11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦੀ ਲੋੜ- ਭਾਈ ਗਗਨਦੀਪ ਸਿੰਘ

ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗਗਨਦੀਪ ਸਿੰਘ ਲਖਨਊ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।

ਸਮਾਗਮ ਦੌਰਾਨ ਰਾਗੀ ਸਿੰਘਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ-ਸੇਵਕ ਸਿੰਘ 12-11-2026
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗਗਨਦੀਪ ਸਿੰਘ ਲਖਨਊ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ‘ਤੇ ਭਾਈ ਗਗਨਦੀਪ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਦਸ਼ਮੇਸ਼ ਸੇਵਾ ਸੁਸਾਇਟੀ ਦੇ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਮਹਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ. ਪੀ. ਸਿੰਘ ਕਥੂਰੀਆ, ਤਜਿੰਦਰਪਾਲ ਸਿੰਘ ਮਕੱੜ,ਰਘਬੀਰ ਸਿੰਘ, ਗੁਰਬਚਨ ਸਿੰਘ,ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ,ਤਜਿੰਦਰਪਾਲ ਸਿੰਘ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਅਗਲੀ ਖ਼ਬਰ ਨਾਵਲ ‘ ਨਦੀ ਨਾਵ ਸੰਜੋਗੀ ਮੇਲੇ ’ ਦਾ ਲੋਕ ਅਰਪਣ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।