17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਸਬੰਧ ਵਿਚ ਵਿਸ਼ੇਸ਼ ਦੀਵਾਨ ਸਜਾਏ ਗਏ। ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦੇ ਪ੍ਰਵਾਹ ਆਰੰਭ ਹੋਏ।

ਅਜੀਤ ਡੈਸਕ 18-11-2026
ਲੁਧਿਆਣਾ, 17 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਸਬੰਧ ਵਿਚ ਵਿਸ਼ੇਸ਼ ਦੀਵਾਨ ਸਜਾਏ ਗਏ। ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦੇ ਪ੍ਰਵਾਹ ਆਰੰਭ ਹੋਏ। ਸ੍ਰੀ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਹੋਏ ਉਪਰੰਤ ਭਾਈ ਅਵਤਾਰ ਸਿੰਘ ਜੀ ਦੇ ਜਥੇ ਦੇ ਆਸਾ ਜੀ ਦੇ ਵਾਰ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਪਰਮਜੀਤ ਸਿੰਘ ਨੇ ਗੁਰਬਾਣੀ ਕਾਥਾ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਭਾਈ ਸਾਹਿਬ ਭਾਈ ਬਚਿੱਤਰ ਸਿੰਘ ਦੇ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਜੱਥੇ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜਗਜੀਤ ਸਿੰਘ, ਪ੍ਰਲਾਦ ਸਿੰਘ ਢੱਲ, ਪ੍ਰੀਤਮ ਸਿੰਘ, ਗਿਆਨੀ ਸੁਖਵਿੰਦਰ ਸਿੰਘ, ਗਿਆਨੀ ਲਵਪ੍ਰੀਤ ਸਿੰਘ, ਬੀਬੀ ਬਲਵਿੰਦਰ ਕੌਰ, ਹਰਪ੍ਰੀਤ ਕੌਰ, ਬੀਬੀ ਬਬਲੀ, ਜਗਪ੍ਰੀਤ ਸਿੰਘ, ਅਮਰੀਕ ਸਿੰਘ, ਗੁਰਵਿੰਦਰਪਾਲ ਸਿੰਘ ਚਾਵਲਾ, ਬੀਬੀ ਹਰਵਿੰਦਰ ਕੌਰ, ਮਨਿੰਦਰ ਸਿੰਘ ਆਹੂਜਾ ਅਤੇ ਹਰਿੰਦਰ ਪਾਲ ਸਿੰਘ ਲਾਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸਾਈਂ ਪਬਲਿਕ ਸਕੂਲ ’ ਚ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।