04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਰੋਕਣਾ ਸਰਕਾਰ ਦੀ ਪਹਿਲੀ ਤਰਜੀਹ ਹੋਵੇ - ਬ੍ਰਿਜ ਭੂਸ਼ਣ ਗੋਇਲ

ਲੁਧਿਆਣਾ, 3 ਨਵੰਬਰ (ਡਾ. ਤਰਲੋਚਨ ਸਿੰਘ)- ਸਮਾਜ ਸੇਵੀ ਬ੍ਰਿਜ ਭੂਸ਼ਣ ਗੋਇਲ ਨੇ ਪੰਜਾਬ ਵਿਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਸਰਕਾਰੀ ਮੁਹਿੰਮਾਂ ਦੀ ਸਫਲਤਾ ਦਾ ਮੁਲਾਂਕਣ ਸਿਰਫ਼ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ, ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਦਰਜ ਕੀਤੇ ਮਾਮਲਿਆਂ ਨਾਲ ਨਹੀਂ ਹੋਣਾ ਚਾਹੀਦਾ।

ਅਜੀਤ ਡੈਸਕ 04-11-2026
ਲੁਧਿਆਣਾ, 3 ਨਵੰਬਰ (ਡਾ. ਤਰਲੋਚਨ ਸਿੰਘ)- ਸਮਾਜ ਸੇਵੀ ਬ੍ਰਿਜ ਭੂਸ਼ਣ ਗੋਇਲ ਨੇ ਪੰਜਾਬ ਵਿਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਸਰਕਾਰੀ ਮੁਹਿੰਮਾਂ ਦੀ ਸਫਲਤਾ ਦਾ ਮੁਲਾਂਕਣ ਸਿਰਫ਼ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ, ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਦਰਜ ਕੀਤੇ ਮਾਮਲਿਆਂ ਨਾਲ ਨਹੀਂ ਹੋਣਾ ਚਾਹੀਦਾ। ਅਸਲ ਸਫਲਤਾ ਇਸ ਗੱਲ ਵਿਚ ਹੈ ਕਿ ਕਿੰਨੀਆਂ ਮਨੁੱਖੀ ਜਾਨਾਂ ਬਚਾਈਆਂ ਗਈਆਂ ਅਤੇ ਕਿੰਨੇ ਨਸ਼ਾ ਪੀੜਤਾਂ ਨੂੰ ਮੁੜ ਸਿਹਤਮੰਦ ਅਤੇ ਸਨਮਾਨਜਨਕ ਜੀਵਨ ਜਿਊਣ ਦੇ ਯੋਗ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹੁਣ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਕਾਰਨ ਹੋਣ ਵਾਲੀਆਂ ਰੋਕੀਆਂ ਜਾ ਸਕਣ ਵਾਲੀਆਂ ਮੌਤਾਂ ਦੀ ਰੋਕਥਾਮ ਲਈ ਵਿਸ਼ੇਸ਼ ਨੀਤੀ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹਰ ਨਸ਼ਾ-ਸਬੰਧੀ ਮੌਤ ਦੀ ਡਾਕਟਰੀ ਅਤੇ ਪ੍ਰਸ਼ਾਸਨਿਕ ਜਾਂਚ ਕਰਵਾਈ ਜਾਵੇ । ਇਸ ਦੇ ਨਾਲ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ, ਵਿੱਤੀ ਸਰੋਤਾਂ ਅਤੇ ਉਨ੍ਹਾਂ ਨੂੰ ਮਿਲਣ ਵਾਲੀ ਸਰਪ੍ਰਸਤੀ ਵਿਰੁੱਧ ਵੀ ਨਿਰਣਾਇਕ ਕਾਰਵਾਈ ਹੋਵੇ। ਅੰਤ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਵਿਰੁੱਧ ਲੜਾਈ ਵਿਚ ਆਪਣੀਆਂ ਤਰਜੀਹਾਂ ਮੁੜ ਤੈਅ ਕਰਨੀਆਂ ਪੈਣਗੀਆਂ।
ਪਿਛਲੀ ਖ਼ਬਰ 42 ਸਾਲਾਂ ਬਾਅਦ ਹੋਂਦ ਚਿੱਲੜ ਦੀ ਧਰਤੀ ’ਤੇ ਮੁੜ ਗੂੰਜੇਗੀ ਗੁਰਬਾਣੀ- ਵਿਧਾਇਕ ਗਿਆਸਪੁਰਾ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।