10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮਹਾਂਨਗਰ ਦੇ ਵੱਖ - ਵੱਖ ਗੁਰਦੁਆਰਿਆਂ ’ ਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਲੁਧਿਆਣਾ, 9 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਿਆਂ ‘ਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰਾਂ ‘ਚ ਹਾਜ਼ਰੀਆਂ ਭਰਕੇ ਗੁਰਬਾਣੀ ਕਥਾ ਕੀਰਤਨ ਸੁਣ ਕੇ ਆਪਣਾ ਜੀਵਨ ਸਫਲਾ ਕੀਤਾ। ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਸੇਵਾ ਸੁਸਾਇਟੀਆਂ ਵਲੋਂ ਥਾਂ-ਥਾਂ ‘ਤੇ ਕਈ ਤਰ੍ਹਾਂ ਲੰਗਰ ਲਗਾਏ ਗਏ ਅਤੇ ਗੁਰੂ ਘਰਾਂ ਨੂੰ ਰੰਗ-ਬਰੰਗੀਆਂ ਲਾਈਟਾਂ ਨਾਲ ਸਜਾਇਆ ਹੋਇਆ ਸੀ।

ਸਮਾਗਮ ਦੌਰਾਨ ਕੀਰਤਨੀਏ ਜੱਥੇ ਨੂੰ ਸਿਰੋਪਾਓ ਨਾਲ ਸਨਮਾਨਿਤ ਕਰਦੇ ਹੋਏ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਤੇ ਹੋਰ। ਤਸਵੀਰ-ਸੇਵਕ ਸਿੰਘ 10-11-2026
ਲੁਧਿਆਣਾ, 9 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਿਆਂ ‘ਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰਾਂ ‘ਚ ਹਾਜ਼ਰੀਆਂ ਭਰਕੇ ਗੁਰਬਾਣੀ ਕਥਾ ਕੀਰਤਨ ਸੁਣ ਕੇ ਆਪਣਾ ਜੀਵਨ ਸਫਲਾ ਕੀਤਾ। ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਸੇਵਾ ਸੁਸਾਇਟੀਆਂ ਵਲੋਂ ਥਾਂ-ਥਾਂ ‘ਤੇ ਕਈ ਤਰ੍ਹਾਂ ਲੰਗਰ ਲਗਾਏ ਗਏ ਅਤੇ ਗੁਰੂ ਘਰਾਂ ਨੂੰ ਰੰਗ-ਬਰੰਗੀਆਂ ਲਾਈਟਾਂ ਨਾਲ ਸਜਾਇਆ ਹੋਇਆ ਸੀ। ਰਾਤ ਨੂੰ ਸੰਗਤਾਂ ਵਲੋਂ ਦੀਪਮਾਲਾ ਕੀਤੀ ਤੇ ਮੋਮਬੱਤੀਆਂ ਵੀ ਜਗਾਈਆਂ ਗਈਆਂ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ- ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸੇਸ਼ ਕੀਰਤਨ ਸਮਾਗਮ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਧਰਮਿੰਦਰ ਸਿੰਘ ਪਵਾਰ, ਭਾਈ ਗੁਰਸਿਮਰਨਜੀਤ ਸਿੰਘ, ਭਾਈ ਅਜਮੇਰ ਸਿੰਘ ਖੰਨੇ ਵਾਲਿਆਂ ਦੇ ਜੱਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਬਚਿੱਤਰ ਸਿੰਘ ਨੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਫਲਸਫੇ ਉਪਰ ਚਾਨਣਾ ਪਾਉਂਦਿਆਂ ਹੋਇਆਂ ਕਿਹਾ ਕਿ ਉੱਚੇ ਆਦਰਸ਼ਾਂ ਦੇ ਧਾਰਨੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ‘ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰ ਕੇ ਜਿੱਥੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ਉੱਥੇ ਨਾਲ ਹੀ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਭਾਰਤੀ ਰਾਜਿਆਂ ਨੂੰ ਰਿਹਾਅ ਕਰਵਾਕੇ ਇੱਕ ਮਿਸਾਲ ਕਾਇਮ ਕੀਤੀ, ਜਿਸ ਕਰਕੇ ਸਮੁੱਚੇ ਸੰਸਾਰ ਭਰ ਦੀਆਂ ਸੰਗਤਾਂ ਬੰਦੀ ਛੋੜ ਦਿਵਸ ਨੂੰ ਬੜੇ ਸਤਿਕਾਰ ਨਾਲ ਮਨਾਉਦੀਆਂ ਹਨ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਬੰਦੀ ਛੋੜ ਦਿਵਸ ਮਨਾਉਣਾ ਤਾਂ ਹੀ ਸਫਲਾ ਹੋ ਸਕਦਾ ਹੈ ਜੇਕਰ ਅਸੀਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ। ਇਸ ਮੌਕੇ ਅੱਤਰ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਗੁਰਦੀਪ ਸਿੰਘ ਡੀਮਾਰਟੇ, ਹਰਬੰਸ ਸਿੰਘ ਰਾਜਾ, ਨਰਿੰਦਰਪਾਲ ਸਿੰਘ ਕਥੂਰੀਆ, ਸੁਰਿੰਦਰਪਾਲ ਸਿੰਘ ਭੁਟੀਆਣੀ, ਰਣਜੀਤ ਸਿੰਘ ਖਾਲਸਾ, ਹਰਮੀਤ ਸਿੰਘ ਡੰਗ ਤੇ ਅਵਤਾਰ ਸਿੰਘ ਬੀ. ਕੇ. ਆਦਿ ਹਾਜ਼ਰ ਸਨ। ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਬੰਦੀ ਛੋੜ ਦਿਵਸ ਮਨਾਇਆ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਬੰਦੀ ਛੋੜ ਦਿਵਸ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ, ਜਿਸ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ ਉਪਰੰਤ ਗੁਰਮਤਿ ਸਮਾਗਮ ‘ਚ ਪੰਥ ਪ੍ਰਸਿੱਧ ਰਾਗੀ ਜੱਥਿਆਂ, ਜਿਸ ਵਿਚ ਭਾਈ ਉਮਪ੍ਰੀਤ ਸਿੰਘ, ਭਾਈ ਗਗਨਪ੍ਰੀਤ ਸਿੰਘ, ਭਾਈ ਅਮਨਦੀਪ ਸਿੰਘ ਦੇ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਤੇ ਸਮੂਹ ਟਰਸੱਟੀ ਸਾਹਿਬਾਨ ਵਲੋਂ ਕੀਰਤਨੀ ਜੱਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ, ਜਿਨ੍ਹਾਂ ਵਿਚ ਸੁਖਵਿੰਦਰਪਾਲ ਸਿੰਘ ਸਰਨਾ, (ਬਾਕੀ ਸਫ਼ਾ 8 ’ਤੇ)
ਪਿਛਲੀ ਖ਼ਬਰ ਅਨਿਲ ਸਰੀਨ ਵਲੋਂ ਵਿਧਾਇਕ ਭੋਲਾ ਦੇ ਦਫ਼ਤਰ ਤੋਂ 200 ਮੀਟਰ ਦੂਰ ਚਿੱਟੇ ਦੀ ਵਿਕਰੀ ਦਾ ਦਾਅਵਾ ਅਗਲੀ ਖ਼ਬਰ ਦੀਵਾਲੀ ਦੀ ਰਾਤ ਅੱਗ ਦੀਆਂ 68 ਘਟਨਾਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।