11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੀ . ਟੀ . ਯੂ . ਪੰਜਾਬ ਦੀ ਕਨਵੈਨਸ਼ਨ ਦੇਸ਼ ਭਗਤ ਯਾਦਗਾਰ ਹਾਲ ਵਿਖੇ 29 ਨੂੰ

ਲੁਧਿਆਣਾ, 11 ਨਵੰਬਰ (ਜਤਿੰਦਰ ਭੰਬੀ)- ਸੈਟਰ ਆਫ਼ ਟਰੇਡ ਯੂਨੀਅਨ (ਸੀ. ਟੀ.

ਅਜੀਤ ਡੈਸਕ 12-11-2026
ਲੁਧਿਆਣਾ, 11 ਨਵੰਬਰ (ਜਤਿੰਦਰ ਭੰਬੀ)- ਸੈਟਰ ਆਫ਼ ਟਰੇਡ ਯੂਨੀਅਨ (ਸੀ. ਟੀ. ਯੂ.) ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਯੂਨੀਅਨਾਂ ਲਾਲ ਝੰਡਾ ਬਜਾਜ ਸੰਨਜ ਮਜ਼ਦੂਰ ਯੂਨੀਅਨ, ਲਾਲ ਝੰਡਾ ਹੌਜ਼ਰੀ ਮਜ਼ਦੂਰ ਯੂਨੀਅਨ, ਟੈਕਸਟਾਈਲ ਮਜ਼ਦੂਰ ਯੂਨੀਅਨ ਅਤੇ ਹੋਰ ਜਥੇਬੰਦੀਆਂ ਨੇ ਮਜ਼ਦੂਰਾਂ ਦੀ ਪੇਸ਼ ਆ ਰਹੀਆਂ ਸਮੱਸਿਆਵਾਂ 4 ਲੇਬਰ ਕੋਡ ਰੱਦ ਕਰਾਉਣ, ਮਨਰੇਗਾ ਕਾਨੂੰਨ ਨੂੰ ਬਹਾਲ ਕਰਾਉਣ ਖਾਤਰ 29 ਨਵੰਬਰ ਨੂੰ ਦੇਸ਼ ਭਗਤ ਯਾਰਗਾਰ ਹਾਲ ਵਿਖੇ ਕੰਨਵੈਨਸ਼ਨ ਕਰਕੇ ਸੰਘਰਸ਼ ਨੂੰ ਤੇਜ਼ ਕਰਨ ਦੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇਗਾ। ਕਨਵੈਨਸ਼ਨ ਦੀ ਤਿਆਰੀ ਤਹਿਤ ਫੋਕਲ ਪੁਆਇੰਟ ਵਿਖੇ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਪ੍ਰਮਜੀਤ ਸਿੰਘ, ਬਲਜੀਤ ਸਿੰਘ ਨੇ ਕੀਤੀ। ਸੀ.ਟੀ.ਯੂ. ਪੰਜਾਬ ਦੇ ਪ੍ਰਧਾਨ ਜਗਦੀਸ਼ ਚੰਦ ਨੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਜੋ ਮਜ਼ਦੂਰ ਜਮਾਤ ਨੇ ਸਹੂਲਤਾਂ ਪ੍ਰਾਪਤ ਕੀਤੀਆਂ ਸਨ, ਉਨ੍ਹਾਂ ਨੂੰ ਕੇਂਦਰ ਸਰਕਾਰ ਨੇ ਖਤਮ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਲੇਬਰ ਕਾਨੂੰਨਾਂ ਨੂੰ ਚਾਰ ਕੋਡਾ ਵਿੱਚ ਬਦਲਕੇ ਮਜ਼ਦੂਰ ਜਮਾਤ ਨਾਲ ਧੋਖਾ ਕੀਤਾ ਹੈ। ਕੇਂਦਰ ਸਰਕਾਰ ਮਜ਼ਦੂਰਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ, ਜਿਸ ਨੂੰ ਮਜ਼ਦੂਰ ਜਮਾਤ ਕਦੇ ਵੀ ਬਰਦਾਸ਼ਤ ਨਹੀ ਕਰੇਗੀ। ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਵੀ ਲਗਾਤਾਰ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰਕੇ ਮਜ਼ਦੂਰ ਨਾਲ ਧ੍ਰੋਹ ਕਮਾ ਰਹੀ ਹੈ। ਅਕਤੂਬਰ 2023 ਵਿੱਚ ਮਾਨ ਸਰਕਾਰ ਨੇ ਅੱਠ ਘੰਟੇ ਕੰਮ ਦਿਹਾੜੀ ਦੀ ਜਗ੍ਹਾ ਬਾਰਾਂ ਘੰਟੇ ਕੰਮ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਮਜ਼ਦੂਰ ਵਿਰੋਧੀਆ ਕੰਮ ਕੀਤਾ ਹੈ। ਮਾਨ ਸਰਕਾਰ ਨੇ ਮਜ਼ਦੂਰ ਦਾ 1 ਸਤਬੰਰ 2026 ਨੂੰ ਰਲੀਜ ਹੋਣ ਵਾਲਾ ਮਹਿੰਗਾਈ ਭੱਤਾ ਦਿਵਾਲੀ ਮੌਕੇ ਵੀ ਨਾ ਦੇਕੇ ਆਪਣਾ ਮਜ਼ਦੂਰ ਵਿਰੋਧੀ ਰੱਵੀਆ ਦਿਖਾਇਆ ਹੈ। ਉਨ੍ਹਾਂ ਆਖਿਆ ਕਿ 29 ਨਵੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋ ਰਹੀ ਮਜ਼ਦੂਰਾਂ ਦੀ ਕਨਵੈਨਸ਼ਨ ਅਗਲੇ ਸੰਘਰਸ਼ਾਂ ਦੀ ਵਿਉਂਤ ਬੰਦੀ ਕਰਕੇ ਆਪਣੇ ਹੱਕੀ ਅੰਦੋਲਨ ਨੂੰ ਤੇਜ਼ ਕਰੇਗੀ। ਇਸ ਮੌਕੇ ਪਰਮਜੀਤ ਸਿੰਘ, ਅਜੀਤ ਕੁਮਾਰ, ਬਲਰਾਮ ਸਿੰਘ, ਤਹਿਸੀਲਦਾਰ ਯਾਦਵ, ਮੰਗੂ ਲਾਲ, ਜਵਾਹਰ, ਅਸ਼ੋਕ ਭਾਰਤੀ ਤੇ ਸੁਨੀਲਗਿਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੁਪ੍ਰੀਨਾ ਦੀਪ ਕੌਰ ਨੇ ਵਪਾਰਕ ਪਾਇਲਟ ਬਣ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ - ਕੌਂਸਲਰ ਜਗਮੀਤ ਨੋਨੀ ਅਗਲੀ ਖ਼ਬਰ ਪੀ . ਸੀ . ਐਸ . ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਵਲੋਂ ਡੀ . ਸੀ . ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।