ਭਾਜਪਾ ਆਗੂਆਂ ਦੇ ਵਫ਼ਦ ਵਲੋਂ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ
ਲੁਧਿਆਣਾ, 11 ਨਵੰਬਰ (ਭੁਪਿੰਦਰ ਸਿੰਘ ਬੈਂਸ)-ਭਾਜਪਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਲੁਧਿਆਣਾ ਦੇ ਸਾਬਕਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੇ ਇਕ ਵਫ਼ਦ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
12-11-2026