11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਜ਼ਿਲ੍ਹਾ ਤੇ ਚੋਣ ਹਲਕਾ ਪੱਧਰ ’ ਤੇ ਸਕੂਲਾਂ / ਕਾਲਜਾਂ ’ ਚ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾਣਗੇ

ਲੁਧਿਆਣਾ, 10 ਨਵੰਬਰ (ਭੁਪਿੰਦਰ ਸਿੰਘ ਬੈਂਸ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਆਰੰਭ ਹੋ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਜੈਨ ਨੇ ਦੱਸਿਆ ਕਿ ਵਿਦਿਆਰਥੀਆਂ ਵਿਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਜਾਣੇ ਹਨ।

ਅਜੀਤ ਡੈਸਕ 11-11-2026
ਲੁਧਿਆਣਾ, 10 ਨਵੰਬਰ (ਭੁਪਿੰਦਰ ਸਿੰਘ ਬੈਂਸ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਆਰੰਭ ਹੋ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਜੈਨ ਨੇ ਦੱਸਿਆ ਕਿ ਵਿਦਿਆਰਥੀਆਂ ਵਿਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਜਾਣੇ ਹਨ। ਇਹ ਮੁਕਾਬਲੇ ਚੋਣ ਸਾਖਰਤਾ ਕਲੱਬਾਂ ਰਾਹੀਂ ਜ਼ਿਲ੍ਹਾ ਪੱਧਰ ਅਤੇ ਚੋਣ ਹਲਕਾ ਪੱਧਰ ‘ਤੇ ਸਕੂਲਾਂ ਅਤੇ ਕਾਲਜਾਂ ਵਿਚ ਕਰਵਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਭਲਕੇ 11 ਅਤੇ 12 ਨਵੰਬਰ ਨੂੰ ਸੰਸਥਾ-ਪੱਧਰੀ ਦੌਰ ਤਹਿਤ ਹਰੇਕ ਮੁਕਾਬਲੇ ਲਈ 2 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ, ਜਦਕਿ 17 ਨਵੰਬਰ ਨੂੰ ਵਿਧਾਨ ਸਭਾ ਹਲਕਾ ਪੱਧਰੀ ਦੌਰ ਵਿਚ ਪ੍ਰਤੀ ਮੁਕਾਬਲਾ ਹਰੇਕ ਵਿਧਾਨ ਸਭਾ ਹਲਕੇ ਵਿਚੋਂ 10 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ, ਜ਼ਿਲ੍ਹਾ ਪੱਧਰੀ ਫਾਈਨਲ ਮੁਕਾਬਲਾ 18 ਨਵੰਬਰ ਨੂੰ ਹੋਵੇਗਾ ਅਤੇ 20 ਨਵੰਬਰ ਨੂੰ ਨਤੀਜਿਆਂ ਦੀ ਘੋਸ਼ਣਾ ਕਰਦਿਆਂ ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਅਤੇ ਚੋਣ ਹਲਕਾ ਪੱਧਰ ‘ਤੇ ਸਕੂਲਾਂ ਅਤੇ ਕਾਲਜਾਂ ਵਿਚ ਸਵੀਪ ਜਾਗਰੂਕਤਾ ਗਤੀਵਿਧੀਆਂ ਦਾ ਵਿਸ਼ੇਸ਼ ਮਹੱਤਵ ਹੈ ਤਾਂ ਜੋ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਅਤੇ ਸਮਾਜ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ।
ਪਿਛਲੀ ਖ਼ਬਰ ਸਿੱਖ ਮਿਸ਼ਨਰੀ ਸਕੂਲ ਵਲੋਂ ਅਧਿਆਪਕਾਂ ਨੂੰ ਦੀਵਾਲੀ ਦੇ ਤੋਹਫ਼ੇ ਭੇਟ ਅਗਲੀ ਖ਼ਬਰ ਰਾਜਸ਼੍ਰੀ 50 ਵੀਕਲੀ ਲਾਟਰੀ ਦੇ ਪਹਿਲੇ ਇਨਾਮ ਲਈ ਕਰਵਾਏ ਸਮਾਰੋਹ ’ ਚ ਜੇਤੂ ਗੁਰੂਪਾਲ ਸਿੰਘ ਨੂੰ 21 ਲੱਖ ਰੁਪਏ ਦਾ ਬੈਂਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।