ਹਲਕਾ ਦੱਖਣੀ ’ਚ ਕਾਂਗਰਸ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਕੀਤੀਆਂ ਚੋਣ ਸਰਗਰਮੀਆਂ ਸ਼ੁਰੂ
ਲੁਧਿਆਣਾ, 31 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਵੱਖ ਵੱਖ ਵਾਰਡਾਂ ਵਿਚ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਵਲੋਂ ਕਰਵਾਈਆਂ ਗਈਆਂ ਮੀਟਿੰਗਾਂ ਨੂੰ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ‘ਆਪ’ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਕਿਹਾ ਕਿ ਸੂਬੇ ਦੇ ਲੋਕ ਹੁਣ ਗੁੰਮਰਾਹ ਨਹੀਂ ਹੋਣਗੇ। ਉਨ੍ਹਾਂ ਵਾਰਡ 34 ਵਿਚ ਅਨਮੋਲ ਦੱਤ ਦੀ ਅਗਵਾਈ ਹੇਠ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਰਵਾਈ ਗਈ ਮੀਟਿੰਗ ਵਿਚ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ, ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਅੱਜ ਜੋ ਵਿਚਾਰਾਂ ਕੀਤੀਆਂ ਗਈਆਂ ਹਨ, ਉਨ੍ਹਾਂ ’ਤੇ ਪਹਿਰਾ ਦਿੱਤਾ ਜਾਵੇਗਾ।
ਲੁਧਿਆਣਾ, 31 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਵੱਖ ਵੱਖ ਵਾਰਡਾਂ ਵਿਚ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਵਲੋਂ ਕਰਵਾਈਆਂ ਗਈਆਂ ਮੀਟਿੰਗਾਂ ਨੂੰ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ‘ਆਪ’ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਕਿਹਾ ਕਿ ਸੂਬੇ ਦੇ ਲੋਕ ਹੁਣ ਗੁੰਮਰਾਹ ਨਹੀਂ ਹੋਣਗੇ। ਉਨ੍ਹਾਂ ਵਾਰਡ 34 ਵਿਚ ਅਨਮੋਲ ਦੱਤ ਦੀ ਅਗਵਾਈ ਹੇਠ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਰਵਾਈ ਗਈ ਮੀਟਿੰਗ ਵਿਚ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ, ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਅੱਜ ਜੋ ਵਿਚਾਰਾਂ ਕੀਤੀਆਂ ਗਈਆਂ ਹਨ, ਉਨ੍ਹਾਂ ’ਤੇ ਪਹਿਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਂ ਬਦਲ ਗਿਆ ਲੋਕ ਹੁਣ ਸਭ ਸਮਝਦੇ ਹਨ। ਇਸ ਕਰਕੇ ਝੂਠੇ ਵਾਅਦੇ ਅਤੇ ਸਿਆਸੀ ਲਾਰੇ ਨਹੀਂ ਚੱਲਣੇ, ਕਿਉਂਕਿ ਲੋਕ ਲਾਰਿਆਂ ਤੋਂ ਅੱਕ ਚੁੱਕੇ ਹਨ। ਇਸ ਮੌਕੇ ਕਾਂਗਰਸੀ ਵਰਕਰਾਂ ਵਲੋਂ ਨਾਅਰੇ ਲਗਾਉਂਦੇ ਹੋਇਆਂ ਕਿਹਾ ਕਿ ‘ਨਾ ਝੂਠੇ ਵਾਅਦੇ, ਨਾ ਲਾਰਿਆਂ ਦੀ ਮਾਰ, ਹੁਣ ਚੀਮਾ ‘ਤੇ ਭਰੋਸਾ ਕਰੇਗਾ ਦੱਖਣੀ ਇਸ ਵਾਰ’ ਇਸ ਮੌਕੇ ਈਸ਼ਵਰਜੋਤ ਸਿੰਘ ਚੀਮਾ ਨੇ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਹਲਕਾ ਦੱਖਣੀ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਨਾਕਾਮੀਆਂ ਕਾਰਨ ਹਲਕਾ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਹੈ। ਕਾਂਗਰਸ ਦੀ ਸਰਕਾਰ ਬਣਨ ‘ਤੇ ਇਸ ਪੱਛੜੇਪਣ ਨੂੰ ਦੂਰ ਕਰਕੇ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਸੁਚਾਰੂ ਬਣਾਉਣ ਲਈ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਵਚਨਬੱਧ ਹੈ ਅਤੇ 2027 ਦੀਆਂ ਚੋਣਾਂ ਵਿਚ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਹਲਕਾ ਦੱਖਣੀ ਵਿਚ ਨਵੀਂ ਸਿਆਸੀ ਤਬਦੀਲੀ ਲਿਆਂਦੀ ਜਾਵੇਗੀ। ਇਸ ਮੌਕੇ ਐਡਵੋਕੇਟ ਸ਼ਮਸ਼ੇਰ ਸਿੰਘ, ਮਨਪ੍ਰੀਤ ਕੌਰ, ਸੁਰੇਸ਼ ਕੁਮਾਰ, ਬਲਜੀਤ ਮਲੜਾ, ਵੰਦਨਾ ਬੱਤਰਾ, ਬਲਜੀਤ ਕੌਰ, ਅੰਬਿਕਾ ਯਾਦ, ਠਾਕੁਰ ਜਸਬੀਰ ਸਿੰਘ, ਰੋਹਿਤ ਰਾਵਤ, ਸ਼ੁਭਮ ਸ਼ਾਰਦਾ, ਅਭਿਸ਼ੇਕ ਮੇਹਨ, ਅਸ਼ੋਕ ਕੁਮਾਰ, ਜਨਕ ਪਾਂਡੇ ਤੇ ਹੋਰ ਹਾਜ਼ਰ ਸਨ।