19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪ੍ਰਧਾਨ ਸਵਰਨ ਸਿੰਘ ਦੀ ਅਗਵਾਈ ਹੇਠ ਵਰਕਰਜ਼ ਫੈਡਰੇਸ਼ਨ ਇੰਟਕ ਦੀ ਮੀਟਿੰਗ ਹੋਈ

ਲੁਧਿਆਣਾ, 18 ਨਵੰਬਰ (ਜਤਿੰਦਰ ਭੰਬੀ)- ਵਰਕਰਜ਼ ਫੈਡਰੇਸ਼ਨ ਇੰਟਕ ਪੀ. ਐਸ.

ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਜਤਿੰਦਰ ਭੰਬੀ)- ਵਰਕਰਜ਼ ਫੈਡਰੇਸ਼ਨ ਇੰਟਕ ਪੀ. ਐਸ. ਪੀ. ਸੀ. ਐਲ. ਐਂਡ ਪੀ.ਐਸ.ਟੀ.ਸੀ.ਐਲ. ਪੰਜਾਬ ਦੇ ਪ੍ਰਧਾਨ ਤੇ ਜ਼ਿਲ੍ਹਾ ਇੰਟਕ ਕੌਂਸਲ ਦੇ ਪ੍ਰਧਾਨ ਸਵਰਨ ਸਿੰਘ ਨੇ ਆਪਣੇ ਸਾਥੀਆਂ ਨਾਲ ਇਹ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਮੁੱਖ ਮੰਤਰੀ ਗੱਲੀਬਾਤੀ ਸਾਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਨੇ ਸਿਸਟਮ ਨੂੰ ਚਲਾਉਣਾ ਹੈ। ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵਿਚ ਸਹੀ ਨਹੀਂ ਸਮਝਦੀ। ਉਨ੍ਹਾਂ ਕਿਹਾ ਕਿ 75 ਸਾਲ ਪੰਜਾਬ ਬਣੇ ਨੂੰ ਹੋ ਗਏ ਹਨ, ਕਿਸੇ ਵੀ ਮੁੱਖ ਮੰਤਰੀ ਨੂੰ 1 ਲੱਖ ਰੁਪਏ ਦਾ ਜੁਰਮਾਨਾ ਹਾਈਕੋਰਟ ਨੇ ਨਹੀਂ ਕੀਤਾ। ਸਵਰਨ ਸਿੰਘ ਨੇ ਆਖਿਆ ਕਿ ਹਾਈਕੋਰਟ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਨੂੰ ਤੁਰੰਤ ਮੰਨਣਾ ਚਾਹੀਦਾ ਹੈ। ਪੰਜਾਬ ਦਾ ਮੁੱਖ ਮੰਤਰੀ ਕਹਿ ਰਿਹਾ ਹੈ ਕਿ ਜੋ 77 ਹਜ਼ਾਰ ਭਰਤੀ ਕੀਤੇ ਹਨ, 11.50 ਲੱਖ ਮੁਲਾਜ਼ਮ ਤਾਂ ਸੇਵਾਮੁਕਤ ਹੋ ਗਏ ਹਨ, ਜਿੰਨੀਆਂ ਮਰਜ਼ੀ ਰੈਲੀਆਂ ਕਰ ਲਵੇ, ਪੰਜਾਬ ਦੇ ਮੁਲਾਜ਼ਮ ਤੇ ਮਜ਼ਦੂਰ ਇਸ ਨੂੰ ਮੁਆਫ਼ ਨਹੀਂ ਕਰਨਗੇ, ਜੇਕਰ ਡੀ.ਏ. ਦਾ ਬਕਾਇਆ ਨਾ ਦਿੱਤਾ ਤਾਂ ਮੁਲਾਜ਼ਮ ਤੇ ਪੈਨਸ਼ਨਰ ਇੱਟ ਨਾਲ ਇੱਟ ਖੜਕਾ ਦੇਣਗੇ। ਇਸ ਮੌਕੇ ਗੁਰਦੀਪ ਸਿੰਘ ਵਰਕਿੰਗ ਪ੍ਰਧਾਨ, ਰਕੇਸ਼ ਕੁਮਾਰ, ਚਰਨਜੀਤ ਚੰਨੀ, ਬਲਦੇਵ ਸਿੰਘ, ਰਮੇਸ਼ ਕੁਮਾਰ, ਸਰਬਜੀਤ ਸਿੰਘ, ਦਲਜੀਤ ਸਿੰਘ ਗਰੇਵਾਲ, ਭੁਪਿੰਦਰ ਸਿੰਘ ਸਤੋਲੀ ਤੇ ਸੰਤੋਸ਼ ਮੋਰਿਆ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੋਨੀਆ ਗਾਂਧੀ ਵਲੋਂ ਲਿਖੀ ਪੁਸਤਕ ‘ ਬਿਲੋਂਗਿੰਗ ਏ ਜਰਨੀ ਆਫ਼ ਲਵ ’ ਜਿੰਦਗੀ ਦੀ ਸੱਚਾਈ ਪੇਸ਼ ਕਰਦੀ ਹੈ - ਬਾਵਾ ਅਗਲੀ ਖ਼ਬਰ ਅਰੋੜਾ ਮਹਾਂਸਭਾ ਵਲੋਂ 54 ਵਾਂ ਰਾਸ਼ਨ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।