ਪਟਾਕਾ ਮਾਰਕੀਟ ’ ਚ ਦੋ ਧੜਿਆਂ ਵਿਚਾਲੇ ਹੋਈ ਲੜਾਈ , ਗੋਲੀ ਚੱਲਣ ਕਾਰਨ ਮਚੀ ਭਗਦੜ
ਲੁਧਿਆਣਾ, 9 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਟਾਕਾ ਮਾਰਕੀਟ ’ਚ ਅੱਜ ਦੇਰ ਰਾਤ ਦੋ ਧੜਿਆਂ ਵਿਚਾਲੇ ਹੋਈ ਜ਼ਬਰਦਸਤ ਲੜਾਈ ਕਾਰਨ ਉਥੇ ਦਹਿਸ਼ਤ ਫੈਲ ਗਈ। ਲੜਾਈ ਦੌਰਾਨ ਗੋਲੀ ਚੱਲਣ ਦੀ ਵੀ ਸੂਚਨਾ ਹੈ, ਪਰ ਪੁਲਿਸ ਵਲੋਂ ਗੋਲੀ ਚੱਲਣ ਦੀ ਘਟਨਾ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
ਲੁਧਿਆਣਾ, 9 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਟਾਕਾ ਮਾਰਕੀਟ ’ਚ ਅੱਜ ਦੇਰ ਰਾਤ ਦੋ ਧੜਿਆਂ ਵਿਚਾਲੇ ਹੋਈ ਜ਼ਬਰਦਸਤ ਲੜਾਈ ਕਾਰਨ ਉਥੇ ਦਹਿਸ਼ਤ ਫੈਲ ਗਈ। ਲੜਾਈ ਦੌਰਾਨ ਗੋਲੀ ਚੱਲਣ ਦੀ ਵੀ ਸੂਚਨਾ ਹੈ, ਪਰ ਪੁਲਿਸ ਵਲੋਂ ਗੋਲੀ ਚੱਲਣ ਦੀ ਘਟਨਾ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਘਟਨਾ ਅੱਜ ਦੇਰ ਰਾਤ ਉਸ ਵਕਤ ਵਾਪਰੀ, ਜਦੋਂ ਪਟਾਕਿਆਂ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਲੜਕੇ ਵਲੋਂ ਪਿਛਲੇ ਸੱਤ ਦਿਨ ਕੰਮ ਕਰਨ ਉਪਰੰਤ ਪੈਸਿਆਂ ਦੀ ਮੰਗ ਕੀਤੀ ਗਈ ਤਾਂ ਦੁਕਾਨਦਾਰ ਨਾਲ ਇਸ ਗੱਲ ਨੂੰ ਲੈ ਕੇ ਉਸਦਾ ਤਕਰਾਰ ਹੋ ਗਿਆ। ਦੁਕਾਨਦਾਰ ਵਲੋਂ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ’ਤੇ ਇਹ ਲੜਕਾ ਉਥੋਂ ਚਲਾ ਗਿਆ। ਕੁੱਝ ਦੇਰ ਬਾਅਦ ਹੀ ਇਹ ਲੜਕਾ ਆਪਣੇ ਕੁੱਝ ਸਾਥੀਆਂ ਨੂੰ ਲੈ ਕੇ ਉੱਥੇ ਆ ਗਿਆ ਤੇ ਦੁਕਾਨਦਾਰ ਨਾਲ ਮੁੜ ਤੋਂ ਇਹਨਾਂ ਦੋਵਾਂ ਧੜਿਆਂ ਦੀ ਆਪਸ ਵਿਚ ਲੜਾਈ ਸ਼ੁਰੂ ਹੋ ਗਈ। ਲੜਾਈ ਦੌਰਾਨ ਗੋਲੀ ਚੱਲਣ ਦੀ ਸੂਚਨਾ ਹੈ, ਪਰ ਪੁਲਿਸ ਵਲੋਂ ਇਨਕਾਰ ਕੀਤਾ ਜਾ ਰਿਹਾ। ਲੜਾਈ ਵਿਚ ਕਰੀਬ ਤਿੰਨ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਥਾਣਾ ਸਲੇਮ ਟਾਬਰੀ ਦੇ ਐਸ. ਐਚ. ਓ. ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲ ਦੀ ਘੜੀ ਇਸ ਸਬੰਧੀ ਕਿਸੇ ਨੇ ਵੀ ਸ਼ਿਕਾਇਤ ਨਹੀਂ ਦਰਜ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਮਿਲਣ ਉਪਰੰਤ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਘਟਨਾ ਕਾਰਨ ਪਟਾਕਾ ਮਾਰਕੀਟ ਵਿਚ ਭਗਦੜ ਮੱਚ ਗਈ।