10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਡੀ . ਏ . ਵੀ . ਪਬਲਿਕ ਸਕੂਲ ਨੇ ਲੋੜਵੰਦਾਂ ਨਾਲ ਕੀਤੀਆਂ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ

ਫੁੱਲਾਂਵਾਲ, 9 ਨਵੰਬਰ (ਮਨਜੀਤ ਸਿੰਘ ਦੁੱਗਰੀ)-ਡੀ. ਏ.

ਅਜੀਤ ਡੈਸਕ 10-11-2026
ਫੁੱਲਾਂਵਾਲ, 9 ਨਵੰਬਰ (ਮਨਜੀਤ ਸਿੰਘ ਦੁੱਗਰੀ)-ਡੀ. ਏ. ਵੀ. ਪਬਲਿਕ ਸਕੂਲ, ਪੱਖੋਵਾਲ ਸੜਕ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਵਲੋਂ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ, ਮਨੁੱਖੀ ਸੰਵੇਦਨਾਵਾਂ ਤੇ ਸੇਵਾ ਭਾਵਨਾ ਦੇ ਗੁਣਾਂ ਨੂੰ ਵਿਕਸਿਤ ਕਰਨ ਦੇ ਉਦੇਸ਼ ਨਾਲ ਲੋੜਵੰਦਾਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਸਕੂਲ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ, ਆਰੀਆ ਯੁਵਾ ਸਮਾਜ ਇਕਾਈ ਦੇ ਵਲੰਟੀਅਰਾਂ, ਐਨ.ਐਸ.ਐਸ. ਇਕਾਈ ਦੇ ਮੈਂਬਰਾਂ ਅਤੇ ਜਮਾਤ ਬਾਰ੍ਹਵੀਂ (ਬਿਜ਼ਨਸ ਐਡਮਨਿਸਟ੍ਰੇਸ਼ਨ) ਦੇ ਵਿਦਿਆਰਥੀਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਬਾਲਾਜੀ ਪ੍ਰੇਮ ਬਿਰਧ ਆਸ਼ਰਮ ਅਤੇ ਨਿਖਿਲ ਵਿਦਿਆਲਿਆ ਦਾ ਦੌਰਾ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਜ਼ਰੂਰਤਮੰਦ ਬੱਚਿਆਂ ਅਤੇ ਬਜ਼ੁਰਗਾਂ ਨਾਲ ਪਿਆਰ ਭਰੀ ਸਾਂਝ ਪਾਉਂਦਿਆਂ ਉਨ੍ਹਾਂ ਨੂੰ ਮਠਿਆਈਆਂ ਅਤੇ ਖਾਣ-ਪੀਣ ਦੀਆਂ ਵਸਤਾਂ ਭੇਟ ਕਰਕੇ ਦੀਵਾਲੀ ਦੀਆਂ ਖ਼ੁਸ਼ੀਆਂ ਵਿਚ ਸ਼ਾਮਿਲ ਕੀਤਾ। ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਕੇਵਲ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਚੰਗੇ ਇਨਸਾਨ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਜੀਵਨ ਵਿਚ ਦਇਆ, ਹਮਦਰਦੀ ਅਤੇ ਸੇਵਾ ਭਾਵਨਾ ਨੂੰ ਅਪਣਾਉਣ ਤੇ ਸਮਾਜ ਦੀ ਬਿਹਤਰੀ ਲਈ ਹਮੇਸ਼ਾ ਆਪਣਾ ਯੋਗਦਾਨ ਪਾਉਂਦੇ ਰਹਿਣ।
ਪਿਛਲੀ ਖ਼ਬਰ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ-ਮੁੱਲਾਂਪੁਰ ਅਗਲੀ ਖ਼ਬਰ ਵੱਖ - ਵੱਖ ਸੜਕ ਹਾਦਸਿਆਂ ’ ਚ ਦੋ ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।