11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੀ . ਸੀ . ਐਸ . ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਵਲੋਂ ਡੀ . ਸੀ . ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਲੁਧਿਆਣਾ, 11 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਜਿੰਦਰ ਸਿੰਘ ਦੀ ਅਗਵਾਈ ਹੇਠ ਪੀ. ਸੀ.

ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਯੁਵਾ ਮੋਰਚਾ ਦੇ ਆਗੂ ਤੇ ਵਰਕਰ। ਤਸਵੀਰ-ਸੇਵਕ ਸਿੰਘ 12-11-2026
ਲੁਧਿਆਣਾ, 11 ਨਵੰਬਰ (ਭੁਪਿੰਦਰ ਸਿੰਘ ਬੈਂਸ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਜਿੰਦਰ ਸਿੰਘ ਦੀ ਅਗਵਾਈ ਹੇਠ ਪੀ. ਸੀ. ਐਸ. ਪ੍ਰੀਖਿਆ ਦੇ ਪੇਪਰ ਲੀਕ ਹੋਣ ਦੇ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਵਿਚ ਯੁਵਾ ਮੋਰਚੇ ਦੇ ਇੰਚਾਰਜ ਦਵਿੰਦਰ ਜੱਗੀ ਅਤੇ ਸੂਬਾ ਜਨਰਲ ਸਕੱਤਰ ਸੌਰਵ ਕਪੂਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਅਜਿੰਦਰ ਸਿੰਘ ਨੇ ਕਿਹਾ ਕਿ ਪੀ. ਸੀ. ਐਸ. ਪ੍ਰੀਖਿਆ ਦੇ ਪੇਪਰ ਲੀਕ ਹੋਣ ਦਾ ਮਾਮਲਾ ਨੌਜਵਾਨਾਂ ਦੇ ਭਵਿੱਖ ਨਾਲ ਗੰਭੀਰ ਖਿਲਵਾੜ ਹੈ। ਦਿਨ-ਰਾਤ ਮਿਹਨਤ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਅਜਿਹੀਆਂ ਘਟਨਾਵਾਂ ਵੱਡੀ ਸੱਟ ਮਾਰਦੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਵਿਚ ਪਾਰਦਰਸ਼ਤਾ ਅਤੇ ਨਿਰਪੱਖਤਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਪੀ. ਸੀ. ਐਸ. ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਜੇਕਰ ਕੋਈ ਵਿਅਕਤੀ ਇਸ ਵਿਚ ਸ਼ਾਮਿਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਜਾਵੇ ਤਾਂ ਜੋ ਮਿਹਨਤੀ ਅਤੇ ਯੋਗ ਉਮੀਦਵਾਰਾਂ ਨੂੰ ਇਨਸਾਫ਼ ਮਿਲ ਸਕੇ। ਮੋਰਚੇ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਅਜਿਹੇ ਗੰਭੀਰ ਮਾਮਲਿਆਂ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ ਅਤੇ ਯੁਵਾ ਮੋਰਚਾ ਨੌਜਵਾਨਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖੇਗਾ। ਇਸ ਮੌਕੇ ਅਭਿਸ਼ੇਕ ਸਿੰਗਲ, ਵਿਨੀਤ ਬਹਿਲ, ਸਾਹਿਲ ਦੁੱਗਲ, ਮਨੀਸ਼ ਸ਼ਰਮਾ, ਰੋਹਿਤ, ਹਿਮਾਂਸ਼ੂ, ਸਾਹਿਲ, ਸ਼ੋਕਾ, ਸੰਨੀ, ਪ੍ਰਿੰਸ ਕਪੂਰ ਤੇ ਕਰਨ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੀ . ਟੀ . ਯੂ . ਪੰਜਾਬ ਦੀ ਕਨਵੈਨਸ਼ਨ ਦੇਸ਼ ਭਗਤ ਯਾਦਗਾਰ ਹਾਲ ਵਿਖੇ 29 ਨੂੰ ਅਗਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।