29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

‘ ਆਪ ’ ਸਰਕਾਰ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਨੂੰ ਲੈ ਕੇ ਗੰਭੀਰ ਨਹੀਂ - ਸਵਰਨ ਸਿੰਘ

ਲੁਧਿਆਣਾ, 28 ਅਕਤੂਬਰ (ਜਤਿੰਦਰ ਭੰਬੀ)-ਵਰਕਰਜ਼ ਫੈਡਰੇਸ਼ਨ ਇੰਟਕ ਪੰਜਾਬ ਦੇ ਪ੍ਰਧਾਨ ਸਵਰਨ ਸਿੰਘ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ ਲੈ ਕੇ ਸੂਬੇ ਦੀ ‘ਆਪ’ ਸਰਕਾਰ ਤੇ ਟਿੱਪਣੀ ਕਰਦਿਆਂ ਕਿਹਾ ਕਿ ਮੌਜ਼ੂਦਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ, ਇਸ ਕਰਕੇ ਹੀ ਵਿਧਾਨ ਸਭਾ ਦੇ ਸਦਨ ਵਿਚ ਮਲਾਜ਼ਮਾਂ ਦੇ ਮਹਿੰਗਾਈ ਭੱਤੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੋਈ ਤਵਜੋਂ ਨਹੀਂ ਦਿੱਤੀ ਗਈ, ਜਦਕਿ ਹੋਰਨਾਂ ਪਾਰਟੀਆਂ ਦੇ ਵਿਧਾਇਕਾਂ ਵਲੋਂ ਮੁਲਾਜ਼ਮਾਂ ਅਤੇ ਪੇਨਸਨਰਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਵੀ ਮਾਰਿਆ ਗਿਆ, ਪਰ ਮੁੱਖ ਮੰਤਰੀ ਇਸ ਮੁੱਦੇ ਨੂੰ ਲੈ ਕੇ ਟੱਸ ਤੋਂ ਮੱਸ ਨਹੀਂ ਹੋਏ,ਜਿਸ ਦਾ ਖਮਿਆਜਾ ਪੰਜਾਬ ਸਰਕਾਰ ਨੂੰ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਭੁਗਤਣਾ ਪਏਗਾ।

ਸਵਰਨ ਸਿੰਘ 29-10-2026
ਲੁਧਿਆਣਾ, 28 ਅਕਤੂਬਰ (ਜਤਿੰਦਰ ਭੰਬੀ)-ਵਰਕਰਜ਼ ਫੈਡਰੇਸ਼ਨ ਇੰਟਕ ਪੰਜਾਬ ਦੇ ਪ੍ਰਧਾਨ ਸਵਰਨ ਸਿੰਘ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ ਲੈ ਕੇ ਸੂਬੇ ਦੀ ‘ਆਪ’ ਸਰਕਾਰ ਤੇ ਟਿੱਪਣੀ ਕਰਦਿਆਂ ਕਿਹਾ ਕਿ ਮੌਜ਼ੂਦਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ, ਇਸ ਕਰਕੇ ਹੀ ਵਿਧਾਨ ਸਭਾ ਦੇ ਸਦਨ ਵਿਚ ਮਲਾਜ਼ਮਾਂ ਦੇ ਮਹਿੰਗਾਈ ਭੱਤੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੋਈ ਤਵਜੋਂ ਨਹੀਂ ਦਿੱਤੀ ਗਈ, ਜਦਕਿ ਹੋਰਨਾਂ ਪਾਰਟੀਆਂ ਦੇ ਵਿਧਾਇਕਾਂ ਵਲੋਂ ਮੁਲਾਜ਼ਮਾਂ ਅਤੇ ਪੇਨਸਨਰਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਵੀ ਮਾਰਿਆ ਗਿਆ, ਪਰ ਮੁੱਖ ਮੰਤਰੀ ਇਸ ਮੁੱਦੇ ਨੂੰ ਲੈ ਕੇ ਟੱਸ ਤੋਂ ਮੱਸ ਨਹੀਂ ਹੋਏ,ਜਿਸ ਦਾ ਖਮਿਆਜਾ ਪੰਜਾਬ ਸਰਕਾਰ ਨੂੰ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਭੁਗਤਣਾ ਪਏਗਾ। ਉਨ੍ਹਾਂ ਮਾਨ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸਨਰਾਂ ਦੇ ਡੀ.ੲ.ੇ ਦਾ ਬਕਾਇਆ ਤੁਰੰਤ ਦਿੱਤਾ ਜਾਵੇ, ਨਹੀ ਤਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਤੇ ਪੈਨਸਨਰਾਂ ਦਾ ਵਿਰੋਧ ਕਰਨ ਲਈ ਤਿਆਰ ਹੋ ਜਾਣ ,ਕਿਉਂ ਕਿ ਮੁਲਾਜ਼ਮਾਂ ਅਤੇ ਪੈਨਸਨਰਾਂ ਦੇ ਸਬਰ ਦਾ ਬੰਨ ਹੁਣ ਟੁੱਟ ਗਿਆ ਹੈ ਅਤੇ ਆਉਣ ਵਾਲੇ ਦਿਨਾ ਵਿਚ ਸਮੁੱਚਾ ਮੁਲਾਜ਼ਮ ਵਰਗ ਇਕੱਠਾ ਹੋ ਕੇ ਕੋਈ ਵੱਡਾ ਸੰਘਰਸ਼ ਵਿੱਡਣ ਲਈ ਮਜ਼ਬੂਰ ਹੋਵੇਗਾ। ਇਸ ਮੌਕੇ ਉਹਨਾਂ ਨਾਲ ਗੁਰਦੀਪ ਸਿੰਘ ਵਰਕਿੰਗ ਪ੍ਰਧਾਨ, ਚਰਨਜੀਤ ਚੰਨੀ, ਕੰਵਰ ਚੰਦ, ਦਲਜੀਤ ਸਿੰਘ ਗਰੇਵਾਲ, ਜਗਤਾਰ ਸਿੰਘ , ਭੁਪਿੰਦਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਕਾਲੇ ਰੰਗ ਦੀ ਤੇਜ਼ ਰਫ਼ਤਾਰ ਸਕਾਰਪੀਓ ਨੇ ਸਕੂਟਰੀ ਸਵਾਰ ਨੂੰ ਮਾਰੀ ਟੱਕਰ ਅਗਲੀ ਖ਼ਬਰ 4 ਨੂੰ ਸੰਗਰੂਰ ’ ਚ ਹੋਣ ਵਾਲੀ ਇਤਿਹਾਸਕ ਰੈਲੀ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਕਰੇਗੀ - ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।