29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

4 ਨੂੰ ਸੰਗਰੂਰ ’ ਚ ਹੋਣ ਵਾਲੀ ਇਤਿਹਾਸਕ ਰੈਲੀ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਕਰੇਗੀ - ਚੀਮਾ

ਲੁਧਿਆਣਾ, 28 ਅਕਤੂਬਰ (ਜਤਿੰਦਰ ਭੰਬੀ)-ਸੀਨੀਅਰ ਕਾਂਗਰਸੀ ਆਗੂ ਈਸ਼ਵਰਜੋਤ ਸਿੰਘ ਚੀਮਾ ਨੇ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਦੀ ਵਿਸ਼ਾਲ ਰੈਲੀ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਸ ਰੈਲੀ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ ਅਤੇ ਆਉਂਦੀਆਂ ਵਿਧਾਨ ਦੀਆਂ ਚੋਣਾ ਦਾ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਰੈਲੀ ਦਾ ਵੱਡਾ ਇਕੱਠ ਆਉਣ ਵਾਲੀ ਕਾਂਗਰਸ ਦੀ ਸਰਕਾਰ ’ਤੇ ਮੋਹਰ ਲਗਾਉਣਗੇ।

ਈਸਵਰਜੋਤ ਸਿੰਘ ਚੀਮਾ 29-10-2026
ਲੁਧਿਆਣਾ, 28 ਅਕਤੂਬਰ (ਜਤਿੰਦਰ ਭੰਬੀ)-ਸੀਨੀਅਰ ਕਾਂਗਰਸੀ ਆਗੂ ਈਸ਼ਵਰਜੋਤ ਸਿੰਘ ਚੀਮਾ ਨੇ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਦੀ ਵਿਸ਼ਾਲ ਰੈਲੀ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਸ ਰੈਲੀ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ ਅਤੇ ਆਉਂਦੀਆਂ ਵਿਧਾਨ ਦੀਆਂ ਚੋਣਾ ਦਾ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਰੈਲੀ ਦਾ ਵੱਡਾ ਇਕੱਠ ਆਉਣ ਵਾਲੀ ਕਾਂਗਰਸ ਦੀ ਸਰਕਾਰ ’ਤੇ ਮੋਹਰ ਲਗਾਉਣਗੇ। ਚੀਮਾ ਨੇ ਪਰਮਿੰਦਰ ਸਿੰਘ ਝੋਟਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਜੁੜੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਇਨ੍ਹਾਂ ਮਾਮਲਿਆਂ ਸਮੇਤ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਅਤੇ ਲੋਕਾਂ ਨਾਲ ਜੁੜੇ ਗੰਭੀਰ ਮੁੱਦਿਆਂ ਦੀ ਕਾਨੂੰਨ ਅਨੁਸਾਰ ਜਾਂਚ ਕਰਵਾਈ ਜਾਵੇਗੀ। ਜੇਕਰ ਜਾਂਚ ਵਿਚ ਕਿਸੇ ਦੀ ਜ਼ਿੰਮੇਵਾਰੀ ਸਾਬਤ ਹੁੰਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਰੈਲੀ ਸਿਰਫ਼ ਸਿਆਸੀ ਇਕੱਠ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਲੋਕਾਂ ਦੀਆਂ ਉਮੀਦਾਂ ਅਤੇ ਜਵਾਬਦੇਹੀ ਦੀ ਮੰਗ ਨੂੰ ਬੁਲੰਦ ਕਰਨ ਵਾਲਾ ਮੰਚ ਹੋਵੇਗੀ, ਜਿਸ ਵਿਚ ‘ਆਪ’ ਸਰਕਾਰ ਦੀਆਂ ਨਾਕਾਮੀਆਂ ਜੱਗ ਜ਼ਾਹਿਰ ਹੋਣਗੀਆਂ। ਉਨ੍ਹਾਂ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਭਵਿੱਖ ਦੀ ਲੜਾਈ ਲੋਕਾਂ ਦੇ ਸਹਿਯੋਗ ਨਾਲ ਲੜੀ ਜਾਵੇਗੀ, ਜੋ ਕਿ ਸਮੇਂ ਦੀ ਲੋੜ ਹੈ।
ਪਿਛਲੀ ਖ਼ਬਰ ‘ ਆਪ ’ ਸਰਕਾਰ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਨੂੰ ਲੈ ਕੇ ਗੰਭੀਰ ਨਹੀਂ - ਸਵਰਨ ਸਿੰਘ ਅਗਲੀ ਖ਼ਬਰ ਖੇਤ ਬਚਾਓ ਅਭਿਆਨ ਤਹਿਤ ਪਿੰਡ ਲਲਤੋਂ ਕਲਾਂ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।