ਹਥਿਆਰਬੰਦ ਲੁਟੇਰਿਆਂ ਵਲੋਂ ਚਲਾਈਆਂ ਗਈਆਂ ਗੋਲੀਆਂ ’ ਚ ਬਜ਼ੁਰਗ ਲੇਖਾਕਾਰ ਜ਼ਖਮੀ
ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਮਗੜ੍ਹ ਵਿਚ ਅੱਜ ਸਵੇਰੇ ਚਾਰ ਹਥਿਆਰਬੰਦ ਲੁਟੇਰਿਆਂ ਵਲੋਂ ਚਲਾਈਆਂ ਗਈਆਂ ਗੋਲੀਆਂ ਵਿਚ ਇਕ ਬਜ਼ੁਰਗ ਲੇਖਾਕਾਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਦਿਨ-ਦਿਹਾੜੇ ਹੋਈ ਇਸ ਘਟਨਾ ਕਾਰਨ ਇਲਾਕੇ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਮਗੜ੍ਹ ਵਿਚ ਅੱਜ ਸਵੇਰੇ ਚਾਰ ਹਥਿਆਰਬੰਦ ਲੁਟੇਰਿਆਂ ਵਲੋਂ ਚਲਾਈਆਂ ਗਈਆਂ ਗੋਲੀਆਂ ਵਿਚ ਇਕ ਬਜ਼ੁਰਗ ਲੇਖਾਕਾਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਦਿਨ-ਦਿਹਾੜੇ ਹੋਈ ਇਸ ਘਟਨਾ ਕਾਰਨ ਇਲਾਕੇ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ ਉਸ ਵਕਤ ਵਾਪਰੀ, ਜਦੋਂ ਇਕ ਪ੍ਰਾਈਵੇਟ ਕੰਪਨੀ ਵਿਚ ਕੰਮ ਕਰਨ ਵਾਲਾ ਪ੍ਰਮੋਦ ਕੁਮਾਰ ਆਪਣੇ ਐਕਟਿਵਾ ‘ਤੇ ਰਾਮਗੜ੍ਹ ਨੇੜੇ ਜਾ ਰਿਹਾ ਸੀ। ਚਾਰ ਮੋਟਰਸਾਈਕਲ ਸਵਾਲ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਨਗਦੀ ਦੀ ਮੰਗ ਕੀਤੀ। ਜਦੋਂ ਉਸ ਨੇ ਨਕਦੀ ਨਾ ਹੋਣ ਬਾਰੇ ਦੱਸਿਆ ਤਾਂ ਲੁਟੇਰਿਆਂ ਵਿਚੋਂ ਇਕ ਨੇ ਆਪਣੇ ਪਾਸ ਰੱਖੀ ਪਿਸਤੌਲ ਕਰ ਲਈ ਅਤੇ ਉਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪ੍ਰਮੋਦ ਕੁਮਾਰ ਨੇ ਹੈਲਮਟ ਪਾਇਆ ਹੋਇਆ ਸੀ, ਪਰ ਲੁਟੇਰਿਆਂ ਨੇ ਉਸਦਾ ਹੈਲਮਟ ਵੀ ਉਤਾਰ ਦਿੱਤਾ ਅਤੇ ਉਸਦੀ ਖਿੱਚ ਤੂੰ ਕਰਨ ਲੱਗ ਪਏ। ਲੁਟੇਰਿਆਂ ਵਲੋਂ ਚਲਾਈਆਂ ਚਾਰ ਗੋਲੀਆਂ ਵਿਚੋਂ ਤਿੰਨ ਹੈਲਮਟ ਦੇ ਲੱਗੀਆਂ, ਜਦਕਿ ਇਕ ਪ੍ਰਮੋਦ ਕੁਮਾਰ ਦੇ ਢਿੱਡ ਦੇ ਨੇੜੇ ਲੱਗੀ। ਲਹੂ ਲੁਹਾਨ ਹੋਇਆ ਪ੍ਰਮੋਦ ਕੁਮਾਰ ਉਥੇ ਹੀ ਡਿੱਗ ਗਿਆ। ਰੋਲ਼ੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਇਸ ਦੀ ਸੂਚਨਾ ਕੰਪਨੀ ਪ੍ਰਬੰਧਕਾਂ ਨੂੰ ਦਿੱਤੀ। ਸੂਚਨਾ ਮਿਲਦਿਆਂ ਪ੍ਰਬੰਧਕ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਪ੍ਰਮੋਦ ਕੁਮਾਰ ਨੂੰ ਹਸਪਤਾਲ ਦਾਖਲ ਕਰਵਾਇਆ। ਮੌਕੇ ’ਤੇ ਮੌਜੂਦ ਲੋਕਾਂ ਦਾ ਕਹਿਣਾ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ, ਪਰ ਪੁਲਿਸ ਕਾਫ਼ੀ ਦੇਰ ਬਾਅਦ ਉਥੇ ਆਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ ਅਤੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈਕ ਕੀਤੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਕੋਈ ਸਫਲਤਾ ਨਹੀਂ ਮਿਲੀ। ਇਸ ਘਟਨਾ ਕਾਰਨ ਇਲਾਕੇ ਵਿਚ ਭਾਰੀ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉਥੇ ਪੁਲਿਸ ਹੀ ਕਾਰਗੁਜ਼ਾਰੀ ਵੀ ਸ਼ੱਕ ਦੇ ਘੇਰੇ ਅੰਦਰ ਆ ਗਈ ਹੈ।