19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜੋੜਾ ਘਰ ਦੇ ਸੇਵਾਦਾਰਾਂ ਨੇ ਸੰਗਰਾਂਦ ਮੌਕੇ ਦੁੱਧ ਦੇ ਲੰਗਰ ਲਗਾਏ

ਆਲਮਗੀਰ, 19 ਨਵੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਪਾਠ ਦੇ ਭੋਗ ਉਪਰੰਤ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਸੰਗਤ ਨਾਲ ਗੁਰਬਾਣੀ ਸ਼ਬਦਾਂ ਰਾਹੀਂ ਵਿਚਾਰਾਂ ਦੀ ਸਾਂਝ ਪਾਈ।

ਅਜੀਤ ਡੈਸਕ 20-11-2026
ਆਲਮਗੀਰ, 19 ਨਵੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਪਾਠ ਦੇ ਭੋਗ ਉਪਰੰਤ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਸੰਗਤ ਨਾਲ ਗੁਰਬਾਣੀ ਸ਼ਬਦਾਂ ਰਾਹੀਂ ਵਿਚਾਰਾਂ ਦੀ ਸਾਂਝ ਪਾਈ। ਸੰਗਰਾਂਦ ਦੇ ਸ਼ੁੱਭ ਦਿਹਾੜੇ ਮੌਕੇ ਸ਼ਰਧਾਵਾਨ ਸੰਗਤਾਂ ਨੇ ਤੀਰਸਰ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ। ਹਜੂਰੀ ਕੀਰਤਨ ਜਥਿਆਂ ਨੇ ਗੁਰਬਾਣੀ ਸ਼ਬਦ ਕੀਰਤਨ ਦੁਬਾਰਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ, ਢਾਡੀ ਜਥਿਆਂ ਨੇ ਗੁਰ ਇਤਿਹਾਸ ਅਤੇ ਢਾਡੀ ਵਾਰਾਂ ਨਾਲ ਨਿਹਾਲ ਕੀਤਾ। ਜੋੜਾ ਘਰ ਸੇਵਾ ਸੁਸਾਇਟੀ ਮੰਜੀ ਸਾਹਿਬ ਆਲਮਗੀਰ ਦੇ ਸੇਵਾਦਾਰਾਂ ਵਲੋਂ ਬਦਾਮਾਂ ਵਾਲੇ ਦੁੱਧ ਦੇ ਨਾਲ ਬਿਸਕੁਟ, ਮੱਠੀਆਂ ਅਤੇ ਮਟਰ ਆਦਿ ਦੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਸੇਵਾ ਸੁਸਾਇਟੀ ਦੇ ਮੈਂਬਰ ਸਰਬਜੀਤ ਸਿੰਘ ਛਾਪਾ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਦੀ ਕਿਰਪਾ ਦੀ ਦ੍ਰਿਸ਼ਟੀ ਨਾਲ ਜੋੜਾ ਘਰ ਦੇ ਸਮੂਹ ਸੇਵਾਦਾਰਾਂ ਵਲੋਂ ਗਰਮੀਆਂ ਵਿਚ ਲੱਸੀ ਅਤੇ ਸਰਦੀ ਦੀ ਆਮਦ ਨਾਲ ਗਰਮ ਦੁੱਧ ਦੀ ਸੇਵਾ ਕੀਤੀ ਜਾ ਰਹੀ ਹੈ। ਸਰਬਜੀਤ ਸਿੰਘ ਛਾਪਾ ਦੇ ਨਾਲ ਅਵਤਾਰ ਸਿੰਘ ਲੋਟੇ ਮਹਿੰਦਰ ਸਿੰਘ, ਤਰਲੋਚਨ ਸਿੰਘ, ਸੁਖਵਿੰਦਰ ਸਿੰਘ, ਗੁਰਜੈਪਾਲ ਸਿੰਘ, ਪਰਮਿੰਦਰ ਸਿੰਘ, ਮਨਮੋਹਣ ਸਿੰਘ, ਸੁਖਦੀਪ ਸਿੰਘ, ਜਸਕਰਨ ਸਿੰਘ, ਰਘਵੀਰ ਸਿੰਘ, ਸ਼ਿੰਗਾਰਾ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ ਆਦਿ ਸੇਵਾਵਾਂ ਨਿਭਾ ਰਹੇ ਸਨ। ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਗਿਆਨੀ ਬਲਵਿੰਦਰ ਸਿੰਘ ਹੈੱਡ ਗ੍ਰੰਥੀ, ਮਨਪ੍ਰੀਤ ਸਿੰਘ ਅਕਾਊਂਟੈਂਟ, ਤਲਵਿੰਦਰ ਸਿੰਘ ਮੁਲਤਾਨੀ, ਅਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਦਿਲਪ੍ਰੀਤ ਸਿੰਘ, ਹਰਵਿੰਦਰ ਸਿੰਘ ਜੱਸੋਵਾਲ, ਗੁਰਮੀਤ ਸਿੰਘ ਗ੍ਰੰਥੀ, ਰਵਿੰਦਰ ਸਿੰਘ, ਗ੍ਰੰਥੀ ਗਿਆਨੀ ਜਰਨੈਲ ਸਿੰਘ ਜਰਖੜ, ਸਿਕੰਦਰ ਸਿੰਘ ਚੁਪਕੀ ਆਦਿ ਨੇ ਸੇਵਾਵਾਂ ਨਿਭਾਈਆਂ।
ਪਿਛਲੀ ਖ਼ਬਰ ਮੈਡੀਵੇਜ ਹਸਪਤਾਲ ਵਿਖੇ ਮੁਫ਼ਤ ਪੇਟ ਤੇ ਜਿਗਰ ਦੇ ਰੋਗਾਂ ਦਾ ਕੈਂਪ 22 ਨੂੰ ਅਗਲੀ ਖ਼ਬਰ ਕੈਨੇਡਾ ਦੇ ਸ਼ਹਿਰ ਬਰੈਂਪਟਨ ’ ਚ ਉਸਾਰਿਆ ਜਾਵੇਗਾ ਪੰਜਾਬੀ ਸਭਿਆਚਾਰਕ ਕੇਂਦਰ - ਦੇਵ ਮਾਂਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।