ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼ -1, ਦੁੱਗਰੀ ਵਿਖੇ ਕੀਰਤਨ ਸਮਾਗਮ
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ। ਸ਼ਾਮ ਦੇ ਦੀਵਾਨਾਂ ਵਿਚ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਪੰਥ ਪ੍ਰਸਿੱਧ ਕੀਰਤਨੀ ਜਥੇ ਭਾਈ ਕੁਲਦੀਪ ਸਿੰਘ ਪੱਖੋਕੇ ਵਾਲਿਆਂ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।
ਲੁਧਿਆਣਾ, 13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ। ਸ਼ਾਮ ਦੇ ਦੀਵਾਨਾਂ ਵਿਚ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਪੰਥ ਪ੍ਰਸਿੱਧ ਕੀਰਤਨੀ ਜਥੇ ਭਾਈ ਕੁਲਦੀਪ ਸਿੰਘ ਪੱਖੋਕੇ ਵਾਲਿਆਂ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਸੰਗਤਾਂ ਨੂੰ ਖੰਡੇ-ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣਨ ਅਤੇ ਰੋਜ਼ਾਨਾ ਗੁਰੂ ਘਰ ਦੀਆਂ ਹਾਜ਼ਰੀਆਂ ਭਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਕਮਲਜੀਤ ਸਿੰਘ ਤੇ ਡਾਕਟਰ ਪ੍ਰੇਮ ਸਿੰਘ ਚਾਵਲਾ ਵਲੋਂ ਭਾਈ ਕੁਲਦੀਪ ਸਿੰਘ ਪੱਖੋਕੇ ਵਾਲਿਆਂ ਦੇ ਕੀਰਤਨੀ ਜਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਅਪੀਲ ਕੀਤੀ। ਸਮਾਗਮ ਵਿੱਚ ਚੇਅਰਮੈਨ ਬਲਬੀਰ ਸਿੰਘ ਸੇਠੀ, ਡਾ. ਪ੍ਰੇਮ ਸਿੰਘ ਚਾਵਲਾ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਬਲਵੀਰ ਸਿੰਘ, ਚਰਨਜੀਤ ਸਿੰਘ ਪਾਇਲ, ਗੁਰਦੀਪ ਸਿੰਘ ਕਾਲੜਾ, ਤਰਲੋਕ ਸਿੰਘ ਸੱਚਦੇਵਾ, ਸਰਬਜੀਤ ਸਿੰਘ ਝੱਗੜ ਅਤੇ ਮਲਕੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।