ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਤਿੰਨ ਰੋਜ਼ਾ ਸਮਾਗਮ ਕੱਲ੍ਹ ਤੋਂ
ਲੁਧਿਆਣਾ, 20 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ 22 ਤੋਂ 24 ਨਵੰਬਰ ਤੱਕ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਭਾਈ ਸਿਮਰਨਦੀਪ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਕੇਸਗੜ੍ਹ ਸਾਹਿਬ, ਭਾਈ ਗੁਰਦੇਵ ਸਿੰਘ ਪਟਿਆਲਾ, ਗਿਆਨੀ ਹਰਜੀਤ ਸਿੰਘ ਲੁਧਿਆਣਾ, ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜਥਾ, ਭਾਈ ਹਰਪ੍ਰੀਤ ਸਿੰਘ ਖ਼ਾਲਸਾ ਲੁਧਿਆਣਾ, ਭਾਈ ਰਾਜਵਿੰਦਰ ਸਿੰਘ ਲੁਧਿਆਣਾ, ਗਿਆਨੀ ਪਰਮਜੀਤ ਸਿੰਘ ਤੇ ਭਾਈ ਬਚਿੱਤਰ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਅਜੀਤ ਡੈਸਕ
21-11-2026