11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਲੜਕੀ ਨਾਲ ਛੇੜਖ਼ਾਨੀ ਕਰਨ ਤੋਂ ਰੋਕਣ ’ ਤੇ ਹਮਲਾਵਰਾਂ ਵਲੋਂ ਕੀਤੇ ਹਮਲੇ ’ ਚ ਵਰਕਸ਼ਾਪ ਦਾ ਮਾਲਕ ਜ਼ਖਮੀ

ਲੁਧਿਆਣਾ, 11 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸੀ. ਐਮ.

ਸੀ.ਐਮ.ਸੀ. ਹਸਪਤਾਲ ਦੇ ਖੰਡਰ ਹੋ ਚੁੱਕੇ ਹੋਸਟਲ ਚ ਲੱਗੀ ਅੱਗ ਦਾ ਦ੍ਰਿਸ਼। ਤਸਵੀਰ-ਸੇਵਕ ਸਿੰਘ 12-11-2026
ਲੁਧਿਆਣਾ, 11 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸੀ. ਐਮ. ਸੀ. ਹਸਪਤਾਲ ਦੇ ਖੰਡਰ ਹੋ ਚੁੱਕੇ ਪੁਰਾਣੇ ਹੋਸਟਲ ਵਿਚ ਮੰਗਲਵਾਰ ਦੇਰ ਰਾਤ ਪਟਾਕੇ ਦੀ ਚੰਗਿਆੜੀ ਕਾਰਨ ਅੱਗ ਲੱਗ ਗਈ। ਅੱਗੇ ਨੇ ਕੁੱਝ ਹੀ ਸਮੇਂ ਵਿਚ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਦੀਆਂ ਉਚੀਆਂ ਲਪਟਾਂ ਕਾਰਨ ਨੇੜਲੇ ਛੇ ਘਰਾਂ ਨੂੰ ਵੀ ਖ਼ਤਰਾ ਪੈਦਾ ਹੋ ਗਿਆ। ਇਲਾਕਾ ਨਿਵਾਸੀਆਂ ਨੇ ਆਪਣੇ ਪੱਧਰ ’ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ’ਤੇ ਕਾਬੂ ਨਾ ਪੈਂਦਾ ਦੇਖ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਰਾਤ ਕਰੀਬ 3.00 ਵਜੇ ਅੱਗ ਤੇ ਕਾਬੂ ਪਾਇਆ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਪੁਰਾਣਾ ਹੋਸਟਲ ਪਿਛਲੇ ਕਈ ਸਾਲਾਂ ਤੋਂ ਖੰਡਰ ਹਾਲਤ ਵਿਚ ਪਿਆ ਹੈ। ਉਨ੍ਹਾਂ ਅਨੁਸਾਰ ਹਰ ਸਾਲ ਦੀਵਾਲੀ ਦੇ ਆਸ-ਪਾਸ ਇੱਥੇ ਪਟਾਕਿਆਂ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਦੀਆਂ ਹਨ, ਪਰ ਇਸ ਸਮੱਸਿਆ ਦਾ ਅੱਜ ਤਕ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਵੀ ਪਟਾਕੇ ਦੀ ਚੰਗਿਆੜੀ ਨਾਲ ਹੋਸਟਲ ਵਿਚ ਅੱਗ ਭੜਕ ਗਈ। ਲੋਕਾਂ ਨੇ ਕਿਹਾ ਕਿ ਜੇਕਰ ਅੱਗ ’ਤੇ ਸਮੇਂ ਸਿਰ ਕਾਬੂ ਨਾ ਪਾਇਆ ਜਾਂਦਾ ਤਾਂ ਇਹ ਨੇੜਲੇ ਘਰਾਂ ਤਕ ਪੁੱਜ ਸਕਦੀ ਸੀ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਪੁਰਾਣੇ ਹੋਸਟਲ ਦੀ ਖਸਤਾ ਹਾਲਤ ਤੇ ਇਸ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਸਬੰਧੀ ਉਹ ਕਈ ਵਾਰ ਹਸਪਤਾਲ ਪ੍ਰਸ਼ਾਸਨ ਦੇ ਸਾਹਮਣੇ ਮੁੱਦਾ ਰੱਖ ਚੁੱਕੇ ਹਨ, ਪਰ ਇਸ ਪਾਸੇ ਕੋਈ ਸਥਾਈ ਹੱਲ ਨਹੀਂ ਕੀਤਾ ਗਿਆ।
ਪਿਛਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ ਅਗਲੀ ਖ਼ਬਰ ਕਾਰੋਬਾਰੀ ਨੂੰ ਜ਼ਖਮੀ ਕਰਨ ਉਪਰੰਤ ਲੁਟੇਰੇ ਹਜ਼ਾਰਾਂ ਦੀ ਨਕਦੀ ਤੇ ਐਕਟਿਵਾ ਖੋਹ ਕੇ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।