ਵੈਟਰਨਰੀ ਯੂਨੀਵਰਸਿਟੀ ਦਾ ਯੁਵਕ ਮੇਲਾ ਕਲਾਤਮਕ ਦ੍ਰਿਸ਼ਟੀ ਤੇ ਸ਼ਬਦਾਂ ਦੀ ਤਾਕਤ ਨਾਲ ਹੋਇਆ ਸ਼ੁਰੂ
ਲੁਧਿਆਣਾ, 17 ਨਵੰਬਰ (ਜਸਵਿੰਦਰ ਸਿੰਘ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦਾ 15ਵਾਂ ਯੁਵਕ ਮੇਲਾ ‘ਯੁਵ-ਤਰੰਗ 2026’, ਗਿਆਨ ਦੇ ਆਦਾਨ-ਪ੍ਰਦਾਨ ਅਤੇ ਕੋਮਲ ਕਲਾਵਾਂ ਦੇ ਮੁਕਾਬਲਿਆਂ ਨਾਲ ਸ਼ੁਰੂ ਹੋਇਆ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ.
ਲੁਧਿਆਣਾ, 17 ਨਵੰਬਰ (ਜਸਵਿੰਦਰ ਸਿੰਘ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦਾ 15ਵਾਂ ਯੁਵਕ ਮੇਲਾ ‘ਯੁਵ-ਤਰੰਗ 2026’, ਗਿਆਨ ਦੇ ਆਦਾਨ-ਪ੍ਰਦਾਨ ਅਤੇ ਕੋਮਲ ਕਲਾਵਾਂ ਦੇ ਮੁਕਾਬਲਿਆਂ ਨਾਲ ਸ਼ੁਰੂ ਹੋਇਆ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਯੁਵਕ ਮੇਲੇ ਦੇ ‘ਆਫ-ਸਟੇਜ’ (ਮੰਚ ਤੋਂ ਬਾਹਰਲੇ) ਪੜਾਅ ਦਾ ਉਦਘਾਟਨ ਕੀਤਾ। ਡਾ. ਗਿੱਲ ਨੇ ਸਾਰੇ ਪ੍ਰਤੀਭਾਗੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਪਾਠਕ੍ਰਮ ਤੋਂ ਇਲਾਵਾ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣਾ ਉਨ੍ਹਾਂ ਦੇ ਸ਼ਖਸੀਅਤ ਦੇ ਸਰਵਪੱਖੀ ਵਿਕਾਸ ਲਈ ਲਾਹੇਵੰਦ ਹੁੰਦਾ ਹੈ। ਇਸ ਮੌਕੇ ਡਾ. ਗਿੱਲ ਦੀ ਧਰਮ ਪਤਨੀ ਪਵਨਜੀਤ ਕੌਰ ਗਿੱਲ ਵੀ ਮੌਜੂਦ ਸਨ।ਕੈਨੇਡੀਅਨ ਫੂਡ ਇੰਸਪੈਕਸ਼ਨ ਏਜੰਸੀ, ਕੈਨੇਡਾ ਦੇ ਪ੍ਰੈਜੀਡੈਂਟ ਹਸਨ ਡਾ. ਹਰਪ੍ਰੀਤ ਸਿੰਘ ਕੋਛੜ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਇਹ ਪਲ ਉਨ੍ਹਾਂ ਲਈ ਪੁਰਾਣੀਆਂ ਯਾਦਾਂ ਤਾਜ਼ਾ ਕਰਨ ਵਾਲੇ ਹਨ। ਉਨ੍ਹਾਂ ਨੇ ਯੂਨੀਵਰਸਿਟੀ ਦੀ ਪੜ੍ਹਾਈ ਦੌਰਾਨ ਬਿਤਾਏ ਆਪਣੇ ਜਵਾਨੀ ਦੇ ਦਿਨਾਂ ਨੂੰ ਯਾਦ ਕੀਤਾ। ਡਾ. ਹਰਪ੍ਰੀਤ ਸਿੰਘ ਦੀ ਧਰਮ ਪਤਨੀ ਡਾ. ਕੰਵਲ ਕੋਛੜ ਨੇ ਵੀ ਇਸ ਮੌਕੇ ਸ਼ਿਰਕਤ ਕੀਤੀ।ਵਿਦਿਆਰਥੀ ਭਲਾਈ ਨਿਰਦੇਸ਼ਕ ਡਾ. ਜਸਪਾਲ ਸਿੰਘ ਹੁੰਦਲ ਨੇ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਲਈ ਆਪਣੇ ਅੰਦਰੂਨੀ ਭਾਵਾਂ ਨੂੰ ਪ੍ਰਗਟ ਕਰਨ ਦਾ ਇੱਕ ਢੁਕਵਾਂ ਜ਼ਰੀਆ ਹਨ। ਡਾ. ਏ.ਕੇ. ਅਰੋੜਾ, ਵੈਟਰਨਰੀ ਯੂਨੀਵਰਸਿਟੀ ਦੇ ਖੋਜ ਨਿਰਦੇਸ਼ਕ (ਸੇਵਾ-ਮੁਕਤ) ਕੋਮਲ ਕਲਾਵਾਂ ਦੇ ਮੁਕਾਬਲਿਆਂ ਦੌਰਾਨ ਮੁੱਖ ਮਹਿਮਾਨ ਸਨ, ਜਦਕਿ ਡਾ. ਏ.ਪੀ.ਐਸ. ਬਰਾੜ ਪ੍ਰੋਫੈਸਰ (ਸੇਵਾ-ਮੁਕਤ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਾਹਿਤਕ ਮੁਕਾਬਲਿਆਂ ਦੇ ਸੈਸ਼ਨ ਵਿੱਚ, ਕਾਲਜ ਆਫ਼ ਐਨੀਮਲ ਬਾਇਓਟੈਕਨਾਲੋਜੀ ਦੇ ਡੀਨ ਡਾ. ਰਾਮ ਸਰਨ ਸੇਠੀ ਤੇ ਕੰਪਟਰੋਲਰ ਡਾ. ਨਿਰਭੈ ਕੁਮਾਰ ਸਿੰਘ ਕ੍ਰਮਵਾਰ ਭਾਸ਼ਣ ਅਤੇ ਬਹਿਸ ਮੁਕਾਬਲਿਆਂ ਦੇ ਸੈਸ਼ਨ ਵਿੱਚ ਮੁੱਖ ਮਹਿਮਾਨ ਸਨ। ਪਹਿਲੇ ਦਿਨ ਦੇ ਫੋਟੋਗ੍ਰਾਫੀ ਮੁਕਾਬਲਿਆਂ ਵਿੱਚ ਧਰੁਵ ਗਰਗ, ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ ਪਹਿਲੇ,ਪੋਸਟਰ ਮੇਕਿੰਗ ਵਿਚ ਗੁਰਵੀਨ ਕੌਰ, ਖਾਲਸਾ ਕਾਲਜ ਆਫ ਵੈਟਨਰੀ ਐਂਡ ਐਨੀਮਲ ਸਾਇੰਸਜ਼, ਅੰਮ੍ਰਿਤਸਰ ਪਹਿਲੇ,ਭਾਸ਼ਣ ਵਿਚ ਮਿਲੀ ਬਜਾਜ, ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ ਪਹਿਲੇ ਅਤੇ ਬਹਿਸ ਮੁਕਾਬਲੇ ਵਿਚ ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ ਪਹਿਲੇ ਸਥਾਨ ਤੇ ਰਹੇ।