11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅਪਰਾਧਨਾਮਾ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ’ ਚ ਪਤੀ - ਪਤਨੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹਰਿੰਦਰ ਪਾਲ ਸਿੰਘ ਵਾਸੀ ਬਸੰਤ ਐਵਨਿਊ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਇੰਦਰਦੀਪ ਤੇ ਉਸਦੀ ਪਤਨੀ ਹਰਕਿਰਨ ਵਾਸੀ ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 12-11-2026
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹਰਿੰਦਰ ਪਾਲ ਸਿੰਘ ਵਾਸੀ ਬਸੰਤ ਐਵਨਿਊ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਇੰਦਰਦੀਪ ਤੇ ਉਸਦੀ ਪਤਨੀ ਹਰਕਿਰਨ ਵਾਸੀ ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ਉਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 3 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਮੋਟਰਸਾਈਕਲ ਚੋਰੀ ਸਥਾਨਕ ਘੁਮਾਰ ਮੰਡੀ ਤੋਂ ਚੋਰਾਂ ਵਲੋਂ ਹੀਰਾ ਲਾਲ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਵਪਾਰ ਦੇ ਮਾਮਲੇ ਵਿਚ ਧੋਖਾਧੜੀ ਪੁਲਿਸ ਨੇ ਸੁਰੇਸ਼ ਭੱਲਾ ਵਾਸੀ ਨਿਊ ਮਾਧੋਪੁਰੀ ਦੀ ਸ਼ਿਕਾਇਤ ‘ਤੇ ਕਮਲ ਸਿੰਘ ਨੇਗੀ ਵਾਸੀ ਗੁਰਪਾਲ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ 13 ਲੱਖ, 72 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੁੰਡਾਗਰਦੀ ਕਰਦੇ ਤਿੰਨ ਕਾਬੂ ਥਾਣਾ ਸਦਰ ਦੀ ਪੁਲਿਸ ਨੇ ਫਲਾਵਰ ਚੌਕ ਨੇੜੇ ਗੁੰਡਾਗਰਦੀ ਕਰਦੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਨੌਜਵਾਨਾਂ ਵਿਚ ਵਿਪਨ ਕੁਮਾਰ, ਆਜ਼ਾਦ ਸਾਹਨੀ ਤੇ ਅਰਸ਼ਦੀਪ ਸ਼ਾਮਿਲ ਹਨ। ਜਦਕਿ ਇਹਨਾਂ ਦੇ ਹੋਰ ਸਾਥੀ ਅਜੇ ਫ਼ਰਾਰ ਦੱਸੇ ਜਾਂਦੇ ਹਨ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਇੰਜੀਨੀਅਰ ਐਮ ਰਜ਼ਾਕ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਸ਼ੇ ਦੀ ਹਾਲਤ ਵਿਚ ਮੁਹੱਲੇ ਦੀ ਰੈਕੀ ਕਰ ਰਹੇ ਸਨ। ਜਦੋਂ ਉਸਨੇ ਇਨ੍ਹਾਂ ਤੋਂ ਇਸ ਸਬੰਧੀ ਪੁੱਛਿਆ ਤਾਂ ਕਥਿਤ ਦੋਸ਼ੀਆਂ ਨੇ ਉੱਥੇ ਗੁੰਡਾਗਰਦੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੇ ਘਰ ‘ਤੇ ਹਮਲਾ ਕਰਕੇ ਭੰਨ ਤੋੜ ਕੀਤੀ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਦੋਸ਼ੀਆਂ ਨੂੰ ਕਾਬੂ ਕਰ ਲਿਆ। ਨਾਜਾਇਜ਼ ਸ਼ਰਾਬ ਬਰਾਮਦ ਪੁਲਿਸ ਨੇ ਰਣਵੀਰ ਸਿੰਘ ਵਾਸੀ ਪਿੰਡ ਸਾਹਨੇਵਾਲ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਸੱਤਿਆ ਪ੍ਰਕਾਸ਼ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ ’ਤੇ ਸਾਹਿਲ ਸ਼ਰਮਾ, ਦੀਕਸ਼ਿਤ ਸ਼ਰਮਾ, ਦਿਵਿਆ, ਸਿਮਰਨ, ਮਾਣਕ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਕੁੱਟਮਾਰ ਕਰਨ ਅਤੇ ਉਸਦੇ ਰਿਸ਼ਤੇਦਾਰ ਐਡਵੋਕੇਟ ਪੀਯੂਸ਼ ਮਿਸ਼ਰਾ ਪਾਸੋਂ 10 ਹਜ਼ਾਰ ਦੀ ਨਕਦੀ ਲੁੱਟਣ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਪਟਾਕੇ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਕਾਰੋਬਾਰੀ ਨੂੰ ਜ਼ਖਮੀ ਕਰਨ ਉਪਰੰਤ ਲੁਟੇਰੇ ਹਜ਼ਾਰਾਂ ਦੀ ਨਕਦੀ ਤੇ ਐਕਟਿਵਾ ਖੋਹ ਕੇ ਹੋਏ ਫ਼ਰਾਰ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੁੱਗਰੀ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।