੁੜ ਕੇ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ। ਇਸ ਮੌਕੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਜੂ ਆਲਮਗੀਰ, ਲੰਗਰ ਇੰਚਾਰਜ ਭਾਈ ਬਲਜੀਤ ਸਿੰਘ, ਰਿਕਾਰਡ ਕੀਪਰ ਤਲਵਿੰਦਰ ਸਿੰਘ ਮੁਲਤਾਨੀ, ਹਰਵਿੰਦਰ ਸਿੰਘ ਗ੍ਰੰਥੀ, ਭਾਈ ਮਨਵੀਰ ਸਿੰਘ ਗ੍ਰੰਥੀ, ਅਮਨਦੀਪ ਸਿੰਘ, ਭਾਈ ਜਸਵੀਰ ਸਿੰਘ ਗ੍ਰੰਥੀ, ਭਾਈ ਗੁਰਮੀਤ ਸਿੰਘ ਗ੍ਰੰਥੀ, ਭਾਈ ਜਰਨੈਲ ਸਿੰਘ ਜਰਖੜ, ਹਰਪ੍ਰੀਤ ਸਿੰਘ ਸਟੋਰ ਕੀਪਰ, ਪੰਚ ਅੰਮ੍ਰਿਤਪਾਲ ਸਿੰਘ, ਰਵਿੰਦਰ ਸਿੰਘ, ਸਿਕੰਦਰ ਸਿੰਘ ਚੁਬਕੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਗਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ , ਨਕਦੀ ਅਤੇ ਹੋਰ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।