16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਲੁਧਿਆਣਾ ਦੀਆਂ ਟੁੱਟੀਆਂ ਸੜਕਾਂ ਤੇ ਲਟਕਦੇ ਪ੍ਰੋਜੈਕਟ ਮਾਨ ਸਰਕਾਰ ਦੇ ਦਾਅਵਿਆਂ ਦੀ ਖੋਲ੍ਹ ਰਹੇ ਹਨ ਪੋਲ - ਸਿਮਰਜੀਤ ਸਿੰਘ ਬੈਂਸ

ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੇ ਵਿਕਾਸ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵੱਡੇ-ਵੱਡੇ ਐਲਾਨਾਂ ਦੇ ਬਾਵਜੂਦ ਲੁਧਿਆਣਾ ਦੀ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਬਿਆਨ ਕਰ ਰਹੀ ਹੈ। ਸ਼ਹਿਰ ਦੀਆਂ ਟੁੱਟੀਆਂ ਸੜਕਾਂ, ਅਧੂਰੇ ਵਿਕਾਸ ਕਾਰਜ ਤੇ ਲਟਕਦੇ ਪ੍ਰੋਜੈਕਟ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਰਹੇ ਹਨ।

ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬੈਂਸ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੇ ਵਿਕਾਸ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵੱਡੇ-ਵੱਡੇ ਐਲਾਨਾਂ ਦੇ ਬਾਵਜੂਦ ਲੁਧਿਆਣਾ ਦੀ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਬਿਆਨ ਕਰ ਰਹੀ ਹੈ। ਸ਼ਹਿਰ ਦੀਆਂ ਟੁੱਟੀਆਂ ਸੜਕਾਂ, ਅਧੂਰੇ ਵਿਕਾਸ ਕਾਰਜ ਤੇ ਲਟਕਦੇ ਪ੍ਰੋਜੈਕਟ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਰਹੇ ਹਨ। ਬੈਂਸ ਨੇ ਕਿਹਾ ਕਿ ਗਿੱਲ ਰੋਡ ਵਰਗੀ ਮਹੱਤਵਪੂਰਨ ਸੜਕ ਦੀ ਮਾੜੀ ਹਾਲਤ ਅਤੇ ਨਵੀਂ ਬਣੀ ਸੜਕ ਵਿਚ ਤਰੇੜਾਂ ਆਉਣਾ ਵਿਕਾਸ ਕਾਰਜਾਂ ਦੀ ਗੁਣਵੱਤਾ ’ਤੇ ਸਵਾਲੀਆ ਨਿਸ਼ਾਨ ਲਗਾਉਂਦਾ ਹੈ। ਇਸ ਤੋਂ ਇਲਾਵਾ ਸੜਕਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਐਲਾਨਿਆ ਗਿਆ ਕਰੀਬ 162 ਕਰੋੜ ਰੁਪਏ ਦਾ ਪ੍ਰੋਜੈਕਟ ਵੀ ਪ੍ਰਸ਼ਾਸਨਿਕ ਦੇਰੀ ਕਾਰਨ ਲਟਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਦੀਆਂ ਸਮੱਸਿਆਵਾਂ, ਬਰਸਾਤੀ ਪਾਣੀ ਦੀ ਨਿਕਾਸੀ ਤੇ ਅਧੂਰੇ ਨਿਰਮਾਣ ਕਾਰਜਾਂ ਕਾਰਨ ਆਮ ਲੋਕਾਂ, ਵਪਾਰੀਆਂ ਅਤੇ ਸਨਅਤਕਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੈਂਸ ਨੇ ਮੰਗ ਕੀਤੀ ਕਿ ਲੁਧਿਆਣਾ ਸਮੇਤ ਪੰਜਾਬ ਭਰ ਵਿਚ ਲਟਕ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਜਲਦ ਮੁਕੰਮਲ ਕਰਨ ਲਈ ਸਮਾਂ ਸੀਮਾ ਤੈਅ ਕੀਤੀ ਜਾਵੇ ਅਤੇ ਮਾੜੀ ਗੁਣਵੱਤਾ ਵਾਲੇ ਕੰਮਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਇਸ਼ਤਿਹਾਰਾਂ ਅਤੇ ਹੋਰਡਿੰਗਾਂ ਵਿਚ ਨਹੀਂ, ਸਗੋਂ ਸੜਕਾਂ, ਗਲੀਆਂ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਵਿਚ ਦਿਖਾਈ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਸਵੀਪ ਪ੍ਰੋਗਰਾਮ ਅਧੀਨ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਐਚ . ਵੀ . ਐਮ . ਗਲੋਬਲ ਸਕੂਲ ’ ਚ ਬਾਲ ਦਿਵਸ ਤੇ ਵਿਸ਼ਵ ਦਿਆਲਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।