08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲੋਕ-ਜਸਪਾਲ ਸਿੰਘ ਗਿਆਸਪੁਰਾ

ਡਾਬਾ/ਲੁਹਾਰਾ, 7 ਨਵੰਬਰ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਦੱਖਣੀ ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਲੋਕਾਂ ਨੂੰ ਵਾਤਾਵਰਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀਆਂ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਤਿਉਹਾਰ ਹੈ।

ਅਜੀਤ ਡੈਸਕ 08-11-2026
ਡਾਬਾ/ਲੁਹਾਰਾ, 7 ਨਵੰਬਰ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਦੱਖਣੀ ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਲੋਕਾਂ ਨੂੰ ਵਾਤਾਵਰਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀਆਂ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਤਿਉਹਾਰ ਹੈ। ਇਸ ਮੌਕੇ ਸਾਨੂੰ ਵਾਤਾਵਰਨ ਦੀ ਸੰਭਾਲ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਮੌਕੇ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ, ਤਾਂ ਜੋ ਹਵਾ ਅਤੇ ਧੁਨੀ ਪ੍ਰਦੂਸ਼ਣ ਨੂੰ ਘਟਾਇਆ ਜਾ ਸਕੇ। ਜਸਪਾਲ ਸਿੰਘ ਗਿਆਸਪੁਰਾ ਨੇ ਕਿਹਾ ਕਿ ਸਾਨੂੰ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਅਤੇ ਦਰੱਖਤ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ। ਸਾਫ਼-ਸੁਥਰਾ ਵਾਤਾਵਰਨ ਸਾਡੀ ਆਉਣ ਵਾਲੀ ਪੀੜ੍ਹੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੀਆਂ ਖੁਸ਼ੀਆਂ ਕੁਦਰਤ ਅਤੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਏ ਬਿਨਾਂ ਮਨਾਈਆਂ ਜਾਣ, ਤਾਂ ਜੋ ਹਰ ਕੋਈ ਸਿਹਤਮੰਦ ਅਤੇ ਸੁਰੱਖਿਅਤ ਮਾਹੌਲ ਵਿਚ ਤਿਉਹਾਰ ਦਾ ਆਨੰਦ ਮਾਣ ਸਕੇ।
ਪਿਛਲੀ ਖ਼ਬਰ ਨੈਨੀ ਕੋਰਸ ਦੇ ਨਾਂਅ ਨਾਲ ਮਸ਼ਹੂਰ ਇਲੀਟ ਅਕੈਡਮੀ ’ਚ ਦੀਵਾਲੀ ਮਨਾਈ ਅਗਲੀ ਖ਼ਬਰ ਸਾਬਕਾ ਪੀ.ਐਮ.ਈ.ਡੀ.ਬੀ. ਚੇਅਰਮੈਨ ਅਮਰਜੀਤ ਸਿੰਘ ਟਿੱਕਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਕਰਨਗੀਆਂ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।