04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਾਂ ਬਗਲਾਮੁਖੀ ਧਾਮ ਵਿਖੇ ਅਖੰਡ ਮਹਾਂਯੱਗ ਸੰਬੰਧੀ ਸੇਵਾਦਾਰਾਂ ਦੀ ਮੀਟਿੰਗ ਹੋਈ

ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਮਾਂ ਬਗਲਾਮੁਖੀ ਦੇ ਆਸ਼ੀਰਵਾਦ ਨਾਲ ਮਹੰਤ ਪ੍ਰਵੀਨ ਚੌਧਰੀ ਦੀ ਅਗਵਾਈ ਹੇਠ ਹੋਣ ਵਾਲੇ 261 ਘੰਟੇ ਦੇ ਅਖੰਡ ਮਹਾਂਯੱਗ ਸੰਬੰਧੀ ਸੇਵਾਦਾਰਾਂ ਦੀ ਮੀਟਿੰਗ ਪੱਖੋਵਾਲ ਰੋਡ ਮਾਂ ਬਗਲਾਮੁਖੀ ਧਾਮ ਵਿਖੇ ਕੀਤੀ ਗਈ, ਜਿਸ ਵਿਚ ਮਹਾਂਯੱਗ ਦੀਆਂ ਤਿਆਰੀਆਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ। ਮੀਟਿੰਗ ਵਿਚ ਸੁਰੱਖਿਆ, ਲੰਗਰ, ਬੈਠਣ ਦੀ ਵਿਵਸਥਾ ਅਤੇ ਵਲੰਟੀਅਰਾਂ ਦੀਆਂ ਜ਼ਿੰਮੇਵਾਰੀਆਂ ਸਮੇਤ ਮਹਾਂਯੱਗ ਦੇ ਪ੍ਰਬੰਧਾਂ ਦੀ ਰੂਪ-ਰੇਖਾ ਦਿੱਤੀ ਗਈ।

ਅਜੀਤ ਡੈਸਕ 04-11-2026
ਲੁਧਿਆਣਾ, 3 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਮਾਂ ਬਗਲਾਮੁਖੀ ਦੇ ਆਸ਼ੀਰਵਾਦ ਨਾਲ ਮਹੰਤ ਪ੍ਰਵੀਨ ਚੌਧਰੀ ਦੀ ਅਗਵਾਈ ਹੇਠ ਹੋਣ ਵਾਲੇ 261 ਘੰਟੇ ਦੇ ਅਖੰਡ ਮਹਾਂਯੱਗ ਸੰਬੰਧੀ ਸੇਵਾਦਾਰਾਂ ਦੀ ਮੀਟਿੰਗ ਪੱਖੋਵਾਲ ਰੋਡ ਮਾਂ ਬਗਲਾਮੁਖੀ ਧਾਮ ਵਿਖੇ ਕੀਤੀ ਗਈ, ਜਿਸ ਵਿਚ ਮਹਾਂਯੱਗ ਦੀਆਂ ਤਿਆਰੀਆਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ। ਮੀਟਿੰਗ ਵਿਚ ਸੁਰੱਖਿਆ, ਲੰਗਰ, ਬੈਠਣ ਦੀ ਵਿਵਸਥਾ ਅਤੇ ਵਲੰਟੀਅਰਾਂ ਦੀਆਂ ਜ਼ਿੰਮੇਵਾਰੀਆਂ ਸਮੇਤ ਮਹਾਂਯੱਗ ਦੇ ਪ੍ਰਬੰਧਾਂ ਦੀ ਰੂਪ-ਰੇਖਾ ਦਿੱਤੀ ਗਈ। ਮਹੰਤ ਪ੍ਰਵੀਨ ਚੌਧਰੀ ਨੇ ਦੱਸਿਆ ਕਿ ਇਹ ਬ੍ਰਹਮ ਮਹਾਂਯੱਗ ਲੋਕਾਂ ਦੀ ਭਲਾਈ ਅਤੇ ਧਰਮ ਦੀ ਸੇਵਾ ਲਈ ਕੀਤਾ ਜਾ ਰਿਹਾ ਹੈ। ਮਾਂ ਬਗਲਾਮੁਖੀ ਦੇ ਆਸ਼ੀਰਵਾਦ ਨਾਲ, ਇਹ ਯੱਗ ਸਮਾਜ ਵਿਚ ਸ਼ਾਂਤੀ, ਖੁਸ਼ਹਾਲੀ ਅਤੇ ਸਕਾਰਾਤਮਕ ਊਰਜਾ ਲਿਆਏਗਾ, ਉਨ੍ਹਾਂ ਸਾਰੇ ਸੇਵਾਦਾਰਾਂ ਨੂੰ ਪੂਰੇ ਦਿਲੋਂ ਸੇਵਾ ਕਰਨ ਦੀ ਅਪੀਲ ਕੀਤੀ। ਸੇਵਾਦਾਰਾਂ ਨੇ ਇੱਕਜੁੱਟ ਹੋ ਕੇ ਇਸ ਬ੍ਰਹਮ ਸਮਾਗਮ ਨੂੰ ਸ਼ਾਨਦਾਰ ਅਤੇ ਸਫਲ ਬਣਾਉਣ ਦਾ ਸੰਕਲਪ ਲਿਆ। ਧਾਮ ਦੇ ਮੁੱਖ ਸੇਵਕ ਮਨਪ੍ਰੀਤ ਛੱਤਵਾਲ ਨੇ ਦੱਸਿਆ ਕਿ ਮਾਂ ਬਗਲਾਮੁਖੀ ਧਾਮ ਵਿਖੇ ਹੋਣ ਵਾਲੇ 261 ਘੰਟੇ ਦੇ ਅਖੰਡ ਮਹਾਂਯੱਗ ਵਿਚ ਲੁਧਿਆਣਾ ਸਮੇਤ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਹਾਜ਼ਰੀਆਂ ਭਰਨਗੇ । ਇਸ ਮੌਕੇ ਮਨਪ੍ਰੀਤ ਛਤਵਾਲ, ਕਰਨ ਸ਼ਾਂਡਿਲਿਆ, ਸੁਨੀਲ ਮਹਾਜਨ, ਰਮਨ ਘਈ, ਜਤਿੰਦਰ ਸੂਦ, ਮੋਹਿਤ ਸੂਦ, ਰਾਣਾ ਰਣਜੀਤ ਸਿੰਘ, ਸੁਧੀਰ ਮਹਾਜਨ, ਗੋਰਵ ਕਾਲੀਆ, ਜਤਿਨ ਸੂਦ, ਪਰਮਵੀਰ ਚੌਧਰੀ, ਸੰਦੀਪ ਸੂਦ, ਸੁਨੀਲ ਹਾਂਡਾ, ਨਰਿੰਦਰ ਸਿੰਗਲਾ, ਇਕਬਾਲ ਸਿੰਘ, ਬਲਜੀਤ ਸਿੰਘ ਤ੍ਰਿਖਾ, ਡਾ. ਅੰਕੁਸ਼ ਸਿੰਗਲਾ, ਚੇਤਨ ਟੰਡਨ, ਸਾਹਿਲ ਸਿੰਗਲਾ, ਰਾਜ ਸੋਲੰਕੀ, ਪੰਕਜ ਗੁਪਤਾ, ਦੀਪਕ ਗਰਗ, ਦਿਨੇਸ਼ ਰੱਲੀ, ਵਰੁਣ ਜੈਨ, ਮਨੀਸ਼ ਗੁਪਤਾ, ਵਿਜੇ ਗੁਪਤਾ, ਰਮਨ ਸ਼ਰਮਾ, ਆਦਿਤਿਆ ਗੁਪਤਾ, ਵਰੁਣ ਚੋਪੜਾ, ਤੁਸ਼ਾਰ ਬਾਂਸਲ, ਧੀਰਜ ਗੁਪਤਾ, ਜਨਕਰਾਜ ਸਿੰਗਲਾ, ਬੌਬੀ ਅਜੇ ਜੈਨ, ਰਵਿੰਦਰ ਸਿੰਘ, ਤੇਜਿੰਦਰ ਮਿਗਲਾਨੀ, ਵਰੁਣ ਦੱਤ, ਭੁਪਿੰਦਰ ਸਿੰਘ, ਵੇਦ ਲੂਥਰਾ, ਸੁਨੀਲ ਹਾਂਡਾ, ਵਰੁਣ ਸ਼ਰਮਾ, ਪਵਨ ਪਾਰਿਕ, ਪ੍ਰਵੇਸ਼ ਚੱਢਾ, ਆਰੀਅਨ ਚੱਢਾ, ਅਨੁਜ ਵਧਵਾ, ਆਸ਼ੂਤੋਸ਼, ਪ੍ਰਦੀਪ ਟਾਟਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ’ਚ ਰੇਲ ਯਾਤਰੀਆਂ ਨੂੰ ਵੱਡੀ ਰਾਹਤ ਲੁਧਿਆਣਾ ਅਤੇ ਪੂਰਨੀਆ ਵਿਚਕਾਰ ਚੱਲੇਗੀ ਤਿਉਹਾਰ ਸਪੈਸ਼ਲ ਟਰੇਨ ਅਗਲੀ ਖ਼ਬਰ ਪੀ . ਏ . ਯੂ . ਯੁਵਕ ਮੇਲੇ ’ ਚ ਦੂਜੇ ਗੇੜ ਦੇ ਮੁਕਾਬਲੇ ਅੱਜ ਤੋਂ ਸ਼ੁਰੂ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਵਿੱਤ, ਕਰ ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।