15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੁਟੀਆ ਸਾਹਿਬ ਸਿੰਘ ਸਭਾ ਤੋਂ ਨਗਰ ਕੀਰਤਨ ਸਜਾਇਆ

ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਕੁਟੀਆ ਸਾਹਿਬ ਸਿੰਘ ਸਭਾ ਤੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ ਜੋ ਵੱਖ-ਵੱਖ ਇਲਾਕਿਆਂ ਤੋ ਹੁੰਦਾ ਹੋਇਆ ਗੁਰਦੁਆਰਾ ਐੱਚ ਬਲਾਕ ਚੌਂਕ ਵਿਖੇ ਪਹੁੰਚਿਆ।

ਅਜੀਤ ਡੈਸਕ 16-11-2026
ਲੁਧਿਆਣਾ, 15 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਕੁਟੀਆ ਸਾਹਿਬ ਸਿੰਘ ਸਭਾ ਤੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ ਜੋ ਵੱਖ-ਵੱਖ ਇਲਾਕਿਆਂ ਤੋ ਹੁੰਦਾ ਹੋਇਆ ਗੁਰਦੁਆਰਾ ਐੱਚ ਬਲਾਕ ਚੌਂਕ ਵਿਖੇ ਪਹੁੰਚਿਆ। ਇਸ ਮੌਕੇ ਗੁਰਿੰਦਰਪਾਲ ਸਿੰਘ ਪੱਪੂ ਟੀਮ ਵਲੋਂ ਨਗਰ ਕੀਰਤਨ ਦਾ ਜੈਕਾਰਿਆਂ ਦੀ ਗੂੰਜ ਵਿਚ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਕੁਟੀਆ ਸਾਹਿਬ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਿੰਦਰ ਪਾਲ ਸਿੰਘ ਪੱਪੂ ਟੀਮ ਦੇ ਨੁਮਾਇੰਦਿਆਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ। ਐਡਵੋਕੇਟ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਸਾਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸੱਚ, ਸੇਵਾ, ਸਮਾਨਤਾ ਅਤੇ ਆਪਸੀ ਭਾਈਚਾਰੇ ਦੇ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਬੀਬੀ ਗੁਰਮੀਤ ਕੌਰ, ਬੀਬੀ ਰੁਪਿੰਦਰ ਕੌਰ,ਗੁਨੀਤ ਕੌਰ. ਜੈਸਮੀਨ ਕੌਰ, ਨਰਿੰਦਰ ਸਿੰਘ ਖਾਲਸਾ, ਗੁਰਚਰਨ ਸਿੰਘ ਮਿੰਟਾ, ਮਿਲਟਰੀ ਅਫ਼ਸਰ ਅਰਵਿੰਦਰ ਸਿੰਘ, ਅਮਰਜੀਤ ਸਿੰਘ, ਐਡਵੋਕੇਟ ਗਗਨਪ੍ਰੀਤ ਸਿੰਘ, ਸੁਰਜੀਤ ਸਿੰਘ ਅਰੋੜਾ, ਮਹਿੰਦਰ ਸਿੰਘ ਪਾਹਾਵਾ, ਮਨਮੋਹਨ ਸਿੰਘ ਮੋਹਣੀ, ਰਜੇਸ਼ ਗੁਪਤਾ, ਦਲਜੀਤ ਸਿੰਘ ਖਾਲਸਾ. ਪਰਮਜੀਤ ਸਿੰਘ ਲਵਲੀ, ਬਲਜਿੰਦਰ ਸਿੰਘ ਮਠਾੜੂ, ਨਰਿੰਦਰ ਪਾਲ ਸਿੰਘ ਸੋਨੂੰ, ਅਮਰਜੀਤ ਸਿੰਘ ਬਿੱਟੂ, ਭੀਮ ਸੈਨ. ਜਤਿੰਦਰ ਕੁਮਾਰ ਡਿਪਲ ਸਮੇਤ ਪੱਪੂ ਟੀਮ ਦੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ। ਨਗਰ ਕੀਰਤਨ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਸਿੰਘ ਸੈਣੀ, ਜੁਆਇੰਟ ਸਕੱਤਰ ਗੁਰਸ਼ਰਨ ਸਿੰਘ, ਖ਼ਜ਼ਾਨਚੀ ਚਾਵਲਾ , ਸਕੱਤਰ ਵਿਰਦੀ ਸਾਹਿਬ, ਮੀਤ ਪ੍ਰਧਾਨ ਅਮਰ ਸਿੰਘ, ਪ੍ਰਿਤਪਾਲ ਸਿੰਘ ਪ੍ਰਧਾਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਸੁਰਜੀਤ ਸਿੰਘ ਅਰੋੜਾ ਤੇ ਹੋਰ ਹਾਜ਼ਰ ਸਨ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਕਾਂਗਰਸੀ ਆਗੂ ਮੁਹੰਮਦ ਗੁਲਾਬ ਵਲੋਂ ਘੱਟ ਗਿਣਤੀਆਂ ਦੇ ਮੁੱਦੇ ਨੂੰ ਲੈ ਕੇ ਇਮਰਾਨ ਪ੍ਰਤਾਪਗੜ੍ਹੀ ਨਾਲ ਮੁਲਾਕਾਤ ਕਿਹਾ, 20... ਅਗਲੀ ਖ਼ਬਰ ਜੀ . ਏ . ਡੀ . ਅਕੈਡਮੀ ਨੇ ਟੀ -20 ਹੈਂਡਬਾਲ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।