ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਭਲਕੇ
ਫੁੱਲਾਂਵਾਲ, 19 ਨਵੰਬਰ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਪਿੰਡ ਦਾਦ ਦੇ ਗੁਰਦੁਆਰਾ ਗੋਬਿੰਦਸਰ ਪੱਤੀ ਲੱਧਾ ਨਾਥਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਭਲਕੇ 21 ਨਵੰਬਰ, ਦਿਨ ਸ਼ਨੀਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਪ੍ਰੀਤ ਸਿੰਘ ਗਰੇਵਾਲ ਅਤੇ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੀਰਤਨ ਸਵੇਰੇ ਗੁਰਦੁਆਰਾ ਸਾਹਿਬ ਤੋਂ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਵੇਗਾ, ਜੋ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਸਾਹਿਬ ਵਿ ਖੇ ਪਹੁੰਚ ਕੇ ਸਮਾਪਤ ਹੋਵੇਗਾ।
ਅਜੀਤ ਡੈਸਕ
20-11-2026