13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ‘ਮਾਵਾਂ-ਧੀਆਂ ਦੀ ਲਲਕਾਰ ਰੈਲੀ’ ਸੰਬੰਧੀ ਪਿੰਡ ਮਲਕ ਵਿਖੇ ਹੋਈ ਮੀਟਿੰਗ

ਜਗਰਾਉਂ, 12 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸ਼੍ਰੋਮਣੀ ਅਕਾਲੀ ਦਲ ਵਲੋਂ ਜਗਰਾਉਂ ਵਿਖੇ 16 ਨਵੰਬਰ ਨੂੰ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ’ਚ ਬੀਬਾ ਹਰਸਿਮਰਤ ਕੌ+ਰ ਬਾਦਲ ਪਹੁੰਚ ਰਹੇ ਹਨ, ਇਸ ਸਬੰਧੀ ਹਲਕੇ ਦੇ ਪਿੰਡ-ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਪਿੰਡਾਂ ਵਿਚ ਇਸ ਰੈਲੀ ਸਬੰਧੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਅਜੀਤ ਡੈਸਕ 13-11-2026
ਜਗਰਾਉਂ, 12 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸ਼੍ਰੋਮਣੀ ਅਕਾਲੀ ਦਲ ਵਲੋਂ ਜਗਰਾਉਂ ਵਿਖੇ 16 ਨਵੰਬਰ ਨੂੰ ‘ਮਾਵਾਂ-ਧੀਆਂ ਦੀ ਲਲਕਾਰ’ ਰੈਲੀ ’ਚ ਬੀਬਾ ਹਰਸਿਮਰਤ ਕੌ+ਰ ਬਾਦਲ ਪਹੁੰਚ ਰਹੇ ਹਨ, ਇਸ ਸਬੰਧੀ ਹਲਕੇ ਦੇ ਪਿੰਡ-ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਪਿੰਡਾਂ ਵਿਚ ਇਸ ਰੈਲੀ ਸਬੰਧੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਔਰਤਾਂ ਵੀ ਵੱਡੀ ਤਾਦਾਦ ’ਚ ਸ਼ਾਮਿਲ ਹੋ ਰਹੀਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੋਰ ਕਮੇਟੀ ਮੈਂਬਰ ਤੇ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਰਣਵੀਰ ਕੌ+ਰ ਕਲੇਰ ਨੇ ਸਰਕਲ ਪ੍ਰਧਾਨ ਦੀਦਾਰ ਸਿੰਘ ਮਲਕ ਦੀ ਅਗਵਾਈ ਹੇਠ ਪਿੰਡ ਮਲਕ ਵਿਖੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ 16 ਨਵੰਬਰ ਨੂੰ ਸਵੇਰੇ 10 ਵਜੇ ਸਨੇਹਮੋਹਨ ਹੋਟਲ ਲੁਧਿਆਣਾ ਰੋਡ ਸਥਾਨ ਜਗਰਾਉਂ ਵਿਖੇ ਹੋਣ ਵਾਲੀ ਇਹ ਰੈਲੀ ’ਚ ਇਤਿਹਾਸਕ ਤੇ ਯਾਦਗਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਪੈਦਾ ਹੋਏ ਮੌਜੂਦਾ ਹਲਾਤਾਂ ਲਈ ‘ਆਪ’ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਅਤੇ ‘ਆਪ’ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈੇ। ਸਾਬਕਾ ਵਿਧਾਇਕ ਕਲੇਰ ਨੇ ਕਿਹਾ ਕਿ ਲੋਕ ਹੁਣ ਅਕਾਲੀ ਦਲ ਦੀ ਸਰਕਾਰ ਵਲੋਂ ਕੀਤੇ ਵਿਕਾਸ ਕੰਮਾਂ ਨੂੰ ਯਾਦ ਕਰ ਰਹੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਦੁਬਾਰਾ ਅਕਾਲੀ ਦਲ ਦੀ ਸਰਕਾਰ ਬਣਾਉਣਗੇ ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਂਹਾ ’ਤੇ ਲਿਆਂਦਾ ਜਾ ਸਕੇ। ਇਸ ਮੌਕੇ ਸਰਕਲ ਪ੍ਰਧਾਨ ਦੀਦਾਰ ਸਿੰਘ ਮਲਕ ਨੇ ਭਰੋਸਾ ਦਿਵਾਇਆ ਕਿ ਪਿੰਡ ਵਿਚੋਂ ਵੱਡੀ ਗਿਣਤੀ ’ਚ ਲੋਕ, ਖਾਸਕਰ ਮਹਿਲਾਵਾਂ ਇਸ ਰੈਲੀ ’ਚ ਸ਼ਾਮਿਲ ਹੋਣਗੀਆਂ। ਇਸ ਮੌਕੇ ਉਨ੍ਹਾਂ ਤੇ ਪਿੰਡ ਵਾਸੀਆਂ ਵਲੋਂ ਸਾਬਕਾ ਵਿਧਾਇਕ ਕਲੇਰ ਤੇ ਬੀਬੀ ਕਲੇਰ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਜਸਪ੍ਰੀਤ ਕੌਰ, ਮੈਂਬਰ ਕਰਮਜੀਤ ਕੌਰ, ਪਰਮਜੀਤ ਕੌਰ, ਸੁਖਦੇਵ ਕੌਰ, ਸਰਬਜੀਤ ਕੌਰ, ਮਨਜੀਤ ਕੌਰ, ਬਲਵਿੰਦਰ ਕੌਰ, ਕਮਲਜੀਤ ਕੌਰ, ਸਵਰਨਜੀਤ ਕੌਰ, ਗੁਰਦੇਵ ਕੌਰ, ਗੁਰਮੀਤ ਕੌਰ, ਬਲਜੀਤ ਕੌਰ, ਅਮਰਜੀਤ ਕੌਰ, ਮਨਦੀਪ ਕੌਰ, ਸੁਖਵਿੰਦਰ ਕੌਰ, ਅਮਨਦੀਪ ਕੌਰ, ਭਿੰਦਰ ਕੌਰ, ਕੁਲਵਿੰਦਰ ਕੌਰ, ਬਲਵੀਰ ਕੌਰ, ਜਸਵੀਰ ਕੌਰ, ਸੁਰਜੀਤ ਕੌਰ, ਸਰਬੀ ਕੌ+ਰ ਆਦਿ ਹਾਜਰ਼ ਸਨ।
ਪਿਛਲੀ ਖ਼ਬਰ ਵੇਰਕਾ ਵਲੋਂ ਦੁੱਧ ਦੀਆਂ ਕੀਮਤਾਂ ’ ਚ ਵਾਧਾ - ਜੀ . ਐਮ . ਹਰਜਿੰਦਰ ਸਿੰਘ ਅਗਲੀ ਖ਼ਬਰ ਸ਼੍ਰੇਆਂਸੀ ਜੈਨ ਨੇ ਜਗਰਾਉਂ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।