18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਾਰਡ ਨੰਬਰ 42 ਦੇ ਨਿਊ ਗੁਰੂ ਅੰਗਦ ਦੇਵ ਕਾਲੋਨੀ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ

ਡਾਬਾ/ਲੁਹਾਰਾ,18 ਨਵੰਬਰ (ਕੁਲਵੰਤ ਸਿੰਘ ਸੱਪਲ)- ਵਾਰਡ ਨੰਬਰ 42 ਦੇ ਨਿਊ ਗੁਰੂ ਅੰਗਦ ਦੇਵ ਕਲੋਨੀ ਵਿਖੇ ਇਲਾਕਾ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ 25 ਹਾਰਸ ਪਾਵਰ ਦੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਇਸ ਉਦਘਾਟਨੀ ਸਮਾਗਮ ਵਿਚ ਹਲਕਾ ਆਤਮ ਨਗਰ ਦੇ ਵਿਧਾਇਕ ਐਡਵੋਕੇਟ ਕੁਲਵੰਤ ਸਿੰਘ ਸਿੱਧੂ ਅਤੇ ਵਾਰਡ ਨੰਬਰ 42 ਦੇ ਕੌਂਸਲਰ ਜਗਮੀਤ ਸਿੰਘ ਨੋਨੀ ਜੀ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 19-11-2026
ਡਾਬਾ/ਲੁਹਾਰਾ,18 ਨਵੰਬਰ (ਕੁਲਵੰਤ ਸਿੰਘ ਸੱਪਲ)- ਵਾਰਡ ਨੰਬਰ 42 ਦੇ ਨਿਊ ਗੁਰੂ ਅੰਗਦ ਦੇਵ ਕਲੋਨੀ ਵਿਖੇ ਇਲਾਕਾ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ 25 ਹਾਰਸ ਪਾਵਰ ਦੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਇਸ ਉਦਘਾਟਨੀ ਸਮਾਗਮ ਵਿਚ ਹਲਕਾ ਆਤਮ ਨਗਰ ਦੇ ਵਿਧਾਇਕ ਐਡਵੋਕੇਟ ਕੁਲਵੰਤ ਸਿੰਘ ਸਿੱਧੂ ਅਤੇ ਵਾਰਡ ਨੰਬਰ 42 ਦੇ ਕੌਂਸਲਰ ਜਗਮੀਤ ਸਿੰਘ ਨੋਨੀ ਜੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਵੱਲੋਂ ਮੁਹੱਲਾ ਨਿਵਾਸੀਆਂ ਦੀ ਹਾਜ਼ਰੀ ਅਤੇ ਸਹਿਯੋਗ ਨਾਲ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਮੌਕੇ ਵਾਰਡ ਨੰਬਰ 42 ਦੇ ਕੌਂਸਲਰ ਜਗਮੀਤ ਸਿੰਘ ਨੋਨੀ ਨੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਰਡ ਦੇ ਹਰ ਮੁਹੱਲੇ ਦਾ ਸਰਵਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਮੁਹੱਲਾ ਨਿਵਾਸੀਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਕੌਂਸਲਰ ਜਗਮੀਤ ਸਿੰਘ ਨੋਨੀ ਦਾ ਧੰਨਵਾਦ ਕੀਤਾ ਗਿਆ ਤੇ ਨਵੇਂ ਟਿਊਬਵੈੱਲ ਦੇ ਉਦਘਾਟਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਬਲਵਿੰਦਰ ਹਾਂਡਾ, ਬਲਵਿੰਦਰ ਸਿੰਘ ਕੁਲਾਰ, ਖਾਲਸਾ ਜੀ, ਅਵਤਾਰ ਸਿੰਘ, ਪਰਮਜੀਤ ਰਾਜਪੂਤ, ਬਲਬੀਰ ਸਿੰਘ, ਜਤਿੰਦਰ ਸਿੰਘ, ਬਿੰਦਰ ਗਰਗ,ਜਸਵਿੰਦਰ ਸਿੰਘ,ਗੁਰਸ਼ਰਨ ਸਿੰਘ,ਹਰਦੇਵ ਸਿੰਘ ਠੇਕੇਦਾਰ, ਕੁਲਦੀਪ ਸਿੰਘ ਸਿਆਣ, ਮਨਮੋਹਨ ਸਿੰਘ,ਜਸਮੇਲ ਸਿੰਘ,ਹਰਭਜਨ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਅਤੇ ਮੁਹੱਲਾ ਨਿਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਕੇਂਦਰੀ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਦੇਬੀ ਦੀ ਅਗਵਾਈ ਹੇਠ ਬੱਸਾਂ ਦਾ ਕਾਫਲਾ ਸਮਰਸਤਾ ਸੰਕਲਪ ਯਾਤਰਾ ’ ਚ ਸ਼ਾਮਿਲ ਹੋਣ ਲਈ ਹੋਇਆ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।