14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹਲਕਾ ਸਾਹਨੇਵਾਲ ’ ਚ ‘ ਜਵਾਨੀ ਸੰਭਾਲ ਸਾਈਕਲ ਯਾਤਰਾ ’ ਪੁੱਜਣ ’ ਤੇ ਹੈਪੀ ਗਿੱਲ ਨੇ ਕੀਤਾ ਸਵਾਗਤ

ਭਾਮੀਆਂ ਕਲਾਂ/ਲੁਧਿਆਣਾ, 13 ਨਵੰਬਰ (ਜਤਿੰਦਰ ਭੰਬੀ)- ਪੰਜਾਬ ਕਾਂਗਰਸ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਹਲਕਾ ਸਾਹਨੇਵਾਲ ਪੁੱਜਣ ’ਤੇ ਜਿੱਥੇ ਕਾਂਗਰਸ ਦੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਵਲੋਂ ਇਸ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਚੰਡੀਗੜ੍ਹ ਰੋਡ ’ਤੇ ਕਾਂਗਰਸ ਦੀ ਟਿਕਟ ਦੇ ਦਾਅਵੇਦਾਰੀ ਜਿਤਾਉਣ ਵਾਲੇ ਹੈਪੀ ਗਿੱਲ ਵਲੋਂ ਆਪਣੇ ਸਾਥੀਆਂ ਸਮੇਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਿਰੋਪਾਉ ਪਾ ਕੇ ਇਸ ਸਾਈਕਲ ਯਾਤਰਾ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਚ ਨਸ਼ਿਆਂ ਨਾਲ ਹੋ ਰਹੀ ਜਵਾਨੀ ਦੇ ਘਾਣ ’ਤੇ ਚਿੰਤਤ ਹੁੰਦਿਆਂ ਕਿਹਾ ਕਿ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੱਢੀ ਜਾ ਰਹੀ ਇਸ ਰੈਲੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉਥੇ ਹੀ ਹੈਪੀ ਗਿੱਲ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਨਸ਼ਿਆਂ ਦਾ ਖ਼ਾਤਮਾ ਕਰ ਦਿੱਤਾ ਜਾਵੇਗਾ।

ਅਜੀਤ ਡੈਸਕ 14-11-2026
ਭਾਮੀਆਂ ਕਲਾਂ/ਲੁਧਿਆਣਾ, 13 ਨਵੰਬਰ (ਜਤਿੰਦਰ ਭੰਬੀ)- ਪੰਜਾਬ ਕਾਂਗਰਸ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਹਲਕਾ ਸਾਹਨੇਵਾਲ ਪੁੱਜਣ ’ਤੇ ਜਿੱਥੇ ਕਾਂਗਰਸ ਦੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਵਲੋਂ ਇਸ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਚੰਡੀਗੜ੍ਹ ਰੋਡ ’ਤੇ ਕਾਂਗਰਸ ਦੀ ਟਿਕਟ ਦੇ ਦਾਅਵੇਦਾਰੀ ਜਿਤਾਉਣ ਵਾਲੇ ਹੈਪੀ ਗਿੱਲ ਵਲੋਂ ਆਪਣੇ ਸਾਥੀਆਂ ਸਮੇਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਿਰੋਪਾਉ ਪਾ ਕੇ ਇਸ ਸਾਈਕਲ ਯਾਤਰਾ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਚ ਨਸ਼ਿਆਂ ਨਾਲ ਹੋ ਰਹੀ ਜਵਾਨੀ ਦੇ ਘਾਣ ’ਤੇ ਚਿੰਤਤ ਹੁੰਦਿਆਂ ਕਿਹਾ ਕਿ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੱਢੀ ਜਾ ਰਹੀ ਇਸ ਰੈਲੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉਥੇ ਹੀ ਹੈਪੀ ਗਿੱਲ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਨਸ਼ਿਆਂ ਦਾ ਖ਼ਾਤਮਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਵਾਨੀ ਰੁਲਨ ਨਹੀਂ ਦੇਣੀ ਅਤੇ ਬੁਢਾਪਾ ਝੜਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਹਰ ਫ਼ਰੰਟ ਤੋਂ ਫ਼ੇਲ੍ਹ ਹੋ ਚੁੱਕੀ ‘ਆਪ’ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰ ਨਹੀਂ ਹੈ। ਇਸ ਮੌਕੇ ਉਨ੍ਹਾਂ ਨਾਲ ਨੰਬਰਦਾਰ ਚੰਦ ਸਿੰਘ, ਬਲਦੀਪ ਸਿੰਘ, ਤਕਦੀਰ ਸਿੰਘ, ਸੁਖਦੇਵ ਸਿੰਘ ਬਲੀਏਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕਾ ਨਿਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਖਾਦਾਂ ਦੀ ਸਬਸਿਡੀ ’ ਚ 64 ਫ਼ੀਸਦੀ ਵਾਧਾ ਕਿਸਾਨਾਂ ਲਈ ਵੱਡੀ ਰਾਹਤ - ਲਖਵਿੰਦਰ ਸਿੰਘ ਮੋਮੀ ਅਗਲੀ ਖ਼ਬਰ ਲੋਕਾਂ ਨੂੰ ਡਰਾ ਧਮਕਾ ਕੇ ਜਬਰੀ ਵਸੂਲੀ ਕਰਨ ਵਾਲੇ ਚਾਰ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।