ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੀਟਿੰਗ ਹੋਈ
ਇਯਾਲੀ/ਥਰੀਕੇ, 12 ਨਵੰਬਰ (ਮਨਜੀਤ ਸਿੰਘ ਦੁੱਗਰੀ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਹਲਕਾ ਗਿੱਲ ਅੰਦਰ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਬਾੜੇਵਾਲ ਸਥਿਤ ਮੁੱਖ ਦਫ਼ਤਰ ਮਹਿਤਾਬ ਹਾਊਸ ਵਿਖੇ ਸਰਕਲ ਪ੍ਰਧਾਨਾਂ, ਯੂਥ ਵਿੰਗ ਦੇ ਅਹੁਦੇਦਾਰਾਂ ਅਤੇ ਆਈਟੀ ਵਿੰਗ ਦੇ ਵਲੰਟੀਅਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ਦੀ ਅਗਵਾਈ ਹਲਕਾ ਗਿੱਲ ਦੇ ਇੰਚਾਰਜ ਅਤੇ ਪਾਰਟੀ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਕੀਤੀ। ਇਸ ਮੌਕੇ ਹਲਕੇ ਅੰਦਰ ਪਾਰਟੀ ਦੇ ਚੱਲ ਰਹੇ ਪ੍ਰਚਾਰ ਦੀ ਸਮੀਖਿਆ ਕੀਤੀ ਗਈ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਹੁਦੇਦਾਰਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ।
ਅ
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸਰਕਲ ਪ੍ਰਧਾਨਾਂ, ਯੂਥ ਵਿੰਗ ਦੇ ਅਹੁਦੇਦਾਰਾਂ ਅਤੇ ਆਈ. ਟੀ. ਵਿੰਗ ਦੇ ਵਲੰਟੀਅਰਾਂ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਦਰਸ਼ਨ ਸਿੰਘ ਸ਼ਿਵਾਲਿਕ। ਤਸਵੀਰ-ਮਨਜੀਤ ਸਿੰਘ ਦੁੱਗਰੀ
13-11-2026
ਇਯਾਲੀ/ਥਰੀਕੇ, 12 ਨਵੰਬਰ (ਮਨਜੀਤ ਸਿੰਘ ਦੁੱਗਰੀ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਹਲਕਾ ਗਿੱਲ ਅੰਦਰ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਬਾੜੇਵਾਲ ਸਥਿਤ ਮੁੱਖ ਦਫ਼ਤਰ ਮਹਿਤਾਬ ਹਾਊਸ ਵਿਖੇ ਸਰਕਲ ਪ੍ਰਧਾਨਾਂ, ਯੂਥ ਵਿੰਗ ਦੇ ਅਹੁਦੇਦਾਰਾਂ ਅਤੇ ਆਈਟੀ ਵਿੰਗ ਦੇ ਵਲੰਟੀਅਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ਦੀ ਅਗਵਾਈ ਹਲਕਾ ਗਿੱਲ ਦੇ ਇੰਚਾਰਜ ਅਤੇ ਪਾਰਟੀ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਕੀਤੀ। ਇਸ ਮੌਕੇ ਹਲਕੇ ਅੰਦਰ ਪਾਰਟੀ ਦੇ ਚੱਲ ਰਹੇ ਪ੍ਰਚਾਰ ਦੀ ਸਮੀਖਿਆ ਕੀਤੀ ਗਈ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਹੁਦੇਦਾਰਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਆਪਣੇ ਕਾਰਜਕਾਲ ਦੇ ਆਖ਼ਰੀ ਦੌਰ ਵਿਚ ਸੱਤਾ ਹੱਥੋਂ ਖੁੱਸਦੀ ਦੇਖ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਆਪਹੁਦਰੀਆਂ ’ਤੇ ਉਤਰ ਆਈ ਹੈ। ਪੰਜਾਬ ਅੰਦਰ ਗੈਂਗਸਟਰਵਾਦ ਅਤੇ ਨਸ਼ਿਆਂ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ, ਜਦਕਿ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਹੀ ਲੋਕਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਕਾਰਗੁ ਜ਼ਾਰੀਆਂ ਦਾ ਖ਼ਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਹਲਕਾ ਗਿੱਲ ਦੇ ਹਰ ਪਿੰਡ, ਵਾਰਡ ਤੇ ਮੁਹੱਲੇ ਵਿਚ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ। ਇਸ ਮੌਕੇ ਹਰਜੋਤ ਸਿੰਘ ਕਿਲ੍ਹਾ ਰਾਏਪੁਰ, ਜਗਦੀਪ ਸਿੰਘ ਕਾਲਾ ਘਵੱਦੀ, ਧਨਵੰਤ ਸਿੰਘ ਥਰੀਕੇ, ਗੁਰਜੰਟ ਸਿੰਘ ਠੱਕਰਵਾਲ, ਤਲਵਿੰਦਰ ਸਿੰਘ ਆਲਮਗੀਰ, ਮੁਖ਼ਤਿਆਰ ਸਿੰਘ, ਕੁਲਜਿੰਦਰ ਸਿੰਘ, ਸਿਮਰਨਜੀਤ ਸਿੰਘ ਬੋਂਕੜ ਡੋਗਰਾ, ਸ਼ਮਸ਼ੇਰ ਸਿੰਘ ਸ਼ੇਰਾ, ਬੇਅੰਤ ਸਿੰਘ ਚੂਹੜਪੁਰ, ਈਸ਼ਵਰ ਪਾਲ ਸਿੰਘ, ਸੁਖਦੇਵ ਸਿੰਘ ਦਾਦ, ਕਵਲਜੀਤ ਸਿੰਘ, ਨਵਨੀਤ ਸਿੰਘ ਨਾਰੰਗਵਾਲ ਤੇ ਜਸਪ੍ਰੀਤ ਸਿੰਘ ਨਾਰੰਗਵਾਲ ਆਦਿ ਹਾਜ਼ਰ ਸਨ।