02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਰਕਾਰੀ ਪ੍ਰਾਇਮਰੀ ਸਕੂਲ ਥਰੀਕੇ ਨੇ 9ਵੀਂ ਵਾਰ ਜਿੱਤੀ ਓਵਰਆਲ ਟਰਾਫ਼ੀ

ਇਯਾਲੀ/ਥਰੀਕੇ, 1 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸਰਕਾਰੀ ਪ੍ਰਾਇਮਰੀ ਸਕੂਲ ਥਰੀਕੇ ਬਲਾਕ ਲੁਧਿਆਣਾ 2 ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਨਵਾਂ ਕੀਰਤੀਮਾਨ ਸਥਾਪਿਤ ਕਰਦਿਆਂ ਵੱਡੇ ਪ੍ਰਾਈਵੇਟ ਸਕੂਲਾਂ ਨੂੰ ਹਰਾ ਕੇ ਲਗਾਤਾਰ 9ਵੀਂ ਵਾਰ ਓਵਰਆਲ ਟਰਾਫ਼ੀ ਜਿੱਤ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਹਰਦੇਵ ਸਿੰਘ ਮੁੱਲਾਂਪੁਰ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਯੋਗਾ ਵਿਚ 12 ਮੈਡਲਾਂ ਲਈ ਹੋਏ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਥਰੀਕੇ ਦੇ ਖਿਡਾਰੀਆਂ ਨੇ 12 ਗੋਲਡ ਮੈਡਲਾਂ ਸਮੇਤ ਓਵਰਆਲ ਟਰਾਫ਼ੀ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਸਮਾਗਮ ਦੌਰਾਨ ਹਰਪ੍ਰੀਤ ਸਿੰਘ ਸਿੰਮਕ ਅਤੇ ਹੋਰ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਅਤੇ ਹੋਰ। ਤਸਵੀਰ-ਬਲਬੀਰ ਸਿੰਘ ਰਾਣਾ 02-11-2026
ਇਯਾਲੀ/ਥਰੀਕੇ, 1 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸਰਕਾਰੀ ਪ੍ਰਾਇਮਰੀ ਸਕੂਲ ਥਰੀਕੇ ਬਲਾਕ ਲੁਧਿਆਣਾ 2 ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਨਵਾਂ ਕੀਰਤੀਮਾਨ ਸਥਾਪਿਤ ਕਰਦਿਆਂ ਵੱਡੇ ਪ੍ਰਾਈਵੇਟ ਸਕੂਲਾਂ ਨੂੰ ਹਰਾ ਕੇ ਲਗਾਤਾਰ 9ਵੀਂ ਵਾਰ ਓਵਰਆਲ ਟਰਾਫ਼ੀ ਜਿੱਤ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਹਰਦੇਵ ਸਿੰਘ ਮੁੱਲਾਂਪੁਰ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਯੋਗਾ ਵਿਚ 12 ਮੈਡਲਾਂ ਲਈ ਹੋਏ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਥਰੀਕੇ ਦੇ ਖਿਡਾਰੀਆਂ ਨੇ 12 ਗੋਲਡ ਮੈਡਲਾਂ ਸਮੇਤ ਓਵਰਆਲ ਟਰਾਫ਼ੀ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਬਲਾਕ ਪੱਧਰੀ ਖੇਡਾਂ ਵਿਚ 60 ਮੈਡਲ ਜਿੱਤਣ ਤੋਂ ਬਾਅਦ ਇਸ ਸਕੂਲ ਦੇ ਲਗਭਗ 40 ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਭਾਗ ਲਿਆ ਸੀ ਅਤੇ 25 ਮੈਡਲ ਜਿੱਤ ਕੇ ਸਕੂਲ ਦਾ ਨਾਮ ਸੁਨਹਿਰੀ ਅੱਖਰਾਂ ਵਿਚ ਲਿਖਿਆ ਹੈ। ਇਸ ਸਕੂਲ ਦੇ 16 ਖਿਡਾਰੀ ਸਟੇਟ ਪੱਧਰੀ ਖੇਡਾਂ ਲਈ ਚੁਣੇ ਗਏ ਹਨ ਜਿਹੜੇ ਕਿ ਵੱਖ-ਵੱਖ ਈਵੈਂਟਾਂ ਵਿਚ ਭਾਗ ਲੈਣਗੇ। ਸਕੂਲ ਦੀ ਇਸ ਪ੍ਰਾਪਤੀ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਡਿੰਪਲ ਮਦਾਨ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨੋਜ ਕੁਮਾਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪਰਮਜੀਤ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਕੁਲਵੀਰ ਸਿੰਘ, ਸਰਪੰਚ ਬੀਬੀ ਪਰਮਜੀਤ ਕੌਰ ਥਰੀਕੇ ਗੁਰਬੀਰ ਸਿੰਘ ਥਰੀਕੇ, ਸਰਬਜੀਤ ਕੌਰ ਬੱਦੋਵਾਲ, ਰੀਮਾ ਰਾਣੀ ਰਾਜਦੀਪ ਸਿੰਘ, ਪ੍ਰਿਤਪਾਲ ਕੌਰ, ਕਮਲਪ੍ਰੀਤ ਕੌਰ ਅਤੇ ਸਮੂਹ ਨਗਰ ਪੰਚਾਇਤ ਪਿੰਡ ਥਰੀਕੇ ਨੇ ਸਕੂਲ ਦੀ ਮਾਣਮੱਤੀ ਪ੍ਰਾਪਤੀ ਲਈ ਸਕੂਲ ਮੁਖੀ, ਖੇਡ ਇੰਚਾਰਜ ਅਧਿਆਪਕਾਂ ਅਤੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸੀਸੂ ਨੇ ਸੀ.ਬੀ.ਆਈ.ਸੀ. ਚੇਅਰਮੈਨ ਸਾਹਮਣੇ ਉਦਯੋਗਾਂ ਅਤੇ ਐਮ.ਐਸ.ਐਮ.ਈ. ਨਾਲ ਜੁੜੇ ਅਹਿਮ ਮੁੱਦੇ ਉਠਾਏ ਨਿਰਧਾਰਿਤ ਸਮਾਂ-... ਅਗਲੀ ਖ਼ਬਰ 2027 ਵਿਧਾਨ ਸਭਾ ਚੋਣਾਂ ਲਈ ‘ ਆਪ ’ ਦੀ ਪਹਿਲੀ ਲਿਸਟ ’ ਚ ਹਲਕਾ ਪੂਰਬੀ ਤੋਂ ਭੋਲਾ ਗਰੇਵਾਲ ਨੂੰ ਐਲਾਨਿਆ ਉਮੀਦਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।