14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬ ’ ਚ ਨਸ਼ਿਆਂ ਨਾਲ ਹੋ ਰਹੇ ਜਵਾਨੀ ਦੇ ਘਾਣ ਨੂੰ ਕਾਂਗਰਸ ਕਿਸੇ ਵੀ ਕੀਮਤ ’ ਤੇ ਬਰਦਾਸ਼ਤ ਨਹੀਂ ਕਰੇਗੀ - ਚੰਨੀ

ਲੁਧਿਆਣਾ, 13 ਨਵੰਬਰ (ਜਤਿੰਦਰ ਭੰਬੀ)- ਪੰਜਾਬ ਕਾਂਗਰਸ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਇਤਿਹਾਸਕ ਧਰਤੀ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਸਨਅਤੀ ਸ਼ਹਿਰ ਵਿਚ ਦਸਤਕ ਦੇਣ ’ਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਭਰਵਾਂ ਸਵਾਗਤ ਕੀਤਾ ਗਿਆ। ਸਥਾਨਕ ਹੋਟਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ‘ਆਪ’ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦਾ ਖ਼ਾਤਮਾ ਕਰਨ ਵਿਚ ਫ਼ੇਲ੍ਹ ਸਾਬਤ ਹੋਈ ਹੈ।

ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਨ੍ਹਾਂ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਮੇਲ ਸਿੰਘ ਪਹਿਲਵਾਨ, ਈਸ਼ਵਰਜੋਤ ਸਿੰਘ ਚੀਮਾ, ਜਰਨੈਲ ਸਿੰਘ ਸ਼ਿਮਲਾਪੁਰੀ ਤੇ ਹੋਰ। ਤਸਵੀਰ-ਸੇਵਕ ਸਿੰਘ 14-11-2026
ਲੁਧਿਆਣਾ, 13 ਨਵੰਬਰ (ਜਤਿੰਦਰ ਭੰਬੀ)- ਪੰਜਾਬ ਕਾਂਗਰਸ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਇਤਿਹਾਸਕ ਧਰਤੀ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਸਨਅਤੀ ਸ਼ਹਿਰ ਵਿਚ ਦਸਤਕ ਦੇਣ ’ਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਭਰਵਾਂ ਸਵਾਗਤ ਕੀਤਾ ਗਿਆ। ਸਥਾਨਕ ਹੋਟਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ‘ਆਪ’ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦਾ ਖ਼ਾਤਮਾ ਕਰਨ ਵਿਚ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਲੁੱਟਾਂ ਖੋਹਾਂ ਤੇ ਫਿਰੌਤੀਆਂ ਵਿਚ ਬੇਮਿਸਾਲ ਵਾਧਾ ਹੋਇਆਂ ਹੈ, ਜਿਸ ਤੋਂ ਲੋਕ ਬੇਹੱਦ ਦੁਖੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਨਾਲ ਹੋ ਰਹੇ ਜਵਾਨੀ ਦੇ ਘਾਣ ਨੂੰ ਕਾਂਗਰਸ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਾਈਕਲ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਇਹ ਦਰਸ਼ਾਉਂਦਾ ਹੈ ਕਿ ਆਮ ਆਦਮੀ ਪਾਰਟੀ ਦੀ ਜੜ੍ਹ ਪੁੱਟੀ ਜਾ ਚੁੱਕੀ ਹੈ। ਲੋਕਾਂ ਦਾ ਮੁੱਖ ਮੰਤਰੀ ਵਾਲੇ ਭਗਵੰਤ ਮਾਨ ਦੇ ਨਾਂਅ ਦੇ ਲੱਗੇ ਬੋਰਡਾਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਅਸਲ ਵਿਚ ਉਹ ਲੋਕਾਂ ਦਾ ਮੁੱਖ ਮੰਤਰੀ ਨਹੀਂ, ਬਲਕਿ ਪੰਜਾਬ ਨੂੰ ਲੱਗੀਆਂ ਦਿੱਲੀ ਦੀਆਂ ਜੋਕਾਂ ਦਾ ਮੁੱਖ ਮੰਤਰੀ ਹੈ, ਜੋ ਕਿ ਪੰਜਾਬ ਨੂੰ ਲੁੱਟ ਰਹੇ ਹਨ। ਉਨ੍ਹਾਂ ਨੇ ‘ਆਪ’ ਸਮਰਥਕਾਂ ਵਲੋਂ ਕੀਤੇ ਗਏ ਵਿਰੋਧ ਬਾਰੇ ਬੋਲਦਿਆਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਕੋਲ ਗਿਣਤੀ ਦੇ ਬੰਦੇ ਹੀ ਵਿਰੋਧ ਕਰਨ ਲਈ ਰਹਿ ਗਏ ਹਨ, ਬਾਕੀ ਇਨ੍ਹਾਂ ਦਾ ਸਭ ਸਾਥ ਛੱਡ ਗਏ ਹਨ। ਉਨ੍ਹਾਂ ਇਸ ਮੌਕੇ ਜਾਰੀ ਕੀਤੀ ਇਕ ਵੈੱਬਸਾਈਟ ‘ਬਦਲਾਅ ਦਾ ਸੱਚ’ ਬਾਰੇ ਬੋਲਦਿਆਂ ਦੱਸਿਆ ਕਿ ਸਾਡੇ ਵਲੋਂ ਕੀਤੀ ਗਈ ਇਸ ਪੋਰਟਲ ’ਤੇ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਸੰਸਦ ਮੈਂਬਰ ਤੋਂ ਲੈ ਕੇ ਕਈ ਹਲਕਿਆਂ ਦੇ ਇੰਚਾਰਜ ਕਿਧਰੇ ਸਵਾਗਤੀ ਸਮਾਰੋਹ ਵਿਚ ਦਿਖਾਈ ਨਹੀਂ ਦਿੱਤੇ ਤਾਂ ਉਨ੍ਹਾਂ ਗੱਲ ਗੋਲ ਮੋਲ ਕਰ ਦਿੱਤੀ। ਇਸ ਮੌਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਮੇਲ ਸਿੰਘ ਪਹਿਲਵਾਨ, ਈਸ਼ਵਰਜੋਤ ਸਿੰਘ ਚੀਮਾ, ਜਰਨੈਲ ਸਿੰਘ ਸ਼ਿਮਲਾਪੁਰੀ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਜੂਨੀਅਰ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਲਈ ਚੋਣ ਟਰਾਇਲ ਕੱਲ੍ਹ ਅਗਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।