04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਾਂਗਰਸ ਦੀ ਸੰਗਰੂਰ ਰੈਲੀ ਸੂਬੇ ’ ਚੋਂ ‘ ਆਪ ’ ਸਰਕਾਰ ਨੂੰ ਚਲਦਾ ਕਰੇਗੀ - ਸਾਬਕਾ ਮੰਤਰੀ ਦਾਖਾ

ਹੰਬੜਾਂ, 3 ਨਵੰਬਰ (ਮੇਜਰ ਹੰਬੜਾਂ) ਕਾਂਗਰਸ ਪਾਰਟੀ ਵਲੋਂ ਸੂਬੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼ ਭਰਨ ਲਈ 4 ਨਵੰਬਰ ਨੂੰ ਸੰਗਰੂਰ ’ਚ ਰੱਖੀ ਕਾਂਗਰਸ ਦੀ ਇਨਸਾਫ਼ ਰੈਲੀ ਸੂਬੇ ‘ਚੋਂ ‘ਆਪ’ ਸਰਕਾਰ ਨੂੰ ਚੱਲਦਾ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਵਿਧਾਨ ਸਭਾ ਹਲਕਾ ਗਿੱਲ ’ਚ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਕਾਂਗਰਸੀ ਵਰਕਰਾਂ ਨਾਲ ਸੰਗਰੂਰ ਰੈਲੀ ਦੀ ਕਾਮਯਾਬੀ ਲਈ ਮੀਟਿੰਗਾਂ ਕਰਦਿਆਂ ਕੀਤਾ।

ਅਜੀਤ ਡੈਸਕ 04-11-2026
ਹੰਬੜਾਂ, 3 ਨਵੰਬਰ (ਮੇਜਰ ਹੰਬੜਾਂ) ਕਾਂਗਰਸ ਪਾਰਟੀ ਵਲੋਂ ਸੂਬੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼ ਭਰਨ ਲਈ 4 ਨਵੰਬਰ ਨੂੰ ਸੰਗਰੂਰ ’ਚ ਰੱਖੀ ਕਾਂਗਰਸ ਦੀ ਇਨਸਾਫ਼ ਰੈਲੀ ਸੂਬੇ ‘ਚੋਂ ‘ਆਪ’ ਸਰਕਾਰ ਨੂੰ ਚੱਲਦਾ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਵਿਧਾਨ ਸਭਾ ਹਲਕਾ ਗਿੱਲ ’ਚ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਕਾਂਗਰਸੀ ਵਰਕਰਾਂ ਨਾਲ ਸੰਗਰੂਰ ਰੈਲੀ ਦੀ ਕਾਮਯਾਬੀ ਲਈ ਮੀਟਿੰਗਾਂ ਕਰਦਿਆਂ ਕੀਤਾ। ਸ. ਦਾਖਾ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਆਪਣੇ ਕਾਰਜ ਕਾਲ ’ਚ ਲੋਕਾਂ ਨੂੰ ਲੁੱਟਣ ਤੇ ਕੁੱਟਣ ਤੋਂ ਸਵਾਏ ਕੁਝ ਨਹੀਂ ਕੀਤਾ, ਜਿਸ ਲਈ ਸੂਬੇ ਦੇ ਲੋਕ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ’ਚ ‘ਆਪ’ ਅਤੇ ਭਾਜਪਾ ਸਮੇਤ ਵਿਰੋਧੀਆਂ ਨੂੰ ਸਬਕ ਸਿਖਾਉਂਦੇ ਹੋਏ ਸੂਬੇ ’ਚ ਕਾਂਗਰਸ ਸਰਕਾਰ ਬਣਾਉਣਗੇ। ਸਾਬਕਾ ਬਲਾਕ ਸੰਮਤੀ ਮੈਂਬਰ ਹਰਦੇਵ ਸਿੰਘ ਲਾਦੀਆਂ, ਕਾਂਗਰਸੀ ਆਗੂ ਪ੍ਰਧਾਨ ਹਰਜੀਤ ਸਿੰਘ ਚੀਮਾ, ਕਾਂਗਰਸ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਧਾਂਦਰਾ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਸਾਬਕਾ ਬਲਾਕ ਸੰਮਤੀ ਮੈਂਬਰ ਸਰਪੰਚ ਇੰਦਰਜੀਤ ਸਿੰਘ ਸਲੇਮਪੁਰ, ਸਾਬਕਾ ਸਰਪੰਚ ਜਸਵੀਰ ਸਿੰਘ ਬਿੱਟੂ, ਸਾਬਕਾ ਸਰਪੰਚ ਰਜਿੰਦਰ ਸਿੰਘ ਗੋਰਸੀਆਂ ਨੇ ਕਿਹਾ ਕਿ ਸੰਗਰੂਰ ਇਨਸਾਫ਼ ਰੈਲੀ ਵਿਚ ਹਲਕਾ ਗਿੱਲ ਤੋਂ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਆਸ - ਅਹਿਸਾਸ ਐਨ . ਜੀ . ਓ . ਤੇ ਜੀਤੋ ਵਲੋਂ ਦੀਵਾਲੀ ਮੌਕੇ ਦਾਨ ਮੁਹਿੰਮ ਸ਼ੁਰੂ ਅਗਲੀ ਖ਼ਬਰ ਆਰੀਆ ਕਾਲਜ ਨੇ ਡਿਜੀਟਲ ਮਾਰਕੀਟਿੰਗ ਅਤੇ ਸਮੱਗਰੀ ਸਿਰਜਣ ’ਤੇ ਕੋਰਸ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।