02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ

ਫੁੱਲਾਂਵਾਲ, 1 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ, ਠੱਕਰਵਾਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਸਰੀਰਕ ਸਮਰੱਥਾ, ਅਨੁਸ਼ਾਸਨ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੂਰੇ ਜੋਸ਼ ਨਾਲ ਭਾਗ ਲਿਆ।

ਅਜੀਤ ਡੈਸਕ 02-11-2026
ਫੁੱਲਾਂਵਾਲ, 1 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ, ਠੱਕਰਵਾਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਸਰੀਰਕ ਸਮਰੱਥਾ, ਅਨੁਸ਼ਾਸਨ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੂਰੇ ਜੋਸ਼ ਨਾਲ ਭਾਗ ਲਿਆ। ਹਰ ਮੁਕਾਬਲੇ ਵਿਚ ਵਿਦਿਆਰਥੀਆਂ ਦਾ ਉਤਸ਼ਾਹ ਤੇ ਜਿੱਤ ਪ੍ਰਾਪਤ ਕਰਨ ਦਾ ਜਜ਼ਬਾ ਦੇਖਣਯੋਗ ਸੀ। ਇਸ ਸਮਾਗਮ ਵਿਚ ਹਰਪ੍ਰੀਤ ਸਿੰਘ ਵਾਲੀਆ ਅਤੇ ਵੰਦਨਾ ਵਾਸਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਖੇਡਾਂ ਨੂੰ ਸਿਹਤਮੰਦ ਜੀਵਨ, ਅਨੁਸ਼ਾਸਨ ਤੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਦੱਸਿਆ। ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਰੇਜ ਹਾਊਸ ਨੇ ਸਰਵੋਤਮ ਪ੍ਰਦਰਸ਼ਨ ਲਈ ਜੇਤੂ ਟਰਾਫ਼ੀ ਆਪਣੇ ਨਾਂਅ ਕੀਤੀ। ਇਸ ਮੌਕੇ ਸਕੂਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ, ਡਾਇਰੈਕਟਰ ਸੰਦੀਪ ਸਿੰਘ ਦਿਓਲ ਅਤੇ ਪ੍ਰਿੰਸੀਪਲ ਕਿਰਨਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੌਰਾਨ ਵਧਾਈ ਦਿੱਤੀ ਅਤੇ ਸਾਰੇ ਭਾਗੀਦਾਰਾਂ ਦੀ ਮਿਹਨਤ ਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਮੁੱਖ ਮਹਿਮਾਨਾਂ ਦਾ ਸਮਾਗਮ ਵਿਚ ਸ਼ਿਰਕਤ ਕਰਨ ਤੇ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਧੰਨਵਾਦ ਵੀ ਕੀਤਾ। ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਲਾਨਾ ਖੇਡ ਦਿਵਸ ਸਿਰਫ਼ ਜਿੱਤ-ਹਾਰ ਦਾ ਮੁਕਾਬਲਾ ਨਹੀਂ, ਸਗੋਂ ਵਿਦਿਆਰਥੀਆਂ ਵਿਚ ਟੀਮ ਵਰਕ, ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਅਤੇ ਸਰੀਰਕ ਤੰਦਰੁਸਤੀ ਵਰਗੇ ਗੁਣਾਂ ਨੂੰ ਵਿਕਸਿਤ ਕਰਨ ਦਾ ਇਕ ਮਹੱਤਵਪੂਰਨ ਮੰਚ ਹੈ।
ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ਨੂੰ ਦੇਖਦਿਆਂ ਡੀ . ਸੀ . ਨੇ ਜਾਰੀ ਕੀਤੇ ਦਿਸ਼ਾ - ਨਿਰਦੇਸ਼ ਅਗਲੀ ਖ਼ਬਰ ਜੇਲ੍ਹ ’ਚੋਂ ਨਸ਼ੀਲੇ ਪਦਾਰਥ ਤੇ ਮੋਬਾਈਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।