15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

‘ ਪੰਜਾਬ ਮੰਗਦਾ ਇਨਸਾਫ਼ ’ ਮੁਹਿੰਮ ਤਹਿਤ ਹਲਕਾ ਗਿੱਲ ’ ਚ ਜਾਗਰੂਕਤਾ ਲਹਿਰ ਚਲਾਏਗੀ ਯੂਥ ਕਾਂਗਰਸ - ਗਰੇਵਾਲ

ਆਲਮਗੀਰ, 14 ਨਵੰਬਰ (ਜਰਨੈਲ ਸਿੰਘ ਪੱਟੀ)-ਪੰਜਾਬ ਕਾਂਗਰਸ ਵਲੋਂ ਸੂਬਾ ਵਾਸੀਆਂ ਨਾਲ ਸਿੱਧਾ ਸੰਪਰਕ ਸਥਾਪਤ ਕਰਕੇ ਸੂਬੇ ਵਿਚਲੀਆਂ ਸਮੱਸਿਆਵਾਂ ਨੂੰ ਜਾਣਨ ਲਈ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਸ਼ੁਰੂ ਕਰਨ ਸਬੰਧੀ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਮੀਟਿੰਗ ਦੌਰਾਨ ਮੁਹਿੰਮ ਨੂੰ ਸੂਬੇ ਭਰ ਵਿਚ ਵੱਡੇ ਪੱਧਰ ‘ਤੇ ਚਲਾਉਣ ਦੀ ਤਿਆਰ ਕੀਤੀ ਗਈ ਰੂਪ-ਰੇਖਾ ਸਬੰਧੀ ਬੋਲਦਿਆਂ ਯੂਥ ਕਾਂਗਰਸ ਹਲਕਾ ਗਿੱਲ ਦੇ ਪ੍ਰਧਾਨ ਹਰਜੋਤ ਗਰੇਵਾਲ ਨੇ ਕਿਹਾ ਕਿ ਮੁਹਿੰਮ ਨੂੰ ਹਲਕਾ ਗਿੱਲ ਵਿਚ ਸਫਲ ਬਣਾਉਣ ਲਈ ਯੂਥ ਕਾਂਗਰਸ ਵਲੋਂ ਵਿਸ਼ੇਸ਼ ਪਹਿਲਕਦਮੀ ਕੀਤੀ ਜਾਵੇਗੀ। ਯੂਥ ਕਾਂਗਰਸ ਦੇ ਵਰਕਰ ਪਹਿਲ ਦੇ ਆਧਾਰ ‘ਤੇ ਹਲਕੇ ਵਿਚਲੇ ਪੇਂਡੂ, ਬੇਟ ਅਤੇ ਸ਼ਹਿਰੀ ਖੇਤਰਾਂ ਵਿਚ ਘਰ ਘਰ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ।

ਕੂੜੇ ਦੇ ਢੇਰ ਨੂੰ ਲੱਗੀ ਅੱਗ ਦੀ ਲਪੇਟ ’ ਚ ਆਈਆਂ ਦੋ ਕਾਰਾਂ , ਲੱਖਾਂ ਦਾ ਨੁਕਸਾਨ 15-11-2026
ਆਲਮਗੀਰ, 14 ਨਵੰਬਰ (ਜਰਨੈਲ ਸਿੰਘ ਪੱਟੀ)-ਪੰਜਾਬ ਕਾਂਗਰਸ ਵਲੋਂ ਸੂਬਾ ਵਾਸੀਆਂ ਨਾਲ ਸਿੱਧਾ ਸੰਪਰਕ ਸਥਾਪਤ ਕਰਕੇ ਸੂਬੇ ਵਿਚਲੀਆਂ ਸਮੱਸਿਆਵਾਂ ਨੂੰ ਜਾਣਨ ਲਈ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਸ਼ੁਰੂ ਕਰਨ ਸਬੰਧੀ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਮੀਟਿੰਗ ਦੌਰਾਨ ਮੁਹਿੰਮ ਨੂੰ ਸੂਬੇ ਭਰ ਵਿਚ ਵੱਡੇ ਪੱਧਰ ‘ਤੇ ਚਲਾਉਣ ਦੀ ਤਿਆਰ ਕੀਤੀ ਗਈ ਰੂਪ-ਰੇਖਾ ਸਬੰਧੀ ਬੋਲਦਿਆਂ ਯੂਥ ਕਾਂਗਰਸ ਹਲਕਾ ਗਿੱਲ ਦੇ ਪ੍ਰਧਾਨ ਹਰਜੋਤ ਗਰੇਵਾਲ ਨੇ ਕਿਹਾ ਕਿ ਮੁਹਿੰਮ ਨੂੰ ਹਲਕਾ ਗਿੱਲ ਵਿਚ ਸਫਲ ਬਣਾਉਣ ਲਈ ਯੂਥ ਕਾਂਗਰਸ ਵਲੋਂ ਵਿਸ਼ੇਸ਼ ਪਹਿਲਕਦਮੀ ਕੀਤੀ ਜਾਵੇਗੀ। ਯੂਥ ਕਾਂਗਰਸ ਦੇ ਵਰਕਰ ਪਹਿਲ ਦੇ ਆਧਾਰ ‘ਤੇ ਹਲਕੇ ਵਿਚਲੇ ਪੇਂਡੂ, ਬੇਟ ਅਤੇ ਸ਼ਹਿਰੀ ਖੇਤਰਾਂ ਵਿਚ ਘਰ ਘਰ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਵਲੋਂ ਸ਼ੁਰੂ ਕੀਤੀ ਜਾ ਰਹੀ ਇਸ ਮੁਹਿੰਮ ਤਹਿਤ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ, ਔਰਤਾਂ, ਵਿਦਿਆਰਥੀਆਂ ਅਤੇ ਸਮਾਜ ਦੇ ਹਰ ਵਰਗ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਵੇਗਾ, ਸਗੋਂ ਉਨ੍ਹਾਂ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਤੱਕ ਪਹੁੰਚਾ ਕੇ ਹੱਲ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਲੋਕਾਂ ਨਾਲ ਸੰਪਰਕ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਤੋਂ ਨਿਰਾਸ਼ ਹਨ ਅਤੇ ਬਦਲਾਅ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੇ ਵਰਕਰ ਇਸ ਮੁਹਿੰਮ ਵਿਚ ਮੋਹਰੀ ਭੂਮਿਕਾ ਨਿਭਾਉਣਗੇ। ਇਸ ਮੌਕੇ ਵਾਈਸ ਪ੍ਰਧਾਨ ਗਗਨਦੀਪ ਸਿੰਘ ਗੁਰਮ, ਜ਼ਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਮਨਸੁੱਖਵੀਰ ਸੀਲੋ, ਬਲਾਕ ਪ੍ਰਧਾਨ ਸੰਨੀ ਦੁੱਗਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੁਧਿਆਣਾ ਦੇ ਹਸਪਤਾਲਾਂ ਤੇ ਨਰਸਿੰਗ ਹੋਮਾਂ ’ਚੋਂ ਨਿਕਲਣ ਵਾਲਾ ਬਾਇਓ ਮੈਡੀਕਲ ਵੇਸਟ ਬਣ ਸਕਦੈ ਗੰਭੀਰ ਖਤਰਾ ਅਗਲੀ ਖ਼ਬਰ ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਸਮੇਤ ਸੋਸ਼ਲ ਮੀਡੀਆ ਇਨਫੁਲੈਂਸਰ ਅਤੇ ਉਸ ਦਾ ਸਾਥੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।