ਸੁਆਮੀ ਸੰਤ ਦਾਸ ਦਰਬਾਰ ਸਲੇਮਟਾਬਰੀ ਵਿਖੇ ਸਮਾਗਮ ਕਰਵਾਇਆ
ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੁਆਮੀ ਸੰਤ ਦਾਸ ਦਰਬਾਰ ਪੰਜਾਬ ਬਾਗ਼ ਕਾਲੋਨੀ ਸਲੇਮਟਾਬਰੀ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਗੁਰਮਤਿ ਸਮਾਗਮ ਹੋਇਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀਆਂ ਭਰਕੇ ਗੁਰੂ ਜੱਸ ਸਰਵਣ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸਥਾਨ ਦੇ ਸੰਚਾਲਕ ਗਿਆਨੀ ਹਰਦੀਪ ਸਿੰਘ ਨੇ ਦੱਸਿਆ ਕਿ ਸਵੇਰੇ 9.
ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੁਆਮੀ ਸੰਤ ਦਾਸ ਦਰਬਾਰ ਪੰਜਾਬ ਬਾਗ਼ ਕਾਲੋਨੀ ਸਲੇਮਟਾਬਰੀ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਗੁਰਮਤਿ ਸਮਾਗਮ ਹੋਇਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀਆਂ ਭਰਕੇ ਗੁਰੂ ਜੱਸ ਸਰਵਣ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸਥਾਨ ਦੇ ਸੰਚਾਲਕ ਗਿਆਨੀ ਹਰਦੀਪ ਸਿੰਘ ਨੇ ਦੱਸਿਆ ਕਿ ਸਵੇਰੇ 9.00 ਤੋਂ 10.30 ਵਜੇ ਤੱਕ ਭਾਈ ਨਵਦੀਪ ਸਿੰਘ ਲੁਧਿਆਣਾ ਵਾਲਿਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਮੱਘਰ ਮਹੀਨੇ ਦੀ ਸੰਗਰਾਂਦ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ। ਗਿਆਨੀ ਹਰਦੀਪ ਸਿੰਘ ਨੇ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ। ਗਿਆਨੀ ਹਰਦੀਪ ਸਿੰਘ ਨੇ ਭਾਈ ਨਵਦੀਪ ਸਿੰਘ ਦੇ ਜਥੇ ਨੂੰ ਸਨਮਾਨਿਤ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਗਿਆਨੀ ਹਰਦੀਪ ਸਿੰਘ ਨੇ ਦੱਸਿਆ ਕਿ ਦਰਬਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਆਰੰਭ ਹੋ ਗਈ ਹੈ, ਜਿਨ੍ਹਾਂ ਦੇ ਭੋਗ 26 ਨਵੰਬਰ ਨੂੰ ਪਾਏ ਜਾਣਗੇ। ਇਸ ਮੌਕੇ ਇੰਜੀਨੀਅਰ ਮਨਦੀਪ ਸਿੰਘ, ਪਰਮਵੀਰ ਸਿੰਘ, ਚਮਕੌਰ ਸਿੰਘ ਸਾਬਕਾ ਐਸ. ਡੀ. ਓ., ਬਾਊ ਰਜਿੰਦਰਪਾਲ, ਬਾਊ ਰਜਿੰਦਰ ਪੁਰੀ, ਗਗਨਪ੍ਰੀਤ ਸਿੰਘ ਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।