ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ
ਲੁਧਿਆਣਾ, 10 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ।
ਅਜੀਤ ਡੈਸਕ
11-11-2026