14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬੈਂਸ)- ਪੰਜਾਬ ਗੌਰਮਿੰਟ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਕ੍ਰਿਸ਼ਨ ਮੌਦਗਿਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਐਸੋਸੀਏਸ਼ਨ ਆਗੂਆਂ ਵਲੋਂ ਸੂਬਾ ਸਰਕਾਰ ਪ੍ਰਤੀ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਤੇ ਕਰੜਾ ਰੋਸ ਪ੍ਰਗਟਾਇਆ ਗਿਆ।

ਅਜੀਤ ਡੈਸਕ 14-11-2026
ਲੁਧਿਆਣਾ, 13 ਨਵੰਬਰ (ਭੁਪਿੰਦਰ ਸਿੰਘ ਬੈਂਸ)- ਪੰਜਾਬ ਗੌਰਮਿੰਟ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਕ੍ਰਿਸ਼ਨ ਮੌਦਗਿਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਐਸੋਸੀਏਸ਼ਨ ਆਗੂਆਂ ਵਲੋਂ ਸੂਬਾ ਸਰਕਾਰ ਪ੍ਰਤੀ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਤੇ ਕਰੜਾ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਹਾਈਕੋਰਟ ਦੇ ਸਿੰਗਲ ਬੈਂਚ ਵਲੋਂ ਜੋ ਇਤਿਹਾਸਕ ਫੈਸਲਾ ਕੀਤਾ ਗਿਆ ਹੈ, ਉਸਦਾ ਜਥੇਬੰਦੀ ਵਲੋਂ ਸਵਾਗਤ ਕੀਤਾ ਜਾਂਦਾ ਹੈ। ਆਗੂਆਂ ਵਲੋਂ ਐਲਾਨ ਕੀਤਾ ਗਿਆ ਕਿ ਸਾਂਝੇ ਮੁਲਾਜਮ ਫਰੰਟ ਵਲੋਂ ਜੋ ਲੜੀਵਾਰ ਭੁੱਖ ਹੜਤਾਲ 13 ਨਵੰਬਰ ਤੋ 19 ਨਵੰਬਰ ਤਕ ਸੰਗਰੂਰ ਵਿਖੇ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਜੱਥੇਬੰਦੀ ਵਲੋਂ ਇਸਦਾ ਪੂਰਾ ਸਮਰਥਮ ਕੀਤਾ ਜਾਵੇਗਾ। ਇਸ ਮੌਕੇ ਦਰਸ਼ਨ ਸਿੰਘ, ਭਾਗ ਮੱਲ, ਗੁਰਚਰਨ ਸਿੰਘ ਹਮਰਾਹੀ, ਸਰਬਜੀਤ ਸਿੰਘ, ਭੁਪਿੰਦਰ ਸਿੰਘ, ਰਜਿੰਦਰ ਸ਼ਰਮਾ, ਬੂਟਾ ਸਿੰਘ, ਨਛੱਤਰ ਸਿੰਘ, ਰਵਿੰਦਰ ਕੌਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਵਿਧਾਇਕ ਬੱਗਾ ਨੇ ਫੇਸਬੁੱਕ ’ ਤੇ ਲਾਈਵ ਹੋ ਕੇ ਭਾਜਪਾ ’ ਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਦਾ ਕੀਤਾ ਖੰਡਨ ਅਗਲੀ ਖ਼ਬਰ ਯੂ . ਸੀ . ਪੀ . ਐਮ . ਏ . ਦਫ਼ਤਰ ਵਿਖੇ ਉਦਯੋਗਪਤੀਆਂ ਦੀ ਸਹੂਲਤ ਲਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।