05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਭਾਕਿਯੂ ਕਾਦੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ( ਬ ) ਨੂੰ ਸਮਰਥਨ ਦੇਣ ਨਾਲ ਮਿਲਿਆ ਵੱਡਾ ਬੱਲ - ਸਿੰਮਕ

ਲਾਡੋਵਾਲ, 4 ਨਵੰਬਰ (ਬਲਬੀਰ ਸਿੰਘ ਰਾਣਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸਮਰਥਨ ਦੇਣ ਦੇ ਨਾਲ ਜਿੱਥੇ ਪਾਰਟੀ ਨੂੰ ਵੱਡਾ ਹੁਲਾਰਾ ਅਤੇ ਵੱਡਾ ਬਲ ਮਿਲਿਆ ਹੈ, ਉਥੇ ਪਾਰਟੀ ਵਰਕਰਾਂ ਦੇ ਚਿਹਰਿਆਂ ’ਤੇ ਦੂਣ ਸਵਾਈ ਰੌਣਕ ਦੇਖਣ ਨੂੰ ਮਿਲ ਰਹੀ ਹੈ, ਕਿਉਂਕਿ ਇਸ ਸਮਰਥਨ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਇਹ ਵਿਚਾਰ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਅਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੇ ਪਿੰਡ ਕਾਦੀਆਂ ਵਿਖੇ ਇਕ ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕਰਦਿਆਂ ਹਾਜ਼ਰੀਨ ਨਾਲ ਸਾਂਝੇ ਕੀਤੇ।

ਅਜੀਤ ਡੈਸਕ 05-11-2026
ਲਾਡੋਵਾਲ, 4 ਨਵੰਬਰ (ਬਲਬੀਰ ਸਿੰਘ ਰਾਣਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸਮਰਥਨ ਦੇਣ ਦੇ ਨਾਲ ਜਿੱਥੇ ਪਾਰਟੀ ਨੂੰ ਵੱਡਾ ਹੁਲਾਰਾ ਅਤੇ ਵੱਡਾ ਬਲ ਮਿਲਿਆ ਹੈ, ਉਥੇ ਪਾਰਟੀ ਵਰਕਰਾਂ ਦੇ ਚਿਹਰਿਆਂ ’ਤੇ ਦੂਣ ਸਵਾਈ ਰੌਣਕ ਦੇਖਣ ਨੂੰ ਮਿਲ ਰਹੀ ਹੈ, ਕਿਉਂਕਿ ਇਸ ਸਮਰਥਨ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਇਹ ਵਿਚਾਰ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਅਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੇ ਪਿੰਡ ਕਾਦੀਆਂ ਵਿਖੇ ਇਕ ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕਰਦਿਆਂ ਹਾਜ਼ਰੀਨ ਨਾਲ ਸਾਂਝੇ ਕੀਤੇ। ਇਸ ਮੌਕੇ ਹਲਕਾ ਇੰਚਾਰਜ ਅਤੇ ਸਾਬਕਾ ਜੱਜ ਸਿੰਮਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਅੰਦਰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਦੀਆਂ ਕਿਸਾਨ ਜਥੇਬੰਦੀ ਦੇ ਸਹਿਯੋਗ ਨਾਲ ਹੂੰਝਾ ਫੇਰ ਜਿੱਤ ਹਾਸਲ ਕਰੇਗਾ ਤੇ ਕਿਸਾਨਾਂ ਨਾਲ ਜੁੜੇ ਹਰ ਮਸਲਿਆਂ ਨੂੰ ਪਾਰਟੀ ਪਹਿਲ ਦੇ ਆਧਾਰ ’ਤੇ ਹੱਲ ਕਰਾਉਣ ਲਈ ਵਚਨਬੱਧ ਰਹੇਗੀ। ਇਸ ਮੌਕੇ ਭਾਕਿਊ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਲੋਕ ਹਿਤੈਸ਼ੀ ਤੇ ਲੋਕ ਪੱਖੀ ਸਰਕਾਰ ਮਿਲ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਐਸ.ਸੀ. ਵਿੰਗ ਦੇ ਪ੍ਰਧਾਨ ਮਨਜੀਤ ਸਿੰਘ ਲਵਲੀ, ਸਰਕਲ ਪ੍ਰਧਾਨ ਆਦਰਸ਼ਪਾਲ ਸਿੰਘ ਬਿੰਨੀ ਹੁਸੈਨਪੁਰਾ, ਸਰਕਲ ਜਥੇਦਾਰ ਕਰਮਜੀਤ ਸਿੰਘ ਮਲਕਪੁਰ, ਐਡਵੋਕੇਟ ਮਨਵੇਸ਼ ਪ੍ਰਤਾਪ ਸਿੰਘ, ਰਘਬੀਰ ਸਿੰਘ ਥਰੀਕੇ, ਗੁਰਜੀਤ ਸਿੰਘ ਲਹਿਰਾ, ਕੇਹਰ ਸਿੰਘ ਮਹਿਮੀ, ਰਘੁਵੀਰ ਸਿੰਘ ਥਰੀਕੇ, ਅਸ਼ੋਕ ਕੁਮਾਰ ਹੁਸੈਨਪੁਰ, ਅਮਰਜੀਤ ਸਿੰਘ ਬੈਂਸ ਸਮੇਤ ਹੋਰ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਲਖਬੀਰ ਸੰਧੂ ਵਲੋਂ ਦੇਸ਼ ਵਾਸੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।