18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਆਪਣੇ ਕੀਰਤਨੀ ਜਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਪਰਪਾਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇਕ ਉਪਦੇਸ਼ਕ ਸਮਾਗਮ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਜਿੱਥੇ ਧਰਮ ਦੀ ਰੱਖਿਆ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਉੱਥੇ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਵੀ ਦਿੱਤਾ।

ਅਜੀਤ ਡੈਸਕ 19-11-2026
ਲੁਧਿਆਣਾ, 18 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਆਪਣੇ ਕੀਰਤਨੀ ਜਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਪਰਪਾਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇਕ ਉਪਦੇਸ਼ਕ ਸਮਾਗਮ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਜਿੱਥੇ ਧਰਮ ਦੀ ਰੱਖਿਆ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਉੱਥੇ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਵੀ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ’ਤੇ ਭਾਈ ਪਰਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਮਹਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ. ਪੀ ਸਿੰਘ ਕਥੂਰੀਆਂ, ਤਜਿੰਦਰਪਾਲ ਸਿੰਘ ਮਕੱੜ, ਰਘਬੀਰ ਸਿੰਘ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ, ਤਜਿੰਦਰਪਾਲ ਸਿੰਘ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਡਾ . ਵਿਸ਼ਵਜੀਤ ਸਿੰਘ ਹਾਂਸ ਨੇ ਪੀ . ਏ . ਯੂ . ਦੇ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਦੀ ਜ਼ਿੰਮੇਵਾਰੀ ਸੰਭਾਲੀ ਅਗਲੀ ਖ਼ਬਰ ਅਪਰਾਧੀਆਂ ਦੇ ਹੱਥਾਂ ’ ਚ ਪਿਸਤੌਲ , ਲੋਕਾਂ ਦੇ ਦਿਲਾਂ ਵਿਚ ਡਰ ਤੇ ਸਰਕਾਰ ਚੁੱਪ ਹੈ - ਮੁਹੰਮਦ ਗੁਲਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।