ਚੇਅਰਮੈਨ ਰਾਣਾ ਜਸਪਾਲ ਬਾਂਗਰ ਨੇ ਇੰਚਾਰਜ ਸਿੰਮਕ ਨਾਲ ਕੀਤੀ ਅਹਿਮ ਮੁਲਾਕਾਤ
ਆਲਮਗੀਰ/ਫੁੱਲਾਂਵਾਲ, 2 ਨਵੰਬਰ (ਜਰਨੈਲ ਸਿੰਘ ਪੱਟੀ/ਮਨਜੀਤ ਸਿੰਘ ਦੁੱਗਰੀ)-ਮਾਰਕੀਟ ਕਮੇਟੀ ਸਾਹਨੇਵਾਲ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਮਲਕੀਤ ਸਿੰਘ ਰਾਣਾ ਜਸਪਾਲ ਬਾਂਗਰ ਨੇ ਅਕਾਲੀ ਦਲ (ਬ) ਦੇ ਹਲਕਾ ਗਿੱਲ ਤੋਂ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ। ਇਸ ਮੌਕੇ ਹਲਕਾ ਗਿੱਲ ਦੇ ਵੱਖ-ਵੱਖ ਮਸਲਿਆਂ ‘ਤੇ ਅਹਿਮ ਵਿਚਾਰ ਚਰਚਾ ਹੋਈ।
ਆਲਮਗੀਰ/ਫੁੱਲਾਂਵਾਲ, 2 ਨਵੰਬਰ (ਜਰਨੈਲ ਸਿੰਘ ਪੱਟੀ/ਮਨਜੀਤ ਸਿੰਘ ਦੁੱਗਰੀ)-ਮਾਰਕੀਟ ਕਮੇਟੀ ਸਾਹਨੇਵਾਲ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਮਲਕੀਤ ਸਿੰਘ ਰਾਣਾ ਜਸਪਾਲ ਬਾਂਗਰ ਨੇ ਅਕਾਲੀ ਦਲ (ਬ) ਦੇ ਹਲਕਾ ਗਿੱਲ ਤੋਂ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ। ਇਸ ਮੌਕੇ ਹਲਕਾ ਗਿੱਲ ਦੇ ਵੱਖ-ਵੱਖ ਮਸਲਿਆਂ ‘ਤੇ ਅਹਿਮ ਵਿਚਾਰ ਚਰਚਾ ਹੋਈ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਪਾਰਟੀ ਗਤੀਵਿਧੀਆਂ, ਹਲਕਾ ਗਿੱਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪਿੰਡਾਂ ਦੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਬਾਰੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਹੋਇਆ। ਇੰਚਾਰਜ ਸਿੰਮਕ ਨੇ ਚੇਅਰਮੈਨ ਰਾਣਾ ਜਸਪਾਲ ਬਾਂਗਰ ਨਾਲ ਹਲਕੇ ਦੀ ਮੌਜੂਦਾ ਸਥਿਤੀ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਮੌਕੇ ਪਾਰਟੀ ਦੀਆਂ ਆਉਣ ਵਾਲੀਆਂ ਸਰਗਰਮੀਆਂ ਅਤੇ ਜਥੇਬੰਦਕ ਕਾਰਜਾਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਸਬੰਧੀ ਵੀ ਚਰਚਾ ਕੀਤੀ ਗਈ। ਇਸ ਮੌਕੇ ਨੌਜਵਾਨ ਆਗੂ ਗੁਰਦੀਪ ਸਿੰਘ ਜਸਪਾਲ ਬਾਂਗਰ ਵੀ ਹਾਜ਼ਰ ਸਨ।